19 ਜੁਲਾਈ (ਕਰਨ ਭੀਖੀ) – ਸਰਕਾਰੀ ਪ੍ਰਾਇਮਰੀ ਸਕੂਲ ਸਮਾਉਂ (ਈ.ਜੀ.ਐੱਸ) ਵਿਖੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੁਆਰਾ ਪੀਣ ਵਾਲੇ ਸ਼ੁੱਧ ਅਤੇ ਠੰਢੇ ਪਾਣੀ ਦਾ ਪ੍ਰਬੰਧ ਕੀਤਾ ਗਿਆ। ਲੰਬੇ ਸਮੇਂ ਤੋਂ ਸਕੂਲ ਵਿੱਚ ਸ਼ੁੱਧ ਪਾਣੀ ਦੀ ਵੱਡੀ ਸਮੱਸਿਆ ਸੀ ਅਤੇ ਗਰਮੀ ਦੇ ਮੌਸਮ ਵਿੱਚ ਬੱਚਿਆਂ ਨੂੰ ਪੀਣ ਲਈ ਠੰਢਾ ਪਾਣੀ ਵੀ ਨਸੀਬ ਨਹੀਂ ਹੁੰਦਾ ਸੀ। ਸਾਬਕਾ ਵਿਧਾਇਕ ਮਾਨਸ਼ਾਹੀਆ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵੱਲੋਂ ਸਕੂਲ ਵਿੱਚ ਵਿਦਿਆਰਥੀਆਂ ਦੇ ਲਈ ਪੀਣ ਵਾਲੇ ਸ਼ੁੱਧ ਪਾਣੀ ਵਾਸਤੇ ਬੇਨਤੀ ਕੀਤੀ ਸੀ। ਛੋਟੇ ਛੋਟੇ ਬੱਚਿਆਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ ਓ ਸਿਸਟਮ ਅਤੇ ਵਾਟਰ ਕੂਲਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਬੋਲਦਿਆਂ ਕਿਹਾ ਕਿ ਸਕੂਲ ਵਿੱਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਦੇ ਪੀਣ ਲਈ ਸਾਫ਼ ਪਾਣੀ ਦੀ ਬੇਹੱਦ ਲੋੜ ਸੀ, ਨਾਜ਼ਰ ਸਿੰਘ ਮਾਨਸ਼ਾਹੀਆ ਜੀ ਨੇ ਸਕੂਲ ਚ ਸਾਫ਼ ਤੇ ਠੰਡੇ ਪਾਣੀ ਦਾ ਪ੍ਰਬੰਧ ਕਰਕੇ ਬਹੁਤ ਹੀ ਪੁੰਨ ਦਾ ਕਾਰਜ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਵੱਲੋਂ ਮਾਨਸ਼ਾਹੀਆ ਸਾਹਿਬ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦਿੱਤਾ ਗਿਆ ਅਤੇ ਉਹਨਾਂ ਦੇ ਇਸ ਨਿਰਸੁਆਰਥ ਉਪਰਾਲੇ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਿੰਡ ਸਮਾਉਂ ਦੇ ਪਤਵੰਤੇ ਪਰਗਟ ਸਿੰਘ ਚਹਿਲ, ਬਲਵਿੰਦਰ ਸਿੰਘ ਗੋਸਾ, ਗੁਲਜ਼ਾਰ ਸਿੰਘ ਪਟਵਾਰੀ, ਗੋਰਾ ਸਿੰਘ ਨੰਬਰਦਾਰ, ਭੋਲਾ ਸਿੰਘ ਪੰਚ, ਬਲਦੇਵ ਸਿੰਘ ਪੰਚ, ਰਣ ਸਿੰਘ ਚੈਅਰਮੈਨ, ਸਮੁੱਚੀ ਸਕੂਲ ਮੈਨੇਜਮੈਂਟ ਕਮੇਟੀ, ਹੈੱਡ ਟੀਚਰ ਹਰਜਿੰਦਰ ਸਿੰਘ ਅਨੂਪਗੜ੍ਹ, ਰਾਜਵਿੰਦਰ ਸਿੰਘ ਮੀਰ, ਕਿਰਨਾਂ ਰਾਣੀ, ਜਗਦੀਪ ਸਿੰਘ, ਹਰਵਿੰਦਰ ਸਿੰਘ, ਮਨਦੀਪ ਕੁਮਾਰ, ਅਮਨਦੀਪ ਕੌਰ, ਕਮਲਜੀਤ ਸਿੰਘ ਸਮਾਉਂ ਆਦਿ ਹਾਜ਼ਰ ਸਨ।
ਤਸਵੀਰ – ਸਰਕਾਰੀ ਈ ਜੀ ਐਸ ਸਕੂਲ ਸਮਾਓਂ ਵਿਖੇ ਦਿੱਤੇ ਆਰੋ ਸਿਸਟਮ ਅਤੇ ਵਾਟਰ ਕੂਲਰ ਦਾ ਉਦਘਾਟਨ ਕਰਦੇ ਹੋਏ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਪਤਵੰਤੇ ।