*ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ*
*ਕਿਹਾ, ਬਿਰਧ ਆਸ਼ਰਮ ਵਿਚ ਰਹਿਣ ਦੇ ਇੱਛੁਕ ਲੋੜਵੰਦ ਬਜ਼ੁਰਗ ਦੇ ਸਕਦੇ ਨੇ ਅਰਜ਼ੀਆਂ*
ਮਾਨਸਾ, 25 ਜੁਲਾਈ:
ਮਾਨਸਾ ਦੇ ਰਮਦਿੱਤਾ ਕੈਂਚੀਆਂ ਵਿਖੇ ਬਣੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਬਿਰਧ ਆਸ਼ਰਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਆ ਕੇ ਮਿਲ ਸਕਦੇ ਹਨ ਜਾਂ ਬਲਾਕ ਪੱਧਰ ‘ਤੇ ਕੋਈ ਵੀ ਬਜ਼ੁਰਗ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਵੀ ਤਾਲਮੇਲ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਵਿੱਚ ਬਜੁਰਗਾਂ ਦੇ ਰਹਿਣ ਲਈ ਮੁਫ਼ਤ ਸਿਹਤ ਅਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆ। ਇਸ ਤੋਂ ਇਲਾਵਾਂ ਬਿਰਧ ਆਸ਼ਰਮ ਵਿੱਚ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਲੋੜਵੰਦ ਬਜ਼ੁਰਗ ਆ ਕੇ ਰਹਿ ਸਕਦੇ ਹਨ।
ਇਸ ਮੌਕੇ ਡਾ. ਗੁਰਲੀਨ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।