50 ਗ੍ਰਾਮ ਹੈਰੋਇਨ, 385 ਸਿਗਨੇਚਰ ਕੈਪਸੂਲ ਅਤੇ 18 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ
ਮਾਨਸਾ, 01 ਅਗਸਤ:
ਸੀਨੀਅਰ ਕਪਤਾਨ ਪੁਲਿਸ, ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਜਿਸ ਦੀ ਲੜੀ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆ ਵਿੱਚ 08 ਮੁਕਦੱਮੇ ਦਰਜ ਕਰਕੇ 09 ਵਿਅਕਤੀਆਂ ਨੂੰ ਕਾਬੂ ਕਰਿਦਿਆਂ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ, 385 ਸਿਗਨੇਚਰ ਕੈਪਸੂਲ,18 ਬੋਤਲਾ ਸਰਾਬ ਹਰਿਆਣਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਐਸ.ਐਸ.ਪੀ. ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ 2 ਮਾਨਸਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਸੁੱਖੀ ਸਿੰਘ ਪੁੱਤਰ ਟਿਟੂ ਸਿੰਘ, ਵਾਸੀ ਵਾਰਡ ਨੰ. 12 ਮਾਨਸਾ ਪਾਸੋ ਦੋਰਾਨੇ ਗਸ਼ਤ 07 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਨੰਬਰ 144 ਮਿਤੀ 31.7.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਵੱਲੋ ਦੋਸ਼ੀ ਸਹਿਜਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਖਿਆਲਾ ਕਲਾਂ ਪਾਸੋ ਗਸ਼ਤ ਦੌਰਾਨ 45 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕਦੱਮਾ ਨੰਬਰ 215 ਮਿਤੀ 31.7.25 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਦੋਸ਼ੀ ਸੁਖਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬਹਿਣੀਵਾਲ ਪਾਸੋ 70 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕਦੱਮਾ ਨੰਬਰ 217 ਮਿਤੀ 31.7.25 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕੀਤਾ।
ਥਾਣਾ ਭੀਖੀ ਦੀ ਪੁਲਿਸ ਟੀਮ ਨੇ ਦੋਸ਼ੀ ਜੱਗਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭੀਖੀ ਅਤੇ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਰ੍ਹੇ ਖੁਰਦ ਪਾਸੋ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਨੰਬਰ 150 ਮਿਤੀ 31.7.25 ਅ/ਧ 21 ਬੀ ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕੀਤਾ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਵੱਲੋ ਦੋਸ਼ੀ ਬਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਿਉਂਦ ਕਲਾਂ ਪਾਸੋ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਨੰਬਰ 52 ਮਿਤੀ 31.7.25 ਅ/ਧ 21ਬੀ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਵਿਖੇ ਦਰਜ ਕੀਤਾ।
ਥਾਣਾ ਬੋਹਾ ਦੀ ਪੁਲਿਸ ਟੀਮ ਵੱਲੋ ਦੋਸ਼ੀ ਜੀਵਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 04 ਬੋਹਾ ਪਾਸੋ ਗਸ਼ਤ ਦੌਰਾਨ 270 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕਦੱਮਾ ਨੰਬਰ 115 ਮਿਤੀ 31.7.25 ਅ/ਧ 223 ਬੀ.ਐਨ.ਐਸ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ਅਤੇ ਸੀ.ਆਈ.ਸਟਾਫ ਦੀ ਟੀਮ ਵੱਲੋ ਦੋਸ਼ੀ ਸੀਤਾ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬਰ੍ਹੇ ਪਾਸੋਂ ਗਸ਼ਤ ਦੌਰਾਨ ਗੁਪਤ ਇਤਲਾਹ ‘ਤੇ 18 ਬੋਤਲਾਂ ਸ਼ਰਾਬ ਹਰਿਆਣਾ ਬਰਾਮਦ ਕਰਕੇ ਮੁਕੱਦਮਾ ਨੰਬਰ 116 ਮਿਤੀ 31.7.25 ਅ/ਧ 61 ਐਕਸਾਇਜ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।
ਥਾਣਾ ਬਰੇਟਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਵੱਲੋ ਦੋਸ਼ੀ ਗੁਰਮੇਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਾਹਨਗੜ੍ਹ ਪਾਸੋ ਗਸ਼ਤ ਦੌਰਾਨ 30 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਨੰਬਰ 86 ਮਿਤੀ 31.7.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।