*ਕੋਰੋਨਾ ਮਹਾਂਮਾਰੀ ਜਾਂ ਕਿਸੇ ਹੋਰ ਕਾਰਨ ਵਾਂਝੇ ਰਹੇ ਬੱਚੇ ਅਤੇ ਗਰਭਵਤੀ ਮਾਵਾਂ
ਟੀਕਾਕਰਨ ਜ਼ਰੂਰ ਕਰਵਾਉਣ-ਡਾ. ਅਰਸ਼ਦੀਪ ਸਿੰਘ
ਮਾਨਸਾ, 21 ਅਗਸਤ:
ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਸਬੰਧੀ ਦਫਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾ. ਅਸਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਕਿਸੇ ਕਾਰਨ ਕਰਕੇ ਜਾਂ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਦੀ ਦੇਖ ਰੇਖ ਹੇਠ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਡ 11 ਸਤੰੰਬਰ ਤੋਂ 16 ਸਤੰਬਰ, ਦੂਸਰਾ ਰਾਊਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਡ 20 ਨਵੰਬਰ ਤੋਂ 25 ਨਵੰਬਰ ਤੱਕ ਹੈ।
ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਮਿਸ਼ਨ ਇੰਦਰ ਧਨੁਸ਼ ਤਹਿਤ ਜ਼ਿਲ੍ਹਾ ਮਾਨਸਾ ਵਿਚ 46 ਸੈਸ਼ਨ (ਕੈਂਪ) ਲਗਾਏ ਜਾ ਰਹੇ ਹਨ, ਜਿੰਨ੍ਹਾ ਵਿਚੋਂ 32 ਕੈਂਪ ਹਾਈ ਰਿਸਕ ਥਾਵਾਂ ਵਿੱਚ ਲਗਾਏ ਜਾਣੇ ਹਨ, ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾਂ ਅਤੇ ਸ਼ੈੱਲਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਯੂ ਵਿਨ ਪੋਰਟਲ ’ਤੇ ਇੰਦਰਾਜ ਯਕੀਨੀ ਬਣਾਇਆ ਜਾਵੇਂ।
ਇਸ ਦੇ ਨਾਲ ਹੀ ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਮਿਸ਼ਨ ਇੰਦਰਧਨੁਸ਼ ਦੀ ਤਕਨੀਕੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਸੰਬਰ 2023 ਤੱਕ ਐਮ.ਆਰ.ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ, ਜਿਹੜੇ ਬੱਚੇ ਐਮ.ਆਰ ਦੀ ਪਹਿਲੀ ਅਤੇ ਦੂਸਰੀ ਖੁਰਾਕ ਤੋਂ ਵਾਂਝੇ ਹਨ, ਜਿੰਨ੍ਹਾਂ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਹੈ।
ਇਸ ਮੌਕੇ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸਨ ਸਿੰਘ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ਼ਿੰਦਰ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਨਿਰਮਲ ਕੌਰ, ਮੀਨਾਕਸ਼ੀ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਮੂਹ ਐੱਲ.ਐਚ.ਵੀ.ਅਤੇ ਹੋਰ ਅਧਿਕਾਰੀ ਹਾਜ਼ਰ ਸਨ।