ਸੰਗਰੂਰ 02 ਜਨਵਰੀ
ਪੰਜਾਬ ਵਿੱਚ ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖੇਤੀ ਦੇ ਮਸਲਿਆਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹਨ, ਉਥੇ ਦੂਜੇ ਪਾਸੇ ਕੰਪਿਊਟਰ ਅਧਿਆਪਕ ਵੀ ਮਰਨ ਵਰਤ ਰੱਖ ਕੇ ਆਪਣੇ ਹੱਕਾਂ ਲਈ ਲੜ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਦਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਖੇਤੀ ਵਿਰੋਧੀ ਨੀਤੀਆਂ ਦਾ ਦੋਸ਼ ਲਾਉਂਦਿਆਂ ਡੱਲੇਵਾਲ ਦੇ ਮਰਨ ਵਰਤ ’ਤੇ ਚਿੰਤਾ ਪ੍ਰਗਟਾਈ। ਪਰ ਕੰਪਿਊਟਰ ਅਧਿਆਪਕਾਂ ਵੱਲੋਂ ਪ੍ਰੈਸ ਕਾਨਫਰੰਸ ਦੇ ਲਾਈਵ ਟੈਲੀਕਾਸਟ ਵਿੱਚ ਕੀਤੀਆਂ ‘ਕਮੈਂਟਸ’ ਨੇ ਸੂਬਾ ਸਰਕਾਰ ਦੀ ‘ਦੋਹਰੀ ਨੀਤੀ’ ਦਾ ਪਰਦਾਫਾਸ਼ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਭਾਸ਼ਣ ‘ਤੇ ‘ਕਮੈਂਟਸ’ ਕਰਦਿਆਂ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਹਾਥੀ ਦੇ ਦੰਦਾਂ’ ਵਰਗੀ ਹੈ-ਇਕ ਦਿਖਾਉਣ ਲਈ ਅਤੇ ਇਕ ਖਾਣ ਲਈ। ਅਧਿਆਪਕਾਂ ਨੇ ਦੱਸਿਆ ਕਿ ਉਹ 1 ਸਤੰਬਰ ਤੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦਾ ਇਕ ਸਾਥੀ ਜੋਨੀ ਸਿੰਗਲਾ 22 ਦਸੰਬਰ ਤੋਂ ਮਰਨ ਵਰਤ ‘ਤੇ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਅੱਜ ਜਦੋਂ ਪ੍ਰੈਸ ਕਾਨਫਰੰਸ ਅੱਗੇ ਵਧੀ ਤਾਂ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਅਤੇ ਮਰਨ ਵਰਤ ’ਤੇ ਬੈਠੇ ਉਨ੍ਹਾਂ ਦੇ ਸਾਥੀ ਜੋਨੀ ਸਿੰਗਲਾ ਸਬੰਧੀ ਕੀਤੇ ਗਏ ‘ਕਮੈਂਟਸ’ ਦੀ ਗਿਣਤੀ ਕੁਝ ਹੀ ਸਮੇਂ ਵਿੱਚ ਸੈਂਕੜਿਆਂ ਤੱਕ ਪਹੁੰਚ ਗਈ ਪਰ ਬਾਅਦ ਵਿੱਚ ਇਸ ਸਬੰਧੀ ਕਈ ‘ਕਮੈਂਟਸ’ ਨੂੰ ਸਬੰਧਿਤ ਚੈਨਲ ਦੇ ਐਡਮਿਨ ਦੁਆਰਾ ਡੀਲੀਟ ਦਿੱਤਾ ਗਿਆ ਸੀ।
—- – – – – – – –
ਸੂਬਾ ਸਰਕਾਰ ਕਰ ਰਹੀ ਕੰਪਿਊਟਰ ਅਧਿਆਪਕਾਂ ਦੇ ਹੱਕਾਂ ਦਾ ਘਾਣ
ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਮੀਤ ਗੋਇਲ, ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਪ੍ਰਿਅੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ (ਲੁਧਿਆਣਾ), , ਨਾਇਬ ਸਿੰਘ ਬੁੱਕਣਵਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀਆਂ ਸੇਵਾਵਾਂ 2011 ਵਿੱਚ ਰੈਗੂਲਰ ਕੀਤੀਆਂ ਗਈਆਂ ਸਨ ਪਰ ਮੌਜੂਦਾ ਸਰਕਾਰ ਵੱਲੋਂ ਜਿੱਥੇ ਉਨ੍ਹਾਂ ਦੇ ਬਣਦੇ ਹੱਕ ਬਹਾਲ ਨਹੀਂ ਕੀਤੇ ਜਾ ਰਹੇ ਉਥੇ ਉਨ੍ਹਾਂ ਦੇ ਬਣਦੇ ਲਾਭ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਤੋਂ ਵੀ ਵਾਂਝੇ ਰੱਖਿਆ ਗਿਆ ਹੈ। ਕੰਪਿਊਟਰ ਅਧਿਆਪਕਾਂ ਨੂੰ ਨਾ ਤਾਂ ਮੈਡੀਕਲ ਰੀਇੰਬਰਸਮੈਂਟ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ ਅਤੇ ਨਾ ਹੀ ਸੀਪੀਐਫ/ਜੀਪੀਐਫ ਦਾ ਲਾਭ ਦਿੱਤਾ ਜਾ ਰਹਾ ਹੈ।
ਉਨ੍ਹਾਂ ਦੱਸਿਆ ਕਿ ਸਖ਼ਤ ਸਰਦੀ ਵਿੱਚ ਖੁੱਲ੍ਹੇ ਅਸਮਾਨ ਹੇਠ ਕਈਂ ਰਾਤਾਂ ਬੈਠਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੇ ਹੱਕ ਬਹਾਲ ਕਰਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ। ਇਸ ਦੇ ਉਲਟ, ਉਨ੍ਹਾਂ ਲਈ ਨਵੇਂ ਸੀਐਸਆਰ ਲਾਗੂ ਕੀਤੇ ਜਾ ਰਹੇ ਹਨ, ਜੋ ਉਨ੍ਹਾਂ ਦੇ ਅਨੁਸਾਰ “ਮੌਤ ਦੇ ਫ਼ਰਮਾਨ” ਦੇ ਬਰਾਬਰ ਹਨ। ਜਿਸ ਕਰਕੇ ਅੱਜ ਉਨ੍ਹਾਂ ਦਾ ਇੱਕ ਸਾਥੀ ਮਰਨ ਵਰਤ ਤੇ ਬੈਠਕ ਕੇ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਅਧਿਆਪਕਾਂ ਨੇ ਕਿਹਾ ਕਿ ਸਰਕਾਰ ਦਾ ਇਹ ਵਤੀਰਾ ਸੰਵੇਦਨਸ਼ੀਲ ਹੋਣ ਦੇ ਨਾਲ ਨਾਲ ਅਣਮਨੁੱਖੀ ਵੀ ਹੈ। ਇਕ ਪਾਸੇ ਮੁੱਖ ਮੰਤਰੀ ਕਿਸਾਨਾਂ ਦੀ ਭੁੱਖ ਹੜਤਾਲ ‘ਤੇ ਚਿੰਤਾ ਪ੍ਰਗਟ ਕਰਦੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਘਰ ਦੇ ਬਾਹਰ ਬੈਠੇ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਸਥਿਤੀ ‘ਤੇ ਚੁੱਪ ਧਾਰੀ ਹੋਈ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਸੰਘਰਸ਼ ਫੈਸਲਾਕੁੰਨ ਹੋਵੇਗਾ ਅਤੇ ਉਹ ਪਿੱਛੇ ਨਹੀਂ ਹਟਣਗੇ।
#sangrur
#cmpunjab