ਆਮ ਆਦਮੀ ਪਾਰਟੀ (ਲੋਕ ਸਭਾ ਹਲਕਾ ਸੰਗਰੂਰ)
ਮੁੱਖ ਮੰਤਰੀ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣਗੇ ਤੇ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ
26 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ।
ਅੱਜ ਇੱਥੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬਾ ਜਿੱਡਾ ਮਾਣ ਹੈ ਜਿੰਨਾ ਸ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ।
ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ।300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ। 14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਨੁਕਤਾ ਨਹੀਂ।