ਮਾਨਸਾ: 6 July
ਜ਼ਿਲ੍ਹਾ ਮਾਨਸਾ ਦੀ ਅਦਾਲਤ ‘ਚ ਸਿੱਧੂ ਮੂਸੇ ਵਾਲਾ ਕਤਲਕਾਂਡ ‘ਚ ਗਵਾਹ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨੂੰ ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਪੇਸ਼ੀ ਲਈ ਗਵਾਹ ਵਜੋਂ ਪੇਸ਼ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ ਅਤੇ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ 29 ਮਈ 2022 ਨੂੰ ਪੰਜਾਬ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਦੇ ਦੋ ਮੋਡਿਊਲਾਂ ਨੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਵਾਰਦਾਤ ਸਮੇਂ ਸਿੱਧੂ ਮੂਸੇਵਾਲਾ ਦਾ ਇੱਕ ਪਰਿਵਾਰਕ ਮੈਂਬਰ ਅਤੇ ਦੋਸਤ ਜਿਨ੍ਹਾਂ ਦੇ ਨਾਮ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਹਨ ਉਹ ਥਾਰ ਗੱਡੀ ਵਿੱਚ ਮੌਜੂਦ ਸਨ। ਇਸ ਵਾਰਦਾਤ ਦੌਰਾਨ ਇਹ ਦੋਵੇਂ ਵੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਸਨ ਪਰ ਮਾਨਸਾ ਅਦਾਲਤ ਵਿੱਚ ਉਹ ਅੱਜ ਬਤੌਰ ਗਵਾਹ ਨਾਟਕੀ ਤਰੀਕੇ ਨਾਲ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਕਈ ਸਵਾਲ ਉੱਠਦੇ ਨਜ਼ਰ ਆ ਰਹੇ ਹਨ।
ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮਾਨਸਾ ਦੀ ਅਦਾਲਤ ਵਿੱਚ ਅੱਜ ਤੈਅ ਤਰੀਕ ਮੁਤਾਬਿਕ ਬਤੌਰ ਗਵਾਹ ਪੇਸ਼ ਨਹੀਂ ਹੋਏ ਜਿਸ ਕਰਕੇ ਅਦਾਲਤ ਨੂੰ ਕਾਰਵਾਈ ਰੱਦ ਕਰਨੀ ਪਈ। ਹੁਣ ਮਾਨਸਾ ਅਦਾਲਤ ਨੇ ਅਗਲੀ ਪੇਸ਼ੀ 26 ਜੁਲਾਈ 2024 ਨੂੰ ਤੈਅ ਕੀਤੀ ਗਈ ਹੈ। ਇਸ ਦੌਰਾਨ ਅਦਾਲਤ ਨੇ ਮਰਹੂਮ ਗਾਇਕ ਦੇ ਪਿਤਾ ਅਤੇ ਦੋਵਾਂ ਦੋਸਤਾਂ ਨੂੰ ਵੀ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਹੁਣ ਤੱਕ ਮੂਸੇਵਾਲਾ ਦਾ ਪਰਿਵਾਰ ਜਾਂ ਉਨ੍ਹਾਂ ਦੇ ਵਕੀਲ ਵੱਲੋਂ ਇਹ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਕਿ ਦੋਵੇ ਮੁੱਖ ਗਵਾਹ ਅਦਾਲਤ ਵਿੱਚ ਆਖਿਰਕਾਰ ਪੇਸ਼ ਕਿਸ ਕਾਰਣ ਨਹੀਂ ਹੋਏ। ਹੁਣ ਇਹ ਵੀ ਸਾਹਮਣੇ ਆਇਆ ਹੈ ਕਿ ਦੋਵਾਂ ਨੇ ਅਦਾਲਤ ਵਿੱਚ ਨਾ ਪਹੁੰਚਣ ਦਾ ਕਾਰਣ ਸਿਹਤ ਖਰਾਬ ਹੋਣਾ ਦੱਸਿਆ ਹੈ।
Adv. Satinderpal Singh