28 ਅਗਸਤ (ਨਾਨਕ ਸਿੰਘ ਖੁਰਮੀ) ਮਾਨਸਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜਿਲਾ ਮਾਨਸਾ ਦੀ ਅਹਿਮ ਮੀਟਿੰਗ ਅਮਰ ਰਿਜੋਰਟ ਮਾਨਸਾ ਵਿਖੇ ਹੋਈ ਜਿਸ ਵਿੱਚ ਜਿਲਾ ਕਮੇਟੀ ਦੇ ਸਮੂਹ ਆਗੂਆਂ ਅਤੇ ਬਲਾਕਾਂ ਦੀ ਆਗੂ ਟੀਮਾਂ ਨੇ ਹਿੱਸਾ ਲਿਆ । ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਤੱਪਾਲ ਰਿਸ਼ੀ ਨੇ ਕੀਤੀ ਅਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ ਨੇ ਵੀ ਸਿਰਕਤ ਕੀਤੀ ਮੀਟਿੰਗ ਵਿੱਚ ਸੂਬਾ ਮੀਟਿੰਗ ਦੀ ਰਿਪੋਰਟ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਅਤੇ ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ ਵੱਲੋਂ ਦਿੱਤੀ ਗਈ ਜਿਸ ਉੱਤੇ ਵਿਸਥਾਰਪੂਰਵਕ ਚਰਚਾ ਹੋਈ ਅਤੇ ਇਜਲਾਸ ਵਿੱਚ ਸਮੂਲੀਅਤ ਕਰਨ ਲਈ ਵਿਉਂਤਬੰਦੀ ਕੀਤੀ ਗਈ ਅਤੇ ਡੈਲੀਗੇਟਾਂ ਅਤੇ ਦਰਸ਼ਕਾਂ ਦੀ ਲਿਸਟ ਬਣਾਈ ਗਈ 29 ਅਗਸਤ 2024 ਦਿਨ ਵੀਰਵਾਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰ ਹਾਲ ਮੋਗਾ ਵਿਖੇ ਹੋਣ ਵਾਲੇ ਸੂਬਾਈ ਇਜ਼ਲਾਸ ਵਿੱਚ ਸ਼ਾਮਲ ਹੋਣ ਲਈ ਵਿਉਂਤਬੰਦੀ ਕੀਤੀ ਗਈ ਸ਼ਾਮਲ ਆਗੂਆਂ ਨੇ ਜਥੇਬੰਦਕ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਜਥੇਬੰਦਕ ਐਜੂਕੇਸ਼ਨ ਦੀ ਘਾਟ ਨੂੰ ਮਹਿਸੂਸ ਕੀਤਾ ਗਿਆ ਅਤੇ ਸਾਰੇ ਹੀ ਸ਼ਾਮਿਲ ਸਾਥੀਆਂ ਨੂੰ ਜਥੇਬੰਦੀ ਦੀ ਬੇਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਇਸ ਸਮੇਂ ਸ਼ਾਮਲ ਆਗੂਆਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮੇਂ ਸਿਰ ਅਜਲਾਸ ਵਿੱਚ ਪਹੁੰਚਣ ਦਾ ਫੈਸਲਾ ਕੀਤਾ ਇਸ ਸਮੇਂ ਜਿਲਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਸਕੱਤਰ ਸਿਮਰਜੀਤ ਗਾਗੋਵਾਲ ਕੈਸ਼ੀਅਰ ਅਮਰੀਕ ਸਿੰਘ ਮਾਖਾ ਪ੍ਰੈਸ ਸਕੱਤਰ ਮੈਂਗਲ ਸਿੰਘ ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ ਗੁਰਪ੍ਰੀਤ ਸਿੰਘ ਕਿਸ਼ਨਗੜ ਅਤੇ ਬਲਾਕ ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਮਾਨਸਾ ਦੇ ਪ੍ਰਧਾਨ ਪ੍ਰੇਮ ਗਰਗ ਭੀਖੀ ਦੇ ਪ੍ਰਧਾਨ ਸਤਵੰਤ ਸਿੰਘ ਮੋਹਰ ਸਿੰਘ ਵਾਲਾ ਜੋਗਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਬੁਢਲਾਡਾ ਦੇ ਪ੍ਰਧਾਨ ਗੁਰਜੀਤ ਸਿੰਘ ਬਰੇ ਬਰੇਟਾ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਬਲਾਕ ਝੁਨੀਰ ਦੇ ਪ੍ਰਧਾਨ ਅੰਗਰੇਜ ਸਿੰਘ ਸਾਹਨੇਵਾਲੀ ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਦੀਪਕ ਬਜਾਜ ਤੋਂ ਇਲਾਵਾ ਬਲਾਕ ਮਾਨਸਾ ਦੇ ਸਕੱਤਰ ਜਗਸੀਰ ਸਿੰਘ ਭੈਣੀ ਬਾਘਾ ਅਤੇ ਕੈਸ਼ੀਅਰ ਲਾਭ ਸਿੰਘ ਝੁਨੀਰ ਦੇ ਸਕੱਤਰ ਜਸਵੀਰ ਸਿੰਘ ਝੰਡੂਕੇ ਅਤੇ ਕੈਸ਼ੀਅਰ ਜਗਤਾਰ ਸਿੰਘ ਬੁਢਲਾਡਾ ਦੇ ਸਕੱਤਰ ਬੂਟਾ ਸਿੰਘ ਸਸਪਾਲੀ ਅਤੇ ਕੈਸ਼ੀਅਰ ਨਾਇਬ ਸਿੰਘ ਆਹਮਦਪੁਰ ਭੀਖੀ ਦੇ ਕੈਸ਼ੀਅਰ ਮਨਜੀਤ ਸਿੰਘ ਚਹਿਲ ਬੋਹਾ ਦੇ ਸਕੱਤਰ ਹਰਬੰਸ ਸਿੰਘ ਭੀਮੜਾ ਅਤੇ ਕੈਸ਼ੀਅਰ ਕੇਵਲ ਸਿੰਘ ਆਦਿ ਸ਼ਾਮਲ ਹੋਏ।