ਬਠਿੰਡਾ, 28 ਜੁਲਾਈ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੁਲਿਸ ਵਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਅਚਨਚੇਤ ਚੈਕਿੰਗ ਦਾ ਮੁਖ ਮੰਤਵ ਜੇਲ੍ਹਾਂ ਵਿੱਚ ਨਸ਼ਿਆਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨਸ਼ਿਆਂ ਵਿਰੁੱਧ ਯੁੱਧ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ।
ਇਸ ਦੌਰਾਨ ਐਸ.ਪੀ. ਇਨਵੈਸਟੀਗੇਸ਼ਨ ਜਸਮੀਤ ਸਿੰਘ ਸਾਹੀਵਾਲ, ਡੀ.ਐਸ.ਪੀ. ਸਿਟੀ-2 ਸਰਬਜੀਤ ਸਿੰਘ ਬਰਾੜ ਅਤੇ ਡੀ.ਐੱਸ.ਪੀ (EOW & Cyber) ਮਨਮੋਹਨ ਸਿੰਘ ਸ਼ਰਨਾ ਆਦਿ ਅਧਿਕਾਰੀ ਹਾਜ਼ਰ ਸਨ।