ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਟ ਸਪੋਟ ਪਿੰਡਾਂ ਵਿਚ ਜਾਗਰੂਕਤਾ ਕੈਂਪ ਆਯੋਜਿਤ
ਬੀਰੋਕੇ ਕਲਾਂ ਵਿਖੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕਿਆਂ ਬਾਰੇ ਕੀਤਾ ਜਾਗਰੂਕ
ਨਾਨਕ ਸਿੰਘ ਖੁਰਮੀ,ਮਾਨਸਾ 5 ਨਵੰਬਰ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਟ ਸਪੋਟ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਹਿਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਬੀਰੋਕੇ ਕਲਾਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮਾਨਸਾ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ ਯੋਗ ਨੌਜਵਾਨਾਂ ਨੂੰ ਘਰਾਂ ਦੇ ਨਜ਼ਦੀਕ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਇਸ ਕੈਂਪ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਗੋਲਡਨ ਟਰੈਂਗਲ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਅਤੇ ਵੱਲੋਂ ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਡ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿੱਚ ਬੇਰੁਜ਼ਗਾਰ ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਜਿੰਨ੍ਹਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ ਸਮੇਂ ‘ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿਚ ਜ਼ਰੂਰ ਭਾਗ ਲੈਣ।
ਫੋਟੋ: 3
