17 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਐੱਸ.ਡੀ. ਕਾਲਜ ਬਰਨਾਲਾ ਦੇ ਬੀ.ਵਾਕ. (ਸਾਫਟਵੇਅਰ ਡਿਵੈਲਪਮੈਂਟ) ਵਿਭਾਗ ਅਤੇ ਐਨ. ਐਸ. ਐਸ. ਵਿਭਾਗ ਦੇ ਸਹਿਯੋਗ ਨਾਲ ਯੂਥ ਫੋਰ ਪੀਸ ਡੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 100 ਦੇ ਕਰੀਬ ਵਿਦਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ. ਗੁਰਬਚਨ ਸਿੰਘ ਡੀ.ਐੱਸ.ਪੀ.ਬਰਨਾਲਾ ਸੀ।ਇਸ ਮੌਕੇ ਡਾ. ਰੀਤੂ ਅੱਗਰਵਾਲ ਨੇ ਵਿਦਿਆਰਥੀਆਂ ਨੂੰ ਯੂਥ ਫਾਰ ਪੀਸ ਡੇ ਮਨਾਉਣ ਦੇ ਮੁੱਖ ਉਦੇਸ਼ ਬਾਰੇ ਅਤੇ ਖੂਨਦਾਨ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਸ. ਜਸਵਿੰਦਰ ਸਿੰਘ ਟ੍ਰੈਫਿਕ ਪੁਲਿਸ ਮੁਖੀ ਬਰਨਾਲਾ ਨੇ ਜਾਣਕਾਰੀ ਦਿੱਤੀ। ਮੰਚ ਦਾ ਸੰਚਾਲਨ ਪ੍ਰੋ. ਗੌਰਵ ਸਿੰਗਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਵੱਲੋਂ ਵਿਦਿਆਰਥੀਆਂ ਨੂੰ ਕੀਟਾਂ ਵੰਡੀਆਂ ਗਈਆਂ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਰਘਵੀਰ ਸਿੰਘ, ਸਾਜਨ ਸਿੰਘ, ਅੰਮ੍ਰਿਤ ਸਿੰਘ, ਜਗਦੀਸ਼ ਸਿੰਘ ਅਤੇ ਬਲਜਿੰਦਰ ਕੌਰ, ਆਦਿ ਹਾਜ਼ਿਰ ਸਨ।