25 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ ਹੈ।
ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਹੁਕਮ ਜ਼ਿਲ੍ਹੇ ਅੰਦਰ 18 ਜੂਨ 2024 ਤੱਕ ਲਾਗੂ ਰਹੇਗਾ।