By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਬਲਾਗ > ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ
ਬਲਾਗ

ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ

despunjab.in
Last updated: 2023/08/22 at 7:02 AM
despunjab.in 2 years ago
Share
SHARE
ਮੁੱਖ ਨਿਸ਼ਾਨਾ ਰਾਜ ਵਿੱਚ ਸੜਕੀ ਢਾਂਚੇ ਨੂੰ ਵਿਕਸਤ ਕਰਨਾ- ਹਰਭਜਨ ਸਿੰਘ ਈ.ਟੀ.ਓ
ਸੜਕਾਂ ਦੇ ਪੁਨਰ ਨਿਰਮਾਣ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਮਿਲੇਗੀ ਸਹੂਲਤ
ਚੰਡੀਗੜ੍ਹ, 21 ਅਗਸਤ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ।
ਇਨ੍ਹਾਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 12.47 ਕਿਲੋਮੀਟਰ ਲੰਬੀ ਸਮਰਾਲਾ-ਝਾੜ ਸਾਹਿਬ ਸੜਕ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਅਤੇ 9.35 ਕਿਲੋਮੀਟਰ ਲੰਬੇ ਗੁਰੂ ਗੋਬਿੰਦ ਸਿੰਘ ਮਾਰਗ, ਮਾਛੀਵਾੜਾ ਸਾਹਿਬ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪ੍ਰੋਜੈਕਟਾਂ ਦਾ ਕੰਮ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇੰਨ੍ਹਾਂ ਦੋਵਾਂ ਸੜਕਾਂ ਨੂੰ ਹੋਰ ਟਿਕਾਊ ਬਨਾਉਣ ਲਈ ਇੰਨ੍ਹਾਂ ਦੀ ਮੋਟਾਈ 18 ਇੰਚ ਹੋਵੇਗੀ।
ਇਸ ਮੌਕੇ ਉਨ੍ਹਾਂ ਨਾਲ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਹਾਜਿਰ ਸਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 12.47 ਕਿਲੋਮੀਟਰ ਲੰਮੀ ਸੜਕ ਲੁਧਿਆਣਾ-ਚੰਡੀਗੜ੍ਹ ਹਾਈਵੇਅ ਨੂੰ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਸਥਿਤ ਹੈ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਇਸ ਸੜਕ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਮਰਾਲਾ ਹਲਕੇ ਵਿੱਚ 9.35 ਕਿਲੋਮੀਟਰ ਲੰਬਾ ਮਾਰਗ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨੂੰ ਮਾਛੀਵਾੜਾ ਸਾਹਿਬ-ਚੱਕ ਲੋਹਟ ਰੋਡ ਨਾਲ ਜੋੜਦਾ ਹੈ, ਜੋ ਕਿ ਗੁਰੂ ਗੋਬਿੰਦ ਸਿੰਘ ਮਾਰਗ ਦਾ ਵੀ ਇੱਕ ਹਿੱਸਾ ਹੈ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸਥਿਤ ਹੈ, ਜਿਸ ਕਾਰਨ ਇਸ ਸੜਕ ‘ਤੇ ਸੰਗਤ ਦੀ ਆਮਦ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਵੀ ਕਾਫ਼ੀ ਖ਼ਰਾਬ ਹੈ, ਜਿਸ ਦੀ ਤੁਰੰਤ ਮੁਰੰਮਤ ਦੀ ਲੋੜ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਡਰਾਉਣਾ ਸੁਪਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਗਈ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਦੋਵਾਂ ਸੜਕਾਂ ਦੀ ਆਖਰੀ ਵਾਰ 2009 ਅਤੇ 2015 ਵਿੱਚ ਮੁਰੰਮਤ ਕੀਤੀ ਗਈ ਸੀ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕੀ ਢਾਂਚੇ ਨੂੰ ਮਿਆਰੀ ਢੰਗ ਨਾਲ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਿਛਲੇ ਡੇਢ ਸਾਲ ਵਿੱਚ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਉਪਾਅ ਕੀਤੇ ਹਨ ਅਤੇ ਜਲਦੀ ਹੀ ਪ੍ਰਭਾਵਿਤ ਲੋਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਲੋਕ ਸੰਪਰਕ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਮਾਛੀਵਾੜਾ ਸਾਹਿਬ ਅਤੇ ਸ੍ਰੀ ਝਾੜ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ।
————-
TAGGED: #ANI, #cmpunjab, #Govtfopunjab, #PTI, #Punjab, #PunjabNews
despunjab.in 22 August 2023 22 August 2023
Share This Article
Facebook Twitter Whatsapp Whatsapp Email Print
Previous Article ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
Next Article ਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?