ਲੱਖਾ ਸਿਧਾਣਾ ਤੇ ਮੋਹਨੀਤ ਸ਼ੇਰੋਂ ਦਾ ਅਦਾਲਤ ਨੇ ਦਿੱਤਾ ਇੱਕ ਦਿਨ ਦਾ ਪੁਲਿਸ ਰਿਮਾਂਡ
ਨਾਨਕ ਸਿੰਘ ਖੁਰਮੀ,ਮਾਨਸਾ 2 ਨਵੰਬਰ
ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਦੋਨਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ। ਪੁਲਿਸ ਵੱਲੋਂ ਦਲੀਲ ਦਿੱਤੀ ਗਈ ਕਿ ਲੱਖਾ ਸਿਧਾਣਾ ਤੋਂ ਉਸ ਦਾ ਮੋਬਾਈਲ ਫੋਨ ਬਰਾਮਦ ਕਰਵਾਉਣਾ ਹੈ। ਪਰ ਅਦਾਲਤ ਨੇ ਪੁਲਿਸ ਦੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ ਅਤੇ ਦੋਵਾਂ ਦੋਸ਼ੀਆਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਦੱਸ ਦੇਈਏ ਕਿ ਮਾਨਸਾ ਵਿੱਚ ਦਲਜੀਤ ਸਿੰਘ ਦੀ ਲਾਸ਼ ਨੂੰ ਧਰਨਾ ਸਥਾਨ ‘ਤੇ ਲੈ ਕੇ ਜਾਣ ਦੌਰਾਨ ਹੋਏ ਵਿਵਾਦ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨੀਤ ਸ਼ੇਰੋਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ।
ਅੱਜ ਰਿਮਾਂਡ ਖ਼ਤਮ ਹੋਣ ‘ਤੇ ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅਦਾਲਤ ਤੋਂ ਰਿਮਾਂਡ ਮੰਗਿਆ।ਉੱਥੇ ਹੀ, ਲੱਖਾ ਸਿਧਾਣਾ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਲੱਖਾ ਸਿਧਾਣਾ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਜਾਂਚ ਲਈ ਲੈ ਕੇ ਜਾਇਆ ਜਾਵੇ। ਇਸ ‘ਤੇ ਅਦਾਲਤ ਨੇ ਪੁਲਿਸ ਨੂੰ ਉਸ ਦੀ ਸਿਹਤ ਦੀ ਜਾਂਚ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ।
ਫੋਟੋ 06 ਕੈਪਸ਼ਨ- ਲੱਖਾ ਸਿਧਾਣਾ ਅਤੇ ਮੋਹਨੀਤ ਸ਼ੇਰੋਂ ਦੀ ਫਾਇਲ ਫੋਟੋ। ਨਾਨਕ ਸਿੰਘ
