ਮਾਨਸਾ, 08 ਫਰਵਰੀ, ਦੇਸ ਪੰਜਾਬ ਬਿਊਰੋ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਹੁਕਮ ਵਿੱਚ ਕਿਹਾ ਗਿਆ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ ਜਾਂ ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ
Highlights
                
			            - #mansanews
				                    Leave a comment
				            
            
 
            