By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    8 months ago
    Latest News
    Martyr Bibi Kiranjit Kaur Memorial Event Held in Canada
    7 months ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    7 months ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    7 months ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    7 months ago
  • ਸਿੱਖ ਜਗਤ
    ਸਿੱਖ ਜਗਤShow More
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    7 months ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    7 months ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    8 months ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਹਕੂਮਤ ਨਾਲ ਲੜਾਈਆਂ ਦਾ ਮੁੱਢ ਬੰਨਣ ਵਾਲੇ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ/- ਡਾ. ਚਰਨਜੀਤ ਸਿੰਘ ਗੁਮਟਾਲਾ,
    8 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/-ਡਾ. ਸ.ਸ. ਛੀਨਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਆਰਟੀਕਲ > ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/-ਡਾ. ਸ.ਸ. ਛੀਨਾ
ਆਰਟੀਕਲਬਲਾਗ

ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/-ਡਾ. ਸ.ਸ. ਛੀਨਾ

despunjab.in
Last updated: 2026/03/01 at 5:42 AM
despunjab.in 16 hours ago
Share
SHARE

ਲਾਹੌਰ ਦੇ ਕੇਂਦਰੀ ਰੇਲਵੇ ਸਟੇਸ਼ਨ ਦੇ ਬਿਲਕੁਲ ਨਾਲ ਸਥਿਤ ਗੁਰਦੁਆਰਾ ਸਿੰਘ ਸਿੰਘਣੀਆਂ ਵਿੱਚ ਮੈਂ ਠਹਿਿਰਆ ਹੋਇਆ ਸਾਂ। ਗੁਰਦੁਆਰੇ ਦੀ ਬਹੁਤ ਖੂਬਸੂਰਤ ਇਮਾਰਤ ਵਿਚ ਇਕ ਗੈਸਟ ਹਾਊਸ ਬਣਿਆ ਹੋਇਆ ਹੈ ਜਿਸ ਨੂੰ ਵਿਦੇਸ਼ੀ ਸਿੱਖਾਂ ਖ਼ਾਸ ਕਰਕੇ ਇੰਗਲੈਂਡ ਦੇ ਸਿੱਖਾਂ ਨੇ ਯਾਤਰੀਆਂ ਲਈ ਬਣਵਾਇਆ ਹੈ। ਦੱਸਿਆ ਜਾਂਦਾ ਹੈ ਕਿ ਇਸ ਇਤਿਹਾਸਿਕ ਜਗ੍ਹਾ ਨੂੰ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਇੱਕ ਮੁਕੱਦਮੇਂ ਵਿੱਚ ਆਪਣਾ ਹੱਕ ਜਤਾ ਕੇ ਲਿਆ ਸੀ। ਉਸ ਸਮੇਂ ਮੇਰੇ ਨਾਲ ਅੰਮ੍ਰਿਤਸਰ ਤੋਂ ਹੀ ਦੋ ਹੋਰ ਪ੍ਰੀਵਾਰ ਵੀ ਇਸ ਗੁਰਦੁਆਰੇ ਵਿੱਚ ਠਹਿਰੇ ਹੋਏ ਸਨ। ਸਾਡੇ ਕੋਲ ਵਾਪਸੀ ਤੇ ਆਉਣ ਲਈ ਸਿਰਫ਼ ਇੱਕ ਰੇਲ ਗੱਡੀ ਦਾ ਹੀ ਸਾਧਨ ਸੀ। ਅਸੀਂ ਵਾਹਗੇ ਤੋਂ ਪੈਦਲ ਆ ਕੇ ਬਾਰਡਰ ਪਾਰ ਨਹੀਂ ਸਾਂ ਕਰ ਸਕਦੇ ਕਿਉਂ ਜੋ ਪੈਦਨ ਲੰਘਣ ਲਈ ਇੱਕ ਵੱਖਰੀ ਇਜਾਜਤ ਚਾਹੀਦੀ ਸੀ ਜੋ ਸਾਡੇ ਕੋਲ ਨਹੀਂ ਸੀ। ਅੱਜ ਤੋਂ ਬਾਅਦ ਜਦ ਫਿਰ ਗੱਡੀ ਆਉਣੀ ਤੇ ਜਾਣੀ ਸੀ ਉਸ ਦਿਨ ਤੱਕ ਸਾਡਾ ਵੀਜ਼ਾ ਖ਼ਤਮ ਹੋ ਜਾਣਾ ਸੀ, ਜਿਸ ਕਰਕੇ ਸਾਨੂੰ ਹੋਰ ਉਲਝਨਾਂ ਵਿੱਚੋਂ ਲੰਘਣਾ ਪੈਣਾ ਸੀ। ਇਸ ਲਈ ਜਿਸ ਦਿਨ ਸਵੇਰੇ ਮੈਂ ਵਾਪਿਸ ਅੰਮ੍ਰਿਤਸਰ ਆਉਣਾ ਸੀ ਮੈਂ ਰਾਤ ਨੂੰ ਹੀ ਇਸ ਬਾਰੇ ਬਹੁਤ ਸੁਚੇਤ ਸਾਂ ਕਿ ਗੱਡੀ ਨਾ ਲੰਘ ਜਾਵੇ। ਸ਼ਾਮ ਨੂੰ ਮੇਰੇ ਕੋਲ ਇੱਕ ਵਿਅਕਤੀ ਆਇਆ ਜੋ ਅੰਮ੍ਰਿਤਸਰ ਯੂਨੀਵਰਸਿਟੀ ਦੀ ਕਿਸੇ ਪ੍ਰੋਫ਼ੈਸਰ ਔਰਤ ਦਾ ਵਾਕਫ਼ ਸੀ ਅਤੇ ਉਸ ਨੇ ਮੈਨੂੰ ਦੋ ਵੱਡੇ-ਵੱਡੇ ਪੈਕਟ ਦਿੱਤੇ ਜਿੰਨਾਂ ਵਿੱਚੋਂ ਇੱਕ ਉਸ ਪ੍ਰੋਫੈਸਰ ਨੂੰ ਦੇਣਾ ਸੀ ਅਤੇ ਇੱਕ ਮੇਰੇ ਲਈ ਸੀ। ਜਦੋਂ ਉਸ ਨੇ ਇਹ ਦੱਸਿਆ ਕਿ ਇੱਕ ਦੋ ਕੇਕ ਹਨ ਤਾਂ ਮੈਨੂੰ ਆਪਣੀ ਪੜ੍ਹੀ ਲਿਖੀ ਜਮਾਤ ਦੀ ਸਿਆਣਪ, ਜਿੰਦਾਦਿਲੀ ਅਤੇ ਵਾਹਗੇ ਵਾਲੀ ਲਕੀਰ ਨੂੰ ਪਾਰ ਕਰਨ ਲਈ ਸਮਾਨ ਦੀ ਚੋਣ ਸਬੰਧੀ ਸੋਚ ਤੇ ਕਈ ਸ਼ੰਕੇ ਪੈਦਾ ਹੋਏ। ਉਹ ਦੋਵੇਂ ਕੇਕ ਮੈਂ ਰੱਖ ਤਾਂ ਲਏ ਪਰ ਬਾਅਦ ਵਿੱਚ ਰੇਲਵੇ ਸਟੇਸ਼ਨ ’ਤੇ ਪਹੁੰਚਣ ਤੱਕ ਕਈ ਵਾਰ ਉਹਨਾਂ ਨੂੰ ਨਾਲ ਲਿਆਉਣ ਜਾਂ ਉਥੇ ਛੱਡ ਆਉਣ ਦੀ ਦੁਚਿਤੀ ਵਿੱਚ ਰਿਹਾ ਕਿਉਂ ਜੋ ਜਿੰਨਾਂ ਅਕਾਰ ਮੇਰੇ ਬਰੀਫਕੇਸ ਦਾ ਸੀ ਉਨ੍ਹਾਂ ਹੀ ਇੰਨਾਂ ਦੋ ਕੇਕਾਂ ਦਾ ਸੀ, ਜਿਸ ਨੂੰ ਉਹ ਅੰਮ੍ਰਿਤਸਰ ਦੇ ਪ੍ਰੋਫ਼ੈਸਰ ਲਈ ਤੋਹਫ਼ੇ ਦੇ ਤੌਰ ’ਤੇ ਭੇਜ ਰਿਹਾ ਸੀ।

ਮੈਂ ਸਵੇਰੇ ਪੈਦਨ ਹੀ ਸਟੇਸ਼ਨ ’ਤੇ ਪਹੁੰਚ ਗਿਆ ਅਤੇ ਅਟਾਰੀ ਦੀ ਟਿਕਟ ਲੈ ਕੇ ਸੱਜੇ ਹੱਥ ਵਾਲੇ ਪਲੇਟਫਾਰਮ ਵੱਲ ਆ ਗਿਆ। ਅਜੇ ਬਹੁਤ ਹੀ ਥੋੜੇ ਜਿਹੇ ਲੋਕ ਆਏ ਸਨ। ਗੱਡੀ ਪਲੇਟਫਾਰਮ ’ਤੇ ਲੱਗੀ ਹੋਈ ਸੀ, ਮੈਂ ਆਪਣਾ ਸਮਾਨ ਗੱਡੀ ਦੀ ਸੀਟ ’ਤੇ ਰੱਖ ਕੇ ਪਲੇਟਫਾਰਮ ਦੀ ਰੌਣਕ ਅਤੇ ਜਾਣ ਵਾਲੇ ਵਿਅਕਤੀਆਂ ਵੱਲ ਵੇਖਣ ਲਈ ਬਾਹਰ ਆ ਕੇ ਖੜ੍ਹਾ ਹੋ ਗਿਆ। ਕੁਝ ਚਿਰ ਬਾਅਦ ਹੀ ਮੇਰੇ ਨਾਲ ਗੁਰਦੁਆਰੇ ਵਿੱਚ ਰਹਿ ਰਿਹਾ ਪਰਿਵਾਰ ਵੀ ਆ ਕੇ ਇੱਕ ਡੱਬੇ ਵਿੱਚ ਵੜ ਗਿਆ। ਜ਼ਿਆਦਾਤਰ ਯਾਤਰੀ ਪਾਕਿਸਤਾਨ ਤੋਂ ਭਾਰਤ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਨ ਜਾਂ, ਪਹਿਲਾਂ ਭਾਰਤ ਤੋਂ ਪਾਕਿਸਤਾਨ ਵਿੱਚ ਰਹਿ ਰਹੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਵਾਲੇ ਜਾਪਦੇ ਸਨ, ਜੋ ਉਨ੍ਹਾਂ ਦੇ ਪਹਿਰਾਵੇ ਅਤੇ ਗੱਲਬਾਤ ਤੋਂ ਲੱਗ ਰਿਹਾ ਸੀ। ਹੌਲੀ-ਹੌਲੀ ਸਟੇਸ਼ਨ ’ਤੇ ਕਾਫ਼ੀ ਭੀੜ ਹੋ ਰਹੀ ਸੀ। ਪਰ ਹਰ ਇੱਕ ਜਾਣ ਵਾਲੇ ਦੇ ਨਾਲ ਤਕਰੀਬਨ ਉਨੇ ਹੀ ਉਹਨਾਂ ਨੂੰ ਰੁਖਸਤ ਕਰਨ ਵਾਲੇ ਜਾਪਦੇ ਸਨ।

ਫਿਰ ਇੱਕ ਵੱਡਾ ਗਰੁੱਪ ਜਿਸ ਵਿੱਚ ਔਰਤਾਂ, ਮਰਦ ਅਤੇ ਬੱਚੇ ਸਨ, ਉਹਨਾਂ ਨੇ ਬੜੇ ਸਧਾਰਣ ਜਿਹੇ ਕੱਪੜੇ ਪਾਏ ਹੋਏ ਸਨ, ਇਕੱਠੇ ਹੀ ਆ ਰਹੇ ਸਨ ਅਤੇ ਉਹਨਾਂ ਦੇ ਵਿੱਚ ਇੱਕ ਸਿੱਖ ਸਰਦਾਰ, ਕੋਈ 6 ਕੁ ਫੁੱਟ ਉਚਾਈ ਅਤੇ ਕਾਫ਼ੀ ਚੰਗੀ ਸਿਹਤ ਵਾਲਾ ਕੋਈ 70 ਕੁ ਸਾਲ ਦੀ ਉਮਰ, ਹੱਥ ਵਿੱਚ ਇੱਕ ਕੱਪੜੇ ਦਾ ਵੱਡਾ ਸਾਰਾ ਥੈਲਾ ਲੈ ਕੇ ਆ ਰਿਹਾ ਸੀ।

ਉਹਨਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੇਰੇ ਕੋਲ ਆ ਕੇ ਮੈਨੂੰ ਜੱਫੀ ਪਾ ਲਈ ਅਤੇ ਬੜੀ ਅਪਣੱਤ ਨਾਲ ਕਹਿਣ ਲੱਗੀ, “ਇਸ ਆਪਣੇ ਵੀਰ ਨੂੰ ਵੀ ਨਾਲ ਲੈ ਜਾ, ਰਸਤੇ ਵਿੱਚ ਇਸ ਦਾ ਖ਼ਿਆਲ ਰੱਖੀਂ।” “ਉਸਦੇ ਕਹਿਣ ਦਾ ਢੰਗ ਇਸ ਤਰ੍ਹਾਂ ਸੀ ਜਿਵੇਂ ਉਹ ਮੈਨੂੰ ਸਦੀਆਂ ਤੋਂ ਜਾਣਦੀ ਹੋਵੇ ਪਰ ਮੈਂ ਅਜੇ ਉਸ ਵਕਤ ਤੱਕ ਉਹਨਾਂ ਬਾਰੇ ਕੁਝ ਵੀ ਨਹੀਂ ਸਾਂ ਸਮਝ ਸਕਿਆ। ਇਸ ਦੇ ਨਾਲ ਉਹਨਾਂ ਰੁਖਸਤ ਕਰਨ ਵਾਲਿਆਂ ਵਿੱਚੋਂ ਮਰਦਾਂ ਅਤੇ ਲੜਕਿਆਂ ਨੇ ਮੇਰੇ ਨਾਲ ਹੱਥ ਮਿਲਾਏ ਅਤੇ ਉਹ ਸਿੱਖ ਸਰਦਾਰ ਵੀ ਆ ਕੇ ਮਿਿਲਆ।

“ਕਿਥੇ ਜਾਣਾ ਹੈ ਤੁਸਾਂ?” “ਅੰਮ੍ਰਿਤਸਰ”। ਮੈਂ ਜਵਾਬ ਦਿੱਤਾ ਅਤੇ ਨਾਲ ਹੀ ਬੜੀ ਉਤਸੁਕਤਾ ਨਾਲ ਪੁੱਛਣ ਲੱਗ ਪਿਆ ਕਿ ਤੁਸੀਂ ਕਦੋਂ ਆਏ ਸੀ? ਕਿਥੋਂ ਆਏ ਅਤੇ ਇਹ ਸਭ ਲੋਕ ਕੌਣ ਹਨ?

“ਮੈਂ ਮੋਗੇ ਦੇ ਲਾਗੇ ਇੱਕ ਪਿੰਡ ਤੋਂ ਹਾਂ, ਇਹ ਮੇਰੀ ਭੂਆ ਅਤੇ ਉਹ ਦੋਵੇਂ ਮੇਰੀਆਂ ਸਕੀਆਂ ਭੈਣਾਂ ਹਨ। ਉਹ ਮੇਰਾ ਭਣਵਈਆ ਹੈ, ਇਹ ਲੜਕੇ ਮੇਰੇ ਭਣੇਵੇ ਹਨ, ਇਹ ਮੇਰੀਆਂ ਭੈਣਾਂ ਹਨ, ਇਹ ਮੇਰੀਆਂ ਭਣੇਵੀਆਂ ਹਨ ਅਤੇ ਇਹ ਮੇਰੀ ਭਣੇਵੀ ਦਾ ਪਤੀ ਹੈ ਅਤੇ ਉਹ ਦੂਰ ਖੜ੍ਹੇ ਮੇਰੀ ਭੂਆ ਦੇ ਜਵਾਈ, ਮੇਰੇ ਭਣਵਈਏ ਹਨ।”

ਇੰਨੇ ਨੂੰ ਉਹ ਦੂਰ ਖੜੋਤੇ ਉਸ ਦੀ ਭੂਆ ਦੇ ਜਵਾਈ ਵੀ ਮੇਰੇ ਕੋਲ ਆ ਗਏ ਅਤੇ ਮੈਨੂੰ ਮਿਲੇ। ਪਰ ਮੈਨੂੰ ਇਹ ਸਭ ਕੁਝ ਜਾਨਣ ਦੀ ਉਤਸੁਕਤਾ ਵਧਦੀ ਗਈ। ਪਰ ਮੈਂ ਉਹ ਸਮਾਂ ਅਜੇ ਯੋਗ ਨਾ ਸਮਝਿਆ। ਪਰ ਮੈਨੂੰ ਇੰਨੀ ਕੁ ਸਮਝ ਤਾਂ ਲੱਗ ਗਈ ਸੀ ਕਿ ਇਹ ਇਕ ਵਿਛੜਿਆ ਪਰਿਵਾਰ ਹੈ। ਫਿਰ ਦਲੀਪ ਸਿੰਘ ਆਪ ਹੀ ਦੱਸਣ ਲੱਗ ਪਿਆ, ਮੈਂ ਆਪਣੀ ਭੂਆ ਅਤੇ ਭੈਣ ਨੂੰ 59 ਸਾਲਾਂ ਤੋਂ ਬਾਅਦ ਮਿਿਲਆ ਹਾਂ ਅਤੇ ਇਸ ਮਿਲਣ ਲਈ ਕਿੰਨੀਆਂ ਕੋਸ਼ਿਸ਼ਾਂ ਕੀਤੀਆਂ ਹਨ, ਇਹ ਮੈਂ ਹੀ ਜਾਣਦਾ ਹਾਂ ਅਤੇ ਹੁਣ ਅੱਗੋਂ ਕਿਥੇ ਮਿਲਣਾ ਹੈ………”।

ਉਸ ਦੀ ਭੈਆ ਬਾਰ-ਬਾਰ ਉਸ ਨੂੰ ਜਫੀਆਂ ਪਾ ਰਹੀ ਸੀ, “ਮੇਰੇ ਪੇਕਿਆਂ ਦੀ ਨਿਸ਼ਾਨੀ ਪਰ ਹੁਣ ਕਦੋਂ ਮਿਲਾਂਗੇ?” ਉਸ ਦੀਆਂ ਦੋਵੇਂ ਛੋਟੀਆਂ ਭੈਣਾਂ ਉਸ ਨੂੰ ਬਾਰ-ਬਾਰ ਮਿਲ ਰਹੀਆਂ ਸਨ, “ਭਾ ਜੀ ਆਪਣੇ ਪੋਤਰੇ ਦੇ ਵਿਆਹ ਦਾ ਕਾਰਡ ਭੇਜ ਦੇਣਾ, ਅਸੀਂ ਵੀਜਾ ਲੈ ਕੇ ਜ਼ਰੂਰ ਆਵਾਂਗੀਆਂ, ਵਿਆਹ ਤੋਂ ਬਹੁਤ ਦਿਨ ਪਹਿਲਾਂ ਕਾਰਡ ਭੇਜਣਾ, ਬਹੁਤ ਸਮਾਂ ਲੱਗ ਜਾਂਦਾ ਹੈ ਵੀਜਾ ਲੈਣ ਲਈ, ਇਸਲਾਮਾਬਾਦ ਤੋਂ ਵੀਜਾ ਮਿਲਦਾ ਹੈ, ਬੜੀ ਕੋਸ਼ਿਸ਼ ਕਰਨੀ ਪੈਂਦੀ ਹੈ।”

“ਤੁਸੀਂ ਕਦੋਂ ਆਏ ਸੀ?” “ਤਿੰਨ ਚਾਰ ਦਿਨ ਹੋਏ ਹਨ” “ਕਿਸ ਜਗਾਹ ਤੋਂ ਆਏ ਹੋ?” ਦੂਸਰਾ ਪੁੱਛ ਰਿਹਾ ਸੀ “ਕਿੰਨੀ ਦੂਰ ਹੈ ਅੰਮ੍ਰਿਤਸਰ, ਲਾਹੌਰ ਤੋਂ, ਕਦੋਂ ਪਹੁੰਚ ਜਾਉਗੇ”

ਉਹ ਸੁਆਲ ਜ਼ਿਆਦਾ ਪੁੱਛ ਰਹੇ ਸਨ ਅਤੇ ਮੇਰੇ ਜਵਾਬ ਦੇਣ ਤੋਂ ਪਹਿਲਾਂ ਜਾਂ ਮੇਰੇ ਵੱਲੋਂ ਕੁਝ ਪੁੱਛਣ ਤੋਂ ਪਹਿਲਾਂ ਹੀ ਉਹ ਹੋਰ ਸੁਆਲ ਕਰ ਦਿੰਦੇ ਸਨ। ਪਰ ਮੈਂ ਉਹਨਾਂ ਕੋਲੋਂ ਬਹੁਤ ਕੁਝ ਪੁੱਛਣਾ ਚਾਹੁੰਦਾ ਸਾਂ।

“ਕਿਹੜੀ ਜਗਾਹ ਤੋਂ ਆਏ ਹੋ” “ਵੱਖ-ਵੱਖ ਪਿੰਡਾਂ ਤੋਂ”, ਸਾਰੇ ਹੀ ਰਿਸ਼ਤੇਦਾਰ ਵੱਖ-ਵੱਖ ਪਿੰਡਾਂ ਵਿੱਚ ਰਹਿੰਦੇ ਸਨ ਅਤੇ ਛੋਟੀ ਕ੍ਰਿਸਾਨੀ ਨਾਲ ਸੰਬੰਧਿਤ ਸਨ। ਦਲੀਪ ਸਿੰਘ ਅਤੇ ਉਹਨਾਂ ਦੇ ਪਰਿਵਾਰ ਬਾਰੇ ਉਹਨਾਂ ਦੇ ਭਣਵਈਏ, ਬਹੁਤ ਕੁਝ ਸੁਣਦੇ ਤਾਂ ਰਹੇ ਸਨ ਪਰ ਮਿਲੇ ਪਹਿਲੀ ਵਾਰ ਸਨ। “ਸਾਡਾ ਪ੍ਰਾਹੁਣਾ (ਦਲੀਪ ਸਿੰਘ) ਸ਼ਰਾਬ ਦਾ ਬਹੁਤ ਸ਼ੁਕੀਨ ਸੀ, ਸਾਡੇ ਵਿੱਚੋਂ ਕੋਈ ਵੀ ਨਹੀਂ ਪੀਂਦਾ ਪਰ ਅਸੀਂ ਰੋਜ਼ਾਨਾ ਹੀ ਇਸ ਲਈ ਇੰਤਜ਼ਾਮ ਕਰਦੇ ਰਹੇ ਹਾਂ, ਇਥੇ ਇਸ ਦਾ ਇੰਤਜ਼ਾਮ ਕਰਨਾ ਪੈਂਦਾ ਹੈ, ਖੁੱਲ੍ਹੀ ਨਹੀਂ ਮਿਲਦੀ। ਹਰ ਘਰ ਵਿੱਚ ਇਸ ਦਾ ਸੁਆਗਤ ਹੁੰਦਾ ਰਿਹਾ ਹੈ। ਪਤਾ ਹੀ ਨਹੀਂ ਲੱਗਾ ਕਿ ਇਹ 13 ਦਿਨ ਕਿਵੇਂ ਨਿਕਲ ਗਏ ਹਨ, ਇਸ ਤਰ੍ਹਾਂ ਲੱਗਦਾ ਹੈ ਜਿਵੇਂ ਕੱਲ੍ਹ ਇਸ ਨੂੰ ਲਾਹੌਰੋਂ ਲੈ ਕੇ ਗਏ ਸਾਂ ਅਤੇ ਅੱਜ ਛੱਡਣ ਵੀ ਆ ਗਏ ਹਾਂ। ਅਜੇ ਤਾਂ ਅਸੀਂ ਇਸ ਦੇ ਪੂਰੇ ਪਰਿਵਾਰ ਬਾਰੇ ਵਾਕਫੀ ਵੀ ਨਹੀਂ ਕਰ ਸਕੇ, ਇਸ ਨੂੰ ਪਹਿਲੀ ਵਾਰ ਮਿਲੇ ਹਾਂ, ਇੰਨਾਂ ਦੇ ਲੜਕੇ, ਲੜਕੀਆਂ, ਪੋਤਰੇ, ਪੋਤਰੀਆਂ, ਨੂੰਹਾਂ ਕਿਸੇ ਬਾਰੇ ਵੀ ਕੁਝ ਵੀ ਨਹੀਂ ਪੁੱਛਿਆ। ਉਹ ਤਾਂ ਇਧਰ ਆ ਵੀ ਨਹੀਂ ਸਕਦੇ, ਵੀਜਾ ਮਿਲਣਾ ਇਕ ਵੱਡੀ ਮੁਸ਼ਕਲ ਹੈ, ਰਿਸ਼ਤੇਦਾਰ ਵੀ ਮਿਲਣ ਲਈ 59 ਸਾਲ ਉਡੀਕਦੇ ਰਹੇ” ਅਤੇ ਉਹਨਾਂ ਵੱਲੋਂ ਦੱਸੀਆਂ ਗੱਲਾਂ ਭਾਵੇਂ ਬਹੁਤ ਕੁਝ ਆਪਣੇ ਆਪ ਦੱਸ ਰਹੀਆਂ ਸਨ, ਪਰ ਮੈਨੂੰ ਅਜੇ ਵੀ ਕੁਝ ਪਤਾ ਨਹੀਂ ਸੀ ਲੱਗ ਰਿਹਾ ਅਤੇ ਮੈਂ ਬੜੀ ਉਤਸੁਕਤਾ ਨਾਲ ਇਸ ਬਾਰੇ ਜਾਨਣਾ ਚਾਹੁੰਦਾ ਸਾਂ। ਇੰਨੇ ਨੂੰ ਗੱਡੀ ਦੀ ਪਹਿਲੀ ਵਿਸਲ ਵੱਜ ਗਈ। ਦਲੀਪ ਸਿੰਘ ਸਾਰਿਆਂ ਨੂੰ ਵਾਰੀ-ਵਾਰੀ ਮਿਲਣ ਲੱਗਾ। ਪਰ ਹਰ ਇੱਕ ਦੀਆਂ ਅੱਖਾਂ ਵਿਚੋਂ ਅੱਥਰੂ ਵਗ ਰਹੇ ਸਨ, ਕੋਈ ਵੀ ਬੋਲ ਨਹੀਂ ਸੀ ਰਿਹਾ। ਦਲੀਪ ਸਿੰਘ ਦੇ ਨਾਲ, ਹਰ ਕੋਈ ਵਾਰ-ਵਾਰ ਮਿਲ ਰਿਹਾ ਸੀ ਅਤੇ ਗੱਡੀ ਦੀ ਜਦੋਂ ਦੂਸਰੀ ਵਿਸਲ ਵੱਜੀ ਤਾਂ ਉਸਦੀ ਭੂਆ ਫਿਰ ਆ ਕੇ ਉਸ ਨੂੰ ਮਿਲੀ ਅਤੇ ਹੱਥ ਫੜ ਕੇ ਡੱਬੇ ਦੇ ਕੋਲ ਲੈ ਆਈ ਅਤੇ ਮੈਨੂੰ ਸੰਬੋਧਨ ਕਰ ਕੇ ਫਿਰ ਕਹਿਣ ਲੱਗੀ, “ਵੀਰ ਦਾ ਖ਼ਿਆਲ ਰੱਖੀਂ” ਮੈਨੂੰ ਦਲੀਪ ਸਿੰਘ ਅਤੇ ਉਸ ਦੀ ਸਾਰੀ ਕਹਾਣੀ ਸੁਨਣ ਦੀ ਕਾਹਲੀ ਸੀ, ਉਸ ਨਾਲ ਹਮਦਰਦੀ ਹੋ ਰਹੀ ਸੀ। ਮੈਂ ਅਤੇ ਦਲੀਪ ਸਿੰਘ ਗੱਡੀ ਵਿੱਚ ਇਕੱਠੇ ਬੈਠ ਗਏ। ਮੇਰੇ ਪੁੱਛਣ ਤੋਂ ਪਹਿਲਾਂ ਹੀ ਦਲੀਪ ਸਿੰਘ ਦੱਸਣ ਲੱਗ ਪਿਆ। “ਜਦੋਂ ਪਾਕਿਸਤਾਨ ਬਣਿਆ, ਮੈਂ 11 ਕੁ ਸਾਲ ਦਾ ਸਾਂ, ਮੈਨੂੰ ਪੂਰੀ ਹੋਸ਼ ਹੈ। ਕਈ ਦਿਨ ਚਰਚਾ ਚਲਦੀ ਰਹੀ, ਸਾਡਾ ਪਿੰਡ ਪਾਕਿਸਤਾਨ ਵਿਚ ਨਹੀਂ ਜਾਵੇਗਾ। ਮੈਨੂੰ ਅਜੇ ਵੀ ਯਾਦ ਹੈ ਪਿੰਡ ਦੇ ਮੁਸਲਮਾਨ ਅਤੇ ਸਿੱਖ ਵੱਖ-ਵੱਖ ਥਾਵਾਂ ਤੇ ਰੋਜ਼ ਇਕੱਠੇ ਹੁੰਦੇ ਸਨ, ਉਹ ਕਈ ਮਤੇ ਪਕਾਉਂਦੇ ਸਨ ਅਤੇ ਗੁਪਤ ਤੌਰ ’ਤੇ ਹਥਿਆਰ ਵੀ ਇਕੱਠੇ ਕਰਦੇ ਰਹਿੰਦੇ ਸਨ। ਪਰ ਪਿੰਡ ਦੇ ਮੁਸਲਮਾਨ ਅਤੇ ਸਿੱਖ ਇਕ ਦੂਜੇ ਦੀ ਮਦਦ ਵੀ ਕਰਦੇ ਸਨ। ਉਹਨਾਂ ਨੇ ਇੱਕ ਦੂਜੇ ਦੀ ਮਦਦ ਕੀਤੀ ਵੀ। ਜਦੋਂ ਇਹ ਤਹਿ ਹੋ ਗਿਆ ਕਿ ਸਾਡਾ ਪਿੰਡ ਹੁਣ ਪਾਕਿਸਤਾਨ ਵਿਚ ਆਉਣਾ ਹੈ ਤਾਂ ਪਿੰਡ ਦੇ ਸਿੱਖ, ਹਿੰਦੂ ਉਥੋਂ ਜਾਣ ਲਈ ਤਿਆਰ ਹੋਣ ਲਗ ਪਏ ਪਿੰਡ ਦੇ ਮੁਸਲਮਾਨ ਉਹਨਾਂ ਨੂੰ ਕੈਂਪ ਵਿੱਚ ਛੱਡਣ ਲਈ ਜਾਂਦੇ ਸਨ ਜਿਸ ਦਿਨ ਅਸੀਂ ਆਏ ਕਈ ਮੁਸਲਮਾਨ ਛੱਡਣ ਆ ਰਹੇ ਸਨ, ਉਹਨਾਂ ਨੇ ਸਾਡਾ ਸਮਾਨ ਚੁਕਿਆ ਹੋਇਆ ਸੀ ਪਰ ਰਸਤੇ ਵਿੱਚ ਹੋਰ ਪਿੰਡਾਂ ਦੇ ਗੁੰਡਿਆਂ ਨੇ ਸਾਡੇ ਤੇ ਹਮਲਾ ਕਰ ਦਿੱਤਾ। ਮੇਰਾ ਬਾਪ, ਦੋ ਭਰਾ ਮਾਰੇ ਗਏ, ਮੇਰੀ ਮਾਂ ਜਦੋਂ ਅਗੇ ਹੋ ਕੇ ਆਪਣੇ ਬੱਚਿਆਂ ਨੂੰ ਬਚਾਉਣ ਲੱਗੀ ਤਾਂ ਉਸ ਦੀ ਵੱਖੀ ਵਿੱਚ ਵੀ ਬਰਛੀ ਵਜੀ, ਉਹ ਲਹੂ ਲੁਹਾਨ ਹੋ ਗਈ ਅਤੇ ਉਸ ਨੇ ਮੈਨੂੰ ਇੰਨਾ ਹੀ ਕਿਹਾ ਕਿ ਭਜ ਜਾ, ਅਤੇ ਦਮ ਤੋੜ ਦਿੱਤੇ। ਉਹਨਾਂ ਗੁੰਡਿਆਂ ਨੇ ਮੇਰੀ ਭੂਆ ਅਤੇ ਭੈਣਾਂ ਨੂੰ ਘੋੜੀਆਂ ਤੇ ਬਿਠਾ ਲਿਆ। ਸਾਡੇ ਪਿੰਡ ਦੇ ਮੁਸਲਮਾਨ ਲੜਕਿਆਂ ਨੇ ਸਾਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਫਿਰ ਵੀ ਚਾਰ ਲੜਕੇ ਸਾਡੀ ਮਦਦ ਕਰਦੇ ਮਾਰੇ ਗਏ।” ਉਹ ਇਕ ਸਾਹੇ ਹੀ ਇੰਨਾ ਕੁਝ ਦਸ ਗਿਆ।

“ਤੁਸੀਂ ਕਿੰਨੇ ਆਦਮੀ ਬਚ ਗਏ ਸੀ।” ਮੈਂ ਪੁੱਛਿਆ “ਸਾਡੇ ਪਰਿਵਾਰ ਵਿਚੋਂ ਸਿਰਫ਼ ਮੈਂ ਅਤੇ ਮੇਰਾ ਚਾਚਾ ਅਸੀਂ ਤਾਂ ਆਪਣੇ ਜੀਆਂ ਦੀਆਂ ਲਾਸ਼ਾਂ ਦਾ ਸਸਕਾਰ ਵੀ ਨਹੀਂ ਸੀ ਕਰ ਸਕੇ। ਮਿਲਟਰੀ ਵਾਲਿਆਂ ਨੇ ਸਾਨੂੰ ਸੁਰਖਿਅਤ ਜਗਾਹ ਪਹੁੰਚਾਉਣ ਦੀ ਕਾਹਲੀ ਪਾਈ ਹੋਈ ਸੀ। ਪਤਾ ਨਹੀਂ ਉਸ ਹਮਲੇ ਵਿੱਚ ਮਾਰੇ ਗਏ 25-30 ਮਰਦਾਂ ਔਰਤਾਂ ਦਾ ਸਸਕਾਰ ਕਿੰਨੇ ਕੀਤਾ, ਕੀਤਾ ਵੀ ਕਿ ਨਹੀਂ ਕੀਤਾ, ਮੈਨੂੰ ਅੱਜ ਤਕ ਵੀ ਉਹ ਸੀਨ ਨਹੀਂ ਭੱੁਲਿਆ। ਮੇਰੀ ਭੂਆ ਅਤੇ ਭੈਣਾਂ ਨੇ ਬੜੇ ਦੁੱਖ ਵੇਖੇ, ਸਾਰੇ ਬੰਦੇ ਇਕੋ ਜਿਹੇ ਨਹੀਂ ਹੁੰਦੇ ਫਿਰ ਇਕ ਮੁਸਲਮਾਨ ਚੌਧਰੀ ਨੇ ਇੰਨਾਂ ਦੇ ਵਿਆਹ ਕਰਵਾ ਦਿੱਤੇ। ਜਦੋਂ ਸਸਕਾਰ ਵੱਲੋਂ ਇਸ ਤਰ੍ਹਾਂ ਦੀਆਂ ਔਰਤਾਂ ਨੂੰ ਵਾਪਿਸ ਭੇਜਣ ਦੇ ਯਤਨ ਹੋ ਰਹੇ ਸਨ ਤਾਂ ਚਾਚੇ ਨੇ ਕੋਸ਼ਿਸ਼ ਤਾਂ ਕੀਤੀ ਪਰ ਅੱਧੇ ਜਿਹੇ ਮਨ ਨਾਲ, ਉਹ ਜ਼ਿਆਦਾ ਹੀ ਡਿਪਰੈਸ਼ਨ ਵਿਚ ਸੀ, ਮੈਂ ਛੋਟਾ ਸਾਂ।”

“ਕੋਈ ਪੰਜ ਸਾਲ ਤੋਂ ਮੇਰੀ ਭੂਆ ਅਤੇ ਭੈਣਾਂ ਬਾਰੇ ਮੈਨੂੰ ਪਤਾ ਲੱਗਾ, ਅਤੇ ਇੰਨੀਆਂ ਕੋਸ਼ਿਸ਼ਾਂ ਤੋਂ ਬਾਅਦ ਮੈਂ ਪਹਿਲੀ ਵਾਰ ਉਹਨਾਂ ਨੂੰ ਮਿਲਣ ਆਇਆ ਸਾਂ। ਮੈਂ ਤਾਂ ਭੂਆ ਨੂੰ ਪਹਿਚਾਣ ਲਿਆ ਪਰ ਉਹਨਾਂ ਦੇ ਬੱਚਿਆਂ, ਜਿੰਨਾਂ ਨੂੰ ਮੈਂ ਪਹਿਲੀ ਵਾਰ ਮਿਿਲਆ, ਉਹ ਤਾਂ ਇਸ ਤਰ੍ਹਾਂ ਜਾਪਦਾ ਸੀ ਜਿਵੇਂ ਕਈ ਸਦੀਆਂ ਤੋਂ ਵਾਕਿਫ ਹੋਣ। ਬਾਰ-ਬਾਰ ਕਹਿੰਦੇ ਸਨ, ਮਾਮਾ ਇਥੇ ਹੀ ਰਹੋ, ਹਰ ਘਰ ਵਿਚ ਮੈਂ ਜਾਂਦਾ ਸਾਂ, ਹਰ ਘਰ ਵਿਚ ਸ਼ਾਮ ਨੂੰ ਪਤਾ ਨਹੀਂ ਕਿਵੇਂ ਸ਼ਰਾਬ ਦਾ ਇੰਤਜ਼ਾਮ ਕੀਤਾ ਹੁੰਦਾ ਸੀ, ਰੋਜ਼ਾਨਾ ਵੱਖ-ਵੱਖ ਘਰਾਂ ਵਿੱਚ ਬੁਲਾਉਂਦੇ, ਪਰ ਸਾਰੇ ਰਿਸ਼ਤੇਦਾਰ ਸ਼ਾਮ ਨੂੰ ਇਕੱਠੇ ਹੋ ਜਾਂਦੇ ਸਨ, ਦੂਸਰੇ ਪਿੰਡਾਂ ਤੋਂ ਵੀ ਆ ਜਾਂਦੇ ਸਨ। ਰਾਤ ਨੂੰ ਤਕਰੀਬਨ ਇਕ-ਦੋ, ਵੱਜ ਜਾਂਦੇ ਸਨ, ਗੱਲਾਂ ਹੀ ਨਹੀਂ ਸਨ ਮੁਕਦੀਆਂ।”

ਫਿਰ ਉਸ ਨੇ ਸਮਾਨ ਵੱਲ ਉਂਗਲ ਕਰ ਕੇ ਦਸਿਆ “ਇਹ ਜਿਹੜਾ ਸਮਾਨ ਪਿਆ ਹੈ, ਇਸ ਤੋਂ ਦੁਗਣਾਂ ਮੈਂ ਛੱਡ ਆਇਆ ਹਾਂ। ਇੰਨਾਂ ਤਾਂ ਮੈਂ ਲਿਜਾ ਵੀ ਨਹੀਂ ਸਾਂ ਸਕਦਾ।” ਸਮਾਨ ਵਿੱਚ ਕੱਪੜੇ, ਭਾਂਡੇ, ਖਾਣ ਦੀਆਂ ਚੀਜਾਂ, ਖੋਏ ਦੀਆਂ ਪਿੰਨੀਆਂ, ਗੁੜ ਜਿਸ ਵਿੱਚ ਮੇਵੇ, ਬਦਾਮਾਂ ਦੀਆਂ ਗਿਰੀਆਂ, ਸੌਂਫ ਆਦਿ ਕਈ ਕੁਝ ਪਿਆ ਹੋਇਆ ਸੀ ਅਤੇ ਇਥੋਂ ਤਕ ਕਿ ਤਿਲ ਵੀ ਸਨ।

“ਮੈਂ ਬਹੁਤ ਮਨਾਹ ਕੀਤਾ ਪਰ ਉਹਨਾਂ ਨੇ ਬਦੋ ਬਦੀ ਇਹ ਸਮਾਨ ਨਾਲ ਖੜਣ ਦੀ ਜਿਦ ਕੀਤੀ ਅਤੇ ਮੈਂ ਵੀ ਨਾਂਹ ਨਹੀਂ ਕਰ ਸਕਿਆ ਜਿਸ ਪਿਆਰ ਨਾਲ ਉਹ ਸਮਾਨ ਲੈ ਕੇ ਆਈਆਂ ਸਨ ਜੇ ਮੈਂ ਨਾ ਖੜਦਾ ਤਾਂ ਚੰਗਾ ਨਾ ਲੱਗਦਾ।”

ਉਸ ਵਕਤ ਮੈਂ ਉਸ ਗੁੜ ਦਾ ਆਪਣੇ ਕੋਲ ਪਏ ਕੇਕਾਂ ਨਾਲ ਮੁਕਾਬਲਾ ਕਰ ਰਿਹਾ ਸਾਂ ਅਤੇ ਮੈਨੂੰ ਉਹਨਾਂ ਦਾ ਭਾਰ ਇਸ ਸਮਾਨ ਦੇ ਭਾਰ ਤੋਂ ਕਿਤੇ ਜ਼ਿਆਦਾ ਲੱਗ ਰਿਹਾ ਸੀ। ਇੰਨਾ ਮਗਰ ਛਿਪੇ ਜਜਬਾਤਾਂ ਵਿਚ ਜਮੀਨ-ਅਸਮਾਨ ਦਾ ਫ਼ਰਕ ਸੀ।

ਪਤਾ ਹੀ ਨਹੀਂ ਲਗਾ ਜਦੋਂ ਗੱਡੀ ਆ ਕੇ ਵਾਹਗਾ ਦੇ ਸਟੇਸ਼ਨ ਤੇ ਖੜੋ ਗਈ। ਉਸ ਨੇ ਦੋਹਾਂ ਹੱਥਾਂ ਵਿੱਚ ਕੁਝ ਸਮਾਨ ਵਾਲੇ ਕੱਪੜੇ ਦੇ ਝੋਲੇ ਫੜ ਲਏ ਅਤੇ ਇਕ ਤੋੜਾ ਸਿਰ ਤੇ ਚੁੱਕ ਲਿਆ।

ਜਦੋਂ ਅਸੀਂ ਪਾਸਪੋਰਟ ਚੈਕ ਕਰਵਾ ਕੇ ਸਮਾਨ ਨੂੰ ਐਕਸਰੇ ਵਾਲੀ ਮਸ਼ੀਨ ਤੇ ਰਖਿਆ ਅਤੇ ਦੂਸਰੀ ਤਰਫ਼ ਸਮਾਨ ਲੈਣ ਆਏ ਤਾਂ ਐਕਸਰੇ ਨੂੰ ਵੇਖ ਰਿਹਾ ਕਰਮਚਾਰੀ ਦਲੀਪ ਸਿੰਘ ਨੂੰ ਸੰਬੋਧਿਤ ਹੋ ਕੇ ਕਹਿਣ ਲੱਗਾ “ਸਰਦਾਰ ਜੀ ਇਹ ਗੁੜ, ਤਿਲ ਭਾਰਤ ਵਿਚ ਨਹੀਂ ਮਿਲਦੇ?”

“ਸਭ ਕੁਝ ਹੀ ਮਿਲਦਾ ਹੈ ਭਾਰਤ ਵਿਚ, ਪਰ ਭੈਣਾਂ ਅਤੇ ਭੂਆ ਵਲੋਂ ਦਿੱਤਾ ਇਹ ਗੁੜ ਅਤੇ ਤਿਲ ਨਹੀਂ ਮਿਲਦੇ” ਨਾਲ ਦੇ ਖੜ੍ਹੇ ਕਰਮਚਾਰੀ ਨੇ ਦਲੀਪ ਸਿੰਘ ਵਲ ਇਸ ਤਰ੍ਹਾਂ ਵੇਖਿਆ, ਜਿਵੇਂ ਉਸਨੂੰ ਸ਼ਕ ਹੋਵੇ ਕਿ ਇਸ ਸਰਦਾਰ ਦੀਆਂ ਭੈਣਾਂ ਅਤੇ ਭੂਆ ਪਾਕਿਸਤਾਨ ਵਿਚ ਹੋ ਸਕਦੀਆਂ ਹਨ। ਪਰ ਦਲੀਪ ਸਿੰਘ ਦੀਆਂ ਅੱਖਾਂ ਵਿਚ ਇਸ ਦੁਖਾਂਤ ਦਾ ਵੱਡਾ ਇਤਿਹਾਸ ਲੁਕਿਆ ਨਜ਼ਰ ਆ ਰਿਹਾ ਸੀ।

despunjab.in 1 March 2026 1 March 2026
Share This Article
Facebook Twitter Whatsapp Whatsapp Email Print
Previous Article ਗਰਭਵਤੀ ਮਾਵਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਇਆ ਜਾਵੇ-ਡਾ. ਰਾਏ
Next Article ਸਿੱਖ ਇਤਿਹਾਸ ਵਿਚ ਸਾਕਾ ਗੁਰਦੁਆਰਾ ਪਾਉਂਟਾ ਸਾਹਿਬ 22 ਮਈ1964 ਦਾ ਮਹੱਤਵ /-ਡਾ.ਚਰਨਜੀਤ ਸਿੰਘ ਗੁਮਟਾਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ11
  • ਆਰਟੀਕਲ207
  • ਸੰਗਰੂਰ41
  • ਸਦਮਾ28
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ164
  • ਸਿਆਸਤ2
  • ਸਿਹਤ38
  • ਸਿੱਖ ਜਗਤ40
  • ਸਿੱਖਿਆ99
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ693
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ10
  • ਜ਼ੁਰਮ85
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ872
  • ਪਟਿਆਲਾ18
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ21
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ391
  • ਬਰਨਾਲਾ100
  • ਬਲਾਗ107
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,232
  • ਮਾਲਵਾ3,069
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ55
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ11
  • ਆਰਟੀਕਲ207
  • ਸੰਗਰੂਰ41
  • ਸਦਮਾ28
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ164
  • ਸਿਆਸਤ2
  • ਸਿਹਤ38
  • ਸਿੱਖ ਜਗਤ40
  • ਸਿੱਖਿਆ99
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ693
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ10
  • ਜ਼ੁਰਮ85
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,784
    • ਦੋਆਬਾ18
    • ਮਾਝਾ22
    • ਮਾਲਵਾ3,069
  • ਪਟਿਆਲਾ18
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ21
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ391
  • ਬਰਨਾਲਾ100
  • ਬਲਾਗ107
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,232
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ55
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?