ਪਿੰਡਾਂ ਵਿੱਚ ਵੀ ਸਰਕਾਰੀ ਬੱਸਾਂ ਦੇ ਰੂਟ ਪਾ ਕੇ ਵਿਦਿਆਰਥੀ ਅਤੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਦੇਵੇ ਪੰਜਾਬ ਸਰਕਾਰ :- ਪ੍ਰਦੀਪ ਗੁਰੂ
ਮਾਨਸਾ:-06ਸਤੰਬਰ
ਮਾਨਸਾ ਜ਼ਿਲ੍ਹੇ ਦੇ ਬਲਾਕ ਝੁਨੀਰ ਵਿਖੇ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਬਾਬਾ ਧਿਆਨ ਦਾਸ ਡੇਰੇ ਕੋਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਝੁਨੀਰ ਬਲਾਕ ਦੇ ਮਿੰਨੀ ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੂਰੀ ਟਿਕਟ ਵਸੂਲਣ ਦੇ ਵਿਰੋਧ ਵਿੱਚ ਕੀਤਾ ਗਿਆ।ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਦੀਪ ਗੁਰੂ, ਸੂਬਾ ਖਜ਼ਾਨਚੀ ਗੁਰਵਿੰਦਰ ਨੰਦਗੜ੍ਹ ਅਤੇ ਸੂਬਾ ਸਕੱਤਰ ਸੋਨੂੰ ਝੱਬਰ ਨੇ ਕਿਹਾ ਕਿ ਲੰਬੇ ਵਿਦਿਆਰਥੀ ਸੰਘਰਸ਼ ਤੋਂ ਬਾਅਦ ਕੁਰਬਾਨੀ ਦੇ ਕੇ ਵਿਦਿਆਰਥੀ ਰਿਆਇਤੀ ਬੱਸ ਪਾਸ ਦੀ ਸਹੂਲਤ ਵਿਦਿਆਰਥੀਆਂ ਨੂੰ ਮਿਲੀ ਸੀ ਜਿਸ ਰਾਹੀਂ ਵਿਦਿਆਰਥੀ ਬੱਸ ਉੱਪਰ ਰਿਆਇਤੀ ਬੱਸ ਪਾਸ ਰਾਹੀਂ ਆਪਣੇ ਸਕੂਲਾਂ/ਕਾਲਜਾਂ ਤੱਕ ਦਾ ਸਫ਼ਰ ਕਰਦੇ ਹਨ।ਪਰ ਦੂਸਰੇ ਪਾਸੇ ਪਿੰਡਾਂ ਦੇ ਵਿੱਚ ਸਰਕਾਰੀ ਬੱਸਾਂ ਦੀ ਸਹੂਲਤ ਨਾਂ ਹੋਣ ਕਰਕੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ ਕਿਉਂਕਿ ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੂਰੀ ਟਿਕਟ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਕਰਕੇ ਵਿਦਿਆਰਥੀਆਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਬੱਸ ਟਰਾਂਸਪੋਰਟਰਾਂ ਅਤੇ ਵਿਦਿਆਰਥੀ ਜਥੇਬੰਦੀ ਦੇ ਆਗੂਆਂ ਵਿਚਕਾਰ ਮੀਟਿੰਗ ਹੋਈ ਸੀ ਜਿਸ ਵਿੱਚ ਇਹ ਤਹਿ ਹੋਇਆ ਸੀ ਕਿ ਜੋਂ ਵਿਦਿਆਰਥੀ ਸਕੂਲਾਂ ਕਾਲਜਾਂ ਵਿੱਚ ਪੜ੍ਹਦੇ ਹਨ ਉਹਨਾਂ ਦਾ ਅੱਧਾ ਕਿਰਾਇਆ ਲਿਆ ਜਾਵੇਗਾ ਪਰ ਮਾਨਸਾ ਜ਼ਿਲ੍ਹੇ ਦੇ ਝੁਨੀਰ ਬਲਾਕ ਦੇ ਮਿੰਨੀ ਬੱਸ ਓਪਰੇਟਰਾਂ ਵੱਲੋਂ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੂਰੀ ਟਿਕਟ ਵਸੂਲੀ ਜਾ ਰਹੀ ਹੈ।ਜਿਸ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੂੰ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆ ਵਿਦਿਆਰਥੀ ਆਗੂ ਗੁਰਵਿੰਦਰ ਨੰਦਗੜ੍ਹ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂ ਪ੍ਰਦੀਪ ਗੁਰੂ ਨੂੰ ਥਾਣਾ ਝੁਨੀਰ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਧੱਕਾਮੁੱਕੀ ਕੀਤੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਥਾਣਾ ਝੁਨੀਰ ਤੱਕ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਮਾਰਚ ਕੀਤਾ ਗਿਆ ਅਤੇ ਵਿਦਿਆਰਥੀ ਆਗੂ ਨੂੰ ਰਿਹਾ ਕਰਵਾ ਲਿਆ।ਬਾਹਰ ਆ ਕੇ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਦੀਪ ਗੁਰੂ ਦੱਸਿਆ ਕਿ ਮਿੰਨੀ ਪ੍ਰਾਈਵੇਟ ਬੱਸ ਓਪਰੇਟਰਾਂ ਦੇ ਕਹਿਣ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਗੱਲ ਸੁਣਨ ਦੀ ਥਾਂ ਧੱਕਾਮੁੱਕੀ ਕੀਤੀ ਅਤੇ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਪਰ ਵਿਦਿਆਰਥੀਆਂ ਨੇ ਇਸ ਧੱਕੇਸ਼ਾਹੀ ਦਾ ਵਿਰੋਧ ਕੀਤਾ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਉਹਨਾਂ ਕਿਹਾ ਕਿ ਥਾਣਾ ਮੁਖੀ ਝੁਨੀਰ,ਮਿੰਨੀ ਬੱਸ ਚਾਲਕਾਂ ਅਤੇ ਵਿਦਿਆਰਥੀ ਆਗੂਆਂ ਦੀ ਗੱਲਬਾਤ ਹੋਇਆ ਜਿਸ ਦੌਰਾਨ ਮਿੰਨੀ ਬੱਸ ਚਾਲਕਾਂ ਵੱਲੋਂ ਕਿਹਾ ਗਿਆ ਕਿ ਵਿਦਿਆਰਥੀਆਂ ਤੋਂ ਅੱਧਾ ਹੀ ਲਿਆ ਜਾਵੇਗਾ।ਜਿਸ ਤੋਂ ਬਾਅਦ ਵਿਦਿਆਰਥੀ ਨੇ ਰੋਸ ਪ੍ਰਦਰਸ਼ਨ ਸਮਾਪਿਤ ਕਰ ਦਿੱਤਾ। ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਵੀ ਸਰਕਾਰੀ ਬੱਸਾਂ ਦੇ ਰੂਟ ਪਾ ਕੇ ਵਿਦਿਆਰਥੀ ਅਤੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨਾਲ ਕੋਈ ਵੀ ਧੱਕੇਸ਼ਾਹੀ ਹੁੰਦੀ ਹੈ ਤਾਂ ਵਿਦਿਆਰਥੀ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਜਾਰੀ ਕਰਤਾ:-
ਪ੍ਰਦੀਪ ਗੁਰੂ
ਮੋਬ:-95924-38581
ਸੂਬਾ ਕਾਰਜਕਾਰੀ ਪ੍ਰਧਾਨ
ਸਟੂਡੈਂਟ ਪਾਵਰ ਆਫ਼ ਪੰਜਾਬ