09 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਆਸਾ ਸਿੰਘ ਗਰਲਸ ਕਾਲਜ ਗੋਨਿਆਨਾ ਮੰਡੀ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ ਭੁੱਚੋ ਮੈਡਮ ਪੂਨਮ ਸਿੰਘ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਕੈਂਪ ਦੌਰਾਨ ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਮੈਡਮ ਪੂਨਮ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੋਟ ਬਣਾਉਣਾ ਅਤੇ ਵੋਟ ਪਾਉਣਾ ਇੱਕ ਸੰਵਿਧਾਨਿਕ ਅਧਿਕਾਰ ਹੈ। ਸਾਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੱਥਾਂ ਵਿੱਚ ਤਖਤੀਆਂ ਫੜ ਕੇ ਵੋਟਰ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ, ਨੋਡਲ ਅਫ਼ਸਰ ਮਿਸਿਜ਼ ਗੁਰਲੀਨ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ. ਗੁਰਤੇਜ ਸਿੰਘ, ਸ਼੍ਰੀ ਸੁਰੇਸ਼ ਕੁਮਾਰ ਗੌੜ, ਕਾਲਜ ਮੈਨੇਜਰ ਸ. ਸੁਰਜਨ ਸਿੰਘ ਘੁਲਿਆਣੀ, ਡਾ. ਪਰਵਿੰਦਰ ਕੌਰ ਤੋਂ ਇਲਾਵਾ ਕਾਲਜ ਦੀ ਸਮੁੱਚੀ ਟੀਮ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।