ਸਰਕਾਰ ਨੇ ਵਿਦਿਆਰਥੀ ਮੰਗਾਂ ਨਾ ਮੰਨੀਆਂ ਤਾਂ ਲੋਕਾਂ ਸਭਾ ਚੋਣਾਂ ਵਿੱਚ ਦੇਵਾਂਗੇ ਮੂੰਹ ਤੋੜ ਜਵਾਬ:-ਪ੍ਰਦੀਪ ਗੁਰੂ
ਮਾਨਸਾ:-27 ਸਤੰਬਰ ( ) ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀ ਪਾਰਲੀਮੈਂਟ ਬੁਲਾ ਕੇ ਵੱਡਾ ਇੱਕਠ ਕੀਤਾ ਗਿਆ।ਇਸ ਵਿਦਿਆਰਥੀ ਪਾਰਲੀਮੈਂਟ ਵਿਦਿਆਰਥੀਆਂ ਦੀ ਮੰਗ ਮਸਲਿਆਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸੱਦੀ ਗਈ ਸੀ।ਇਸ ਸਮੇਂ ਵਿਦਿਆਰਥੀ ਪਾਰਲੀਮੈਂਟ ਦੇ ਇਕੱਠ ਨੂੰ ਸੰਬੋਧਨ ਕਰਦਿਆ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਸੂਬਾ ਸਕੱਤਰ ਸੋਨੂੰ ਝੱਬਰ, ਸੂਬਾ ਖਜ਼ਾਨਚੀ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਿੱਖਿਆ ਨੂੰ ਨਿੱਜੀ ਹੱਥਾਂ ਵਿੱਚ ਕੇ ਸਿੱਖਿਆ ਨੂੰ ਆਮ ਵਿਦਿਆਰਥੀਆਂ ਦੀ ਪਹੁੰਚ ਤੋਂ ਦੂਰ ਕੀਤਾ ਜਾ ਰਿਹਾ।ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਲੁੱਟ ਕਰਨ ਦਾ ਮੋਦੀ ਸਰਕਾਰ ਨੇ ਨਿੱਜੀ ਅਦਾਰਿਆਂ ਲਈ ਰਾਹ ਖੋਲ੍ਹ ਦਿੱਤੇ ਹਨ।ਇਸ ਲਈ ਵਿਦਿਆਰਥੀ ਨੂੰ ਸਿਰ ਜੋੜ ਕੇ ਇਹਨਾਂ ਵਿਦਿਆਰਥੀ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਇੱਕਠੇ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਵਿਦਿਆਰਥੀਆਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਦੇ ਮੈਦਾਨ ਵਿੱਚ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ ਅਤੇ ਉਹਨਾਂ ਦਾ ਸਭ ਲਈ ਬਰਾਬਰਤਾ ਦਾ ਸੁਪਨਾ ਸਾਕਾਰ ਕਰਨ ਲਈ ਸੰਘਰਸ਼ ਹੋਰ ਤਿੱਖਾ ਕਰਨਾ ਪਵੇਗਾ।ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਤੋਂ ਡਿਪਟੀ ਕਮਿਸ਼ਨਰ ਮਾਨਸਾ ਦਫ਼ਤਰ ਤੱਕ ਮਾਰਚ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਵਿਦਿਆਰਥੀ ਆਗੂਆਂ ਨੇ ਆਪਣੀ ਮੰਗਾਂ ਦਾ ਮੰਗ ਪੱਤਰ ਪੜ੍ਹਿਆ ਜਿਸ ਵਿੱਚ ਵਿਦਿਆਰਥੀਆਂ ਮੰਗਾਂ ਹਰ ਸਾਲ ਫ਼ੀਸਾਂ ਫੰਡਾਂ ਵਿੱਚ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਬੰਦ ਕੀਤਾ ਜਾਵੇ,ਸਿੱਖਿਆ ਦਾ ਭਗਵਾਂਕਰਨ ਅਤੇ ਵਪਾਰੀਕਰਨ ਬੰਦ ਕੀਤਾ ਜਾਵੇ,ਬਜਟ ਦਾ 10% ਹਿੱਸਾ ਸਿੱਖਿਆ ਤੇ ਖਰਚ ਕੀਤਾ ਜਾਵੇਗਾ,ਹਰ ਇੱਕ ਵਿਦਿਆਰਥੀ ਲਈ ਇੱਕ ਸਮਾਨ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇ,ਰਿਆਇਤੀ ਬੱਸ ਪਾਸ ਦੀ ਸਹੂਲਤ ਸਰਕਾਰੀ ਬੱਸਾਂ ਦੀ ਤਰ੍ਹਾਂ ਪ੍ਰਾਈਵੇਟ ਬੱਸਾਂ ਤੇ ਲਾਗੂ ਕੀਤੀ ਜਾਵੇ,18 ਸਾਲ ਤੋਂ ਉੱਪਰ ਪੜ੍ਹੇ-ਲਿਖੇ ਅਤੇ ਹਰ ਵਰਗ ਲਈ ਰੁਜ਼ਗਾਰ ਗਾਰੰਟੀ ਐਕਟ ਪਾਸ ਕਰਵਾਉਣ ਅਤੇ ਰੁਜ਼ਗਾਰ ਨਾ ਮਿਲਣ ਦੀ ਸੂਰਤ ਵਿੱਚ ਗੁਜ਼ਾਰੇ ਯੋਗ ਬੇਰੁਜ਼ਗਾਰੀ ਭੱਤਾ ਲਾਗੂ ਕੀਤਾ ਜਾਵੇ,ਹਰ ਇੱਕ ਵਰਗ ਲਈ ਮੁਫ਼ਤ ਸਿਹਤ ਸਹੂਲਤ ਦਿੱਤੀ ਜਾਵੇ, ਪ੍ਰਾਈਵੇਟ ਟਰਾਂਸਪੋਰਟ ਚਾਲਕ ਵੱਲੋਂ ਵਿਦਿਆਰਥੀਆਂ ਦੀ ਜ਼ਬਰਦਸਤੀ ਕੱਟੀ ਜਾ ਰਹੀ ਪੂਰੀ ਟਿਕਟ ਬੰਦ ਕਰਾਉਣ ਅਤੇ ਵਿਦਿਆਰਥੀਆਂ ਨਾਲ ਕਡੰਕਟਰਾਂ ਡਰਾਇਵਰਾਂ ਵੱਲੋਂ ਕੀਤੀ ਜਾ ਰਹੀ ਬਦਸਲੂਕੀ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ,ਚਿੱਟੇ ਅਤੇ ਸਨਥਾਇਟਿਕ ਨਸ਼ੇ ਦਾ ਖ਼ਾਤਮਾ ਕੀਤਾ ਜਾਵੇ।ਇਹ ਮੰਗਾਂ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦਿੱਤਾ ਗਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜੇਕਰ ਵਿਦਿਆਰਥੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵਿਦਿਆਰਥੀ ਜਥੇਬੰਦੀ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਲਾਮਬੰਦ ਕਰਕੇ 2024 ਦੀਆਂ ਚੋਣਾਂ ਸਮੇਂ ਪੰਜਾਬ ਸਰਕਾਰ ਦੇ ਲੀਡਰਾਂ ਨੂੰ ਮੋੜ ਤੋੜ ਜਵਾਬ ਦਿੱਤਾ ਜਾਵੇ।ਇਸ ਸਮੇਂ ਵਿਦਿਆਰਥੀ ਪਾਰਲੀਮੈਂਟ ਵਿੱਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਕ੍ਰਿਸ਼ਨਾ ਕਾਲਜ ਰੱਲੀ,ਗੁਰੂ ਨਾਨਕ ਕਾਲਜ ਬੁਢਲਾਡਾ,ਨੇਬਰਹੁਡ ਕੈਂਪਸ ਝੁਨੀਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾ,ਜੋਗਾ ਅਤੇ ਫੱਤਾ ਮਾਲੋਕਾ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮੇਂ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਜ਼ਿਲ੍ਹਾ ਆਗੂ ਗੁਰਬਲ ਫ਼ਤਿਹਪੁਰ, ਨਰਿੰਦਰ ਫ਼ਤਿਹਪੁਰ, ਜਗਤਾਰ ਫ਼ਤਿਹਪੁਰ,ਹੈਪੀ ਕੌਰ ਸਰਦੂਲੇਵਾਲਾ, ਗੁਰਪ੍ਰੀਤ ਕੌਰ ਰੱਲੀ,ਲਵਪ੍ਰੀਤ ਕੌਰ, ਕੇਸ਼ਵ ਉੱਭਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਕਾਲਾ ਸਿੰਘ ਉੱਭਾ, ਕੁਲਵਿੰਦਰ ਕੌਰ ਗੁਰਨੇ ਨੇ ਵੀ ਸੰਬੋਧਨ ਕੀਤਾ।