ਮਾਨਸਾ 19 ਅਗਸਤ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਾਨਸਾ ਹਲਕੇ ਦੇ ਪਿੰਡ ਖਿਆਲਾ ਕਲਾਂ ਅਤੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਬਲਿਕ ਹੈੱਲਥ ਯੂਨਿਟ ਦੀ ਉਸਾਰੀ ਦਾ ਨੀਂਹ ਪੱਥਰ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਰੱਖਿਆ ਗਿਆ।
ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਚੰਗੀ ਅਤੇ ਤੰਦਰੁਸਤ ਸਿਹਤ ਲਈ ਵੱਚਨਬੱਧ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਦੇ ਖੇਤਰ ਵਿੱਚ ਅਹਿਮ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਹਲਕੇ ਦੇ ਪਿੰਡ ਖਿਆਲਾ ਕਲਾਂ ਅਤੇ ਸੱਦਾ ਸਿੰਘ ਵਾਲਾ ਵਿਖੇ ਬਨਣ ਵਾਲੀ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਵੀ ਲੋਕਾਂ ਦੀ ਨਰੋਈ ਸਿਹਤ ਦੇ ਮੱਦੇਨਜ਼ਰ ਜਲਦ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਇਸ ਖੇਤਰ ਅਧੀਨ ਆਉਣ ਵਾਲੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ।
ਉਨਾਂ ਕਿਹਾ ਕਿ ਸਿਹਤ ਯੂਨਿਟ ਦੇ ਵਿੱਚ ਮਰੀਜ਼ਾਂ ਦੇ ਲਈ ਵਿਸ਼ੇਸ਼ ਕੰਪਿਊਟਰਾਇਜ਼ਡ ਲੈਬੋਰਟਰੀ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਆਧੁਨਿਕ ਮਸ਼ੀਨਾਂ ਦੀ ਮੱਦਦ ਨਾਲ ਮਰੀਜ਼ਾਂ ਦੇ ਵੱਖ ਵੱਖ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਵੱਡਮੁੱਲਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਚਾਇਤੀ ਰਾਜ ਅਫ਼ਸਰ, ਮੈਡੀਕਲ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮਜੂਦ ਸਨ।