10 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਬਿਹਲਾ, ਬਰਨਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਸਥਾਨਿਕ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਔਰਤਾਂ ਨੂੰ ਦਿੱਤੀਆ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸ਼ਰੀਰਿਕ, ਮਾਨਸਿਕ, ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆਂ ਸ਼ਿਕਾਰ ਹਨ, ਉਹਨਾਂ ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਿਹਾਇਸ਼ ਅਤੇ ਮਨੋਵਿਗਿਆਨਿਕ ਕਾਊਂਸਲਿੰਗ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਇਸ ਦੇ ਨਾਲ ਪੀੜਤ ਔਰਤਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਐਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਵੇਂ ਕਿ ਘਰੇਲੂ ਹਿੰਸਾਂ ਐਕਟ, ਜਿਸ ਦੇ ਅਧੀਨ ਔਰਤਾਂ ਆਪਣੇ ਹੱਕ ਲੈ ਸਕਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 ‘ਤੇ ਅਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।
ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੁਕਤਾ ਕੈਂਪ
Highlights
- #barnalanews
Leave a comment