ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਠਿੰਡਾ, 7 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਪੁਲਿਸ ਵਿਭਾਗ ਵੱਲੋਂ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ।
ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਪੈਸ਼ਲ ਡੀਜੀਪੀ ਜਤਿੰਦਰ ਜੈਨ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵਿਭਾਗ ਵੱਲੋਂ ਵਿਆਪਕ ਪਲਾਨ ਤਿਆਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਨਸ਼ੇ ਦੀ ਵੱਧ ਤਸਕਰੀ ਹੋ ਰਹੀ ਹੈ ਉਹਨਾਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਉਹਨਾਂ ਥਾਵਾਂ ‘ਤੇ ਅਚਨਚੇਤ ਰੇਡ ਕੀਤੀ ਜਾਵੇਗੀ।
ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਸਭ ਤੋਂ ਵੱਧ ਨਸ਼ੇ ਦੀ ਤਸਕਰੀ ਹੁੰਦੀ ਹੈ ਉੱਥੇ ਅਚਨਚੇਤੀ ਛਾਪਾ ਮਾਰਿਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਜੋ ਵੀ ਨਸ਼ੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਹਨ, ਉਹਨਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਸਰਚ ਓਪਰੇਸ਼ਨ ਲਗਾਤਾਰ ਭਵਿੱਖ ਵਿੱਚ ਜ਼ਿਲ੍ਹੇ ਅੰਦਰ ਚਲਾਏ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਉਪਰੰਤ ਐਸ.ਐਸ.ਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਲਗਾਏ ਗਏ ਸਰਹੱਦੀ ਖੇਤਰ ਤੇ ਹੋਰ ਵੱਖ-ਵੱਖ ਥਾਂਵਾਂ ਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ੱਕੀ ਵਾਹਨਾਂ ਦੇ ਮੁਕੰਮਲ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।