17 ਮਈ (ਗਗਨਦੀਪ ਸਿੰਘ) ਤਲਵੰਡੀ ਸਾਬੋ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ। ਇਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ 100% ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸ਼੍ਰੀਮਤੀ ਸਰਿਤਾ ਕੁਮਾਰੀ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ ਰਮਨਦੀਪ ਕੌਰ ਨੇ 91.23% , ਬੁਲਬੁਲ ਨੇ 89.54% ਅਤੇ ਮਹਿਕਦੀਪ ਕੌਰ 85.38% ਨੰਬਰ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਉੱਤੇ ਸਮੂਹ ਸਟਾਫ਼ ਵਲੋ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸੇ ਤਰ੍ਹਾਂ ਬਾਰਵੀਂ ਜਮਾਤ ਵਿੱਚ
ਬਿਸ਼ਾਲ ਠਾਕੁਰ ਨੇ 86%, ਦੀਪਇੰਦਰ ਸਿੰਘ ਨੇ 81% ਅਤੇ ਰਾਜਪ੍ਰੀਤ ਸਿੰਘ ਨੇ 74.6% ਨੰਬਰ ਪ੍ਰਾਪਤ ਕਰਕੇ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਸ਼ਮਸ਼ਾਦ, ਅਰਵਿੰਦ ਕੁਮਾਰ, ਤੇਜਿੰਦਰ ਕੁਮਾਰ, ਲਾਲ ਚੰਦ, ਹੰਸ ਰਾਜ, ਗੁਰਮੀਤ ਸਿੰਘ ਮਾਨ, ਵਿਨੋਦ ਕੁਮਾਰ, ਮੈਡਮ ਜੋਤੀ, ਕਿਰਨ ਬਾਲਾ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਰਜਨੀ ਬਾਲਾ,ਸੁਖਪ੍ਰੀਤ ਕੌਰ,ਵੰਦਨਾ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ 100% ਰਿਹਾ

Leave a comment