23 ਅਪ੍ਰੈਲ (ਪੱਤਰ ਪ੍ਰੇਰਕ) ਫਰੀਦਕੋਟ: ਅੱਜ ਮਿਤੀ 22 ਅਪ੍ਰੈਲ 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋ ਰੋਮਾਣਾ ਫਰੀਦਕੋਟ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਸਾਇੰਸ ਅਧਿਆਪਿਕਾ ਪ੍ਰੀਤੀ ਗੋਇਲ ਨੇ ਵਿਦਿਆਰਥੀਆਂ ਨੂੰ ਧਰਤੀ ਤੇ ਜੀਵਨ ਦੀ ਹੋਂਦ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਵੱਖ ਵੱਖ ਤਰਾਂ ਦੇ ਮੁਕਾਬਲੇ ਸਕੂਲ ਵਿੱਚ ਕਰਵਾਏ ਗਏ ਜਿਵੇਂ ਕਿ ਪੋਸਟਰ ਮੇਕਿੰਗ ,ਕਵਿਤਾ ਉਚਾਰਨ ।
ਸ ਹਰਪ੍ਰੀਤ ਸਿੰਘ ਦੀ ਮਦਦ ਨਾਲ ਧਰਤੀ ਬਚਾਓ ਰੈਲੀ ਵਿਦਿਆਰਥੀਆਂ ਦੁਆਰਾ ਆਲੇ ਦੁਆਲੇ ਦੇ ਪਿੰਡਾਂ ਵਿੱਚ ਕੱਢੀ ਗਈ ਧਰਤੀ ਦਿਵਸ 2024 ਦੀ ਥੀਮ ਦਾ ਸਿਰਲੇਖ ਪਲੈਨਟ ਵਰਸਿਸ ਪਲਾਸਟਿਕ ਹੈ ।ਇਸ ਮੌਕੇ ਪ੍ਰਿੰਸੀਪਲ ਮੈਡਮ ਕਰਨਜੀਤ ਕੌਰ ਵੱਲੋਂ ਬੱਚਿਆਂ ਨੂੰ 3R ਸਿਧਾਂਤ ਬਾਰੇ ਦੱਸਿਆ ਅਤੇ ਇਸ ਸਿਧਾਂਤ ਨੂੰ ਜ਼ਿੰਦਗੀ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ ।ਇਹ ਸਾਰੀਆਂ ਗਤੀਵਿਧੀਆਂ ਸਾਇੰਸ ਮਿਸਟ੍ਰੈਸ ਪ੍ਰੀਤੀ ਗੋਇਲ ਅਤੇ ਸ ਸ ਮਿਸਟ੍ਰੈਸ ਰਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ ।ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋ ਰੋਮਾਣਾ ਫਰੀਦਕੋਟ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ
Leave a comment