–ਆਪਣੇ ਸਰਕਾਰੀ ਕੰਮ ਕਰਵਾਉਣ ਲਈ ਲੋਕ ਪੁੱਜੇ ਇਨ੍ਹਾਂ ਕੈਂਪਾਂ ‘ਚ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)
23 ਜੁਲਾਈ (ਗਗਨਦੀਪ ਸਿੰਘ) ਮੱਝੂਕੇ/ਭਦੌੜ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਦੇਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਸਰਕਾਰ ਤੁਹਾਡੇ ਦੁਆਰ ਕੈਂਪ ਅੱਜ ਪਿੰਡ ਮੱਝੂਕੇ ਵਿਖੇ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੱਝੂਕੇ, ਦੀਪਗੜ੍ਹ, ਰਾਮਗੜ੍ਹ, ਤਲਵੰਡੀ, ਅਲਕੜਾ ਅਤੇ ਖੜ੍ਹਕ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਨੇ ਇਸ ਕੈਂਪ ’ਚ ਪੁੱਜ ਕੇ ਇਸ ਦਾ ਲਾਹਾ ਲਿਆ ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਭਾਗਾਂ/ ਸ਼ਾਖਾਵਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ਉੱਤੇ ਰਜਿਸਟ੍ਰੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ ਆਦਿ ਮੌਕੇ ਉੱਤੇ ਹੀ ਬਣਾ ਕੇ ਦਿੱਤੇ ਗਏ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਅਤੇ ਬਲਾਕ ਸਹਿਣਾ ਵੱਲੋਂ ਕਿਸਾਨ ਸਰਬਜੀਤ ਸਿੰਘ ਮੱਝੂ ਕੇ ਦੀ ਪਾਣੀ ਦੀ ਰਿਪੋਰਟ ਸੌਂਪੀ ਅਤੇ ਕਿਸਾਨ ਨੂੰ ਫਸਲਾਂ ਸਬੰਧੀ ਹੋਰ ਜਾਣਕਾਰੀ ਦਿੱਤੀ।
ਇਸ ਕੈਂਪ ‘ਚ ਸਾਰੇ ਵਿਭਾਗਾਂ ਨੇ ਹਿੱਸਾ ਲਿਆ ਅਤੇ ਆਪਣੇ ਆਪਣੇ ਕੰਮਾਂ ਸਬੰਧੀ ਵੇਰਵਿਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਇਹ ਕੈਂਪ ਹਫ਼ਤੇ ‘ਚ ਦੋ ਵਾਰੀ ਲਗਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ।