*ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ
10 ਸਤੰਬਰ ਤੱਕ ਕਰਨ ਅਪਲਾਈ ਕਿਸਾਨ
ਮਾਨਸਾ, 04 ਸਤੰਬਰ:
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਰਿਆਇਤੀ ਦਰਾਂ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ’ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਰਫੇਸ ਸੀਡਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੀਂ ਵਿਕਸਿਤ ਕੀਤੀ ਮਸ਼ੀਨ ਹੈ ਅਤੇ ਇਹ ਮਸ਼ੀਨ ਘੱਟ ਹਾਰਸ ਪਾਵਰ ਵਾਲੇ ਟਰੈਕਟਰ ਨਾਲ ਵੀ ਆਰਾਮ ਨਾਲ ਚਲਾਈ ਜਾ ਸਕਦੀ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ’ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ’ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।