ਭੀਖੀ, 21 ਅਗਸਤ
ਸਰਵਹਿੱਤਕਾਰੀ ਸਿੱਖਿਆ ਸੰਮਤੀ ਵੱਲੋਂ ਮਿਤੀ, 16 ਅਗਸਤ ਤੋ 18 ਅਗਸਤ ਤੱਕ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ
ਗਏ । ਦਇਆਨੰਦ ਪਬਲਿਕ ਸਕੂਲ, ਨਾਭਾ ਵਿਖੇ ਹੋਏ ਇਹਨਾਂ ਖੇਡ ਮੁਕਾਬਲਿਆਂ ਵਿੱਚ ਮਾਨਸਾ ਵਿਭਾਗ ਵੱਲੋਂ
ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਹਿੱਸਾ ਲਿਆ । ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸਕੂਲ ਦੇ
38 ਖਿਡਾਰੀਆਂ ਨੇ ਹਿੱਸਾ ਲਿਆ। ਬਾਸਕਟਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਅੰਡਰ- 14 ਉਮਰ ਵਰਗ ਲੜਕੀਆਂ
ਵਿੱਚ ਸਕੂਲ ਦੀ ਟੀਮ ਨੇ ਪਹਿਲਾ, ਅੰਡਰ-14 ਉਮਰ ਵਰਗ ਲੜਕਿਆਂ ਵਿੱਚ ਦੂਸਰਾ, ਅੰਡਰ- 17 ਉਮਰ ਵਰਗ ਲੜਕੀਆਂ ਵਿੱਚ
ਪਹਿਲਾ, ਅੰਡਰ – 17 ਉਮਰ ਵਰਗ ਲੜਕਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਸ਼ਤਰੰਜ ਮੁਕਾਬਲਿਆਂ
ਵਿੱਚ ਮਾਨਸਾ ਵਿਭਾਗ ਵੱਲੋਂ ਖੇਡਦੇ ਹੋਏ ਅੰਡਰ -17 ਉਮਰ ਵਰਗ ਲੜਕਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ
ਦੂਸਰਾ ਸਥਾਨ ਪ੍ਰਾਪਤ ਕੀਤਾ । 18 ਅਗਸਤ ਨੂੰ ਹੋਏ ਸਮਾਪਤੀ ਸਮਾਰੋਹ ਵਿੱਚ ਸਰਵਹਿੱਤਕਾਰੀ ਸਿਖਿਆ ਸੰਮਤੀ ਦੇ
ਅਧਿਕਾਰੀਆਂ ਵੱਲੋਂ ਇਹਨਾਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ
ਖਿਡਾਰੀਆਂ ਨੂੰ ਸੋਨ ਤਮਗੇ, ਦੂਸਰੇ ਸਥਾਨ ਵਾਲਿਆਂ ਨੂੰ ਚਾਂਦੀ ਅਤੇ ਤੀਸਰੇ ਸਥਾਨ ਤੇ ਰਹਿਣ ਵਾਲਿਆਂ ਨੂੰ ਕਾਂਸੀ
ਤਮਗੇ ਅਤੇ ਟਰਾਫੀਆ ਦੇ ਕੇ ਸਨਮਾਨਿਤ ਕੀਤਾ ਗਿਆ । ਇਹ ਮੌਕੇ ਉੱਪਰ ਸਕੂਲ ਦੀ ਸਵੇਰ ਦੀ ਸਭਾ ਵਿੱਚ ਜੇਤੂ
ਖਿਡਾਰੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸਰ ਨੇ ਕਿਹਾ ਕਿ ਖੇਡਾਂ ਵਿਦਿਆਰਥੀ
ਜੀਵਨ ਦਾ ਅਹਿਮ ਹਿੱਸਾ ਹਨ । ਖੇਡਾਂ ਮਨੁੱਖ ਵਿੱਚ ਉੱਚ ਨੈਤਿਕ ਗੁਣ ਪੈਦਾ ਕਰਕੇ ਉਸਨੂੰ ਉੱਤਮ ਨਾਗਰਿਕ ਬਣਨ
ਦੇ ਯੋਗ ਬਣਾਉਦੀਆਂ ਹਨ । ਖਿਡਾਰੀਆਂ ਦੀ ਇਸ ਪ੍ਰਾਪਤੀ ਉੱਪਰ ਮਾਣ ਕਰਦਿਆਂ ਉਹਨਾਂ ਸਾਰੇ ਖਿਡਾਰੀਆਂ ਨੂੰ
ਇਸਦੀ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵਧੀਆ ਪ੍ਰਦਰਸ਼ਨ ਦੀ ਕਾਮਨਾ ਕੀਤੀ ।
ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ
Leave a comment