ਭੀਖੀ, 18 ਅਕਤੂਬਰ (ਕਰਨ ਸਿੰਘ)
ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭੀਖੀ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਜਿੱਤੇ। ਰੱਸਾਕਸ਼ੀ ਦੇ ਮੁਕਾਬਲਿਆਂ ਵਿੱਚ ਸਕੂਲ ਦੀਆਂ ਉਮਰ ਅਧੀਨ 17 ਅਤੇ 19 ਟੀਮਾਂ ਨੇ ਸੋਨੇ ਦੇ ਤਗਮੇ ਜਿੱਤੇ। ਜੂਡੋ ਉਮਰ ਅਧੀਨ 17 ਵਿੱਚ ਸਹਿਜਪ੍ਰੀਤ ਸਿੰਘ ਨੇ ਸੋਨੇ ਦਾ ਤਗਮਾ ਹਾਸਲ ਕੀਤਾ।
ਬੈਡਮਿੰਟਨ ਉਮਰ ਅਧੀਨ -17 ਵਿੱਚ ਸਕੂਲ ਨੇ ਚਾਂਦੀ ਦਾ ਤਗਮਾ, ਜਦਕਿ ਸਕੇਟਿੰਗ ਉਮਰ ਅਧੀਨ -17 ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ। ਸਕੇਟਿੰਗ ਵਿੱਚ ਅਰਮਾਨ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ।
ਬਾਸਕਟਬਾਲ ਉਮਰ ਅਧੀਨ -17 ਵਿੱਚ ਜਸਕਰਨ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਸ ਤੋਂ ਇਲਾਵਾ ਵਾਲੀਬਾਲ ਉਮਰ ਅਧੀਨ -19 ਵਿੱਚ ਸਕੂਲ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ।
ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਸੁਰੇਸ਼ ਸਿੰਗਲਾ ਜੀ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਦੀਪਿਕਾ ਮੈਮ , ਪ੍ਰਿੰਸੀਪਲ ਸ੍ਰੀਮਤੀ ਸ਼ਿਖਾ ਰਾਣੀ ਜੀ, ਕੋਆਰਡੀਨੇਟਰ ਸ੍ਰੀ ਅਰਸ਼ਦੀਪ ਸਿੰਘ ਜੀ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਉੱਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਰਸਵਤੀ ਪਬਲਿਕ ਸਕੂਲ ਭੀਖੀ ਦਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ
Leave a comment
