ਮਾਨਸਾ,26 ਜੁਲਾਈ (ਨਾਨਕ ਸਿੰਘ ਖੁਰਮੀ)
ਸ.ਚੇਤਨ ਸਿੰਘ ਸਰਵਹਿੱਤਕਾਰੀ ਸੀਨੀ.ਸਕੈਂਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਵਿਦਿਆਰਥੀਆਂ ਨੂੰ “ਸਲਾਦ ਡੈਕੋਰੇਸ਼ਨ” ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਦੁਆਰਾ ਵੱਖ – ਵੱਖ ਪ੍ਰਕਾਰ ਦੇ ਨਾਲ ਸਲਾਦ ਨੁੰ ਸਜਾਇਆ ਗਿਆ।ਇਸ ਪ੍ਰਤੀਯੋਗਤਾ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਨੌਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਇਆ। ਵਿੱਦਿਆ ਮੰਦਰ ਦੇ ਪ੍ਰਧਾਨ ਡਾ. ਬਲਦੇਵਰਾਜ ਬਾਂਸਲ ਜੀ ਨੇ ਬੱਚਿਆਂ ਦੀ ਇਸ ਪ੍ਰਤੀਯੋਗਤਾ ਵਿੱਚ ਵੱਖ – ਵੱਖ ਤਰੀਕਿਆਂ ਨਾਲ ਸਜਾਏ ਹੋਏ ਸਲਾਦ ਦੀ ਬਹੁਤ ਪ੍ਰਸ਼ੰਸ਼ਾ ਕੀਤੀ । ਵਿੱਦਿਆ ਮੰਦਰ ਦੇ ਪ੍ਰਿੰਸੀਪਲ ਸ਼ੀ੍ਰ ਜਗਦੀਪ ਕੁਮਾਰ ਪਟਿਆਲ ਜੀ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ – ਨਾਲ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਇਹਨਾਂ ਪ੍ਰਤੀਯੋਗਤਾਵਾਂ ਨਾਲ ਬੱਚਿਆਂ ਅੰਦਰ ਛੁੱਪੀ ਕਲਾ ਵਿੱਚ ਨਿਖਾਰ ਆਉਂਦਾ ਹੈ।