By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
    ਲੰਬੇ ਕੇਸ, ਸੋਹਣੀ ਦਸਤਾਰ ਅਤੇ ਗੁਰਬਾਣੀ, ਗੁਰ-ਇਤਿਹਾਸ ਲਿਖਤੀ ਮੁਕਾਬਲੇ ਕਰਵਾਏ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਆਰਟੀਕਲ > ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
ਆਰਟੀਕਲਸਿੱਖ ਜਗਤ

ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ

despunjab.in
Last updated: 2025/02/20 at 10:57 AM
despunjab.in 4 months ago
Share
SHARE

            ਸ੍ਰੀ ਗੁਰੂ ਨਾਨਕ ਦੇਵ ਦਾ ਜਨਮ ਅਸਥਾਨ ਨਨਕਾਣਾ ਸਾਹਿਬ, ਸਿੱਖਾਂ ਦੇ ਧਾਰਮਿਕ ਸਥਾਨਾਂ ਵਿਚ ਸਭ ਤੋਂ ਵੱਧ ਮਹੱਤਤਾ ਰੱਖਦਾ ਹੈ।ਰਾਇ ਬੁਲਾਰ ਭੱਟੀ  ਵੱਲੋਂ ਗੁਰਦੁਆਰੇ ਦੇ ਨਾਂ ਲਾਈੇ 19 ਹਜ਼ਾਰ ਏਕੜ ਦੀ ਜਗੀਰ ਤੋਂ 1920-21 ਵਿੱਚ ਇੱਕ ਲੱਖ ਰੁਪਏ ਤੋਂ ਵੱਧ ਜ਼ਮੀਨ ਦਾ ਠੇਕਾ ਆਉਂਦਾ ਸੀ ਤੇ ਲੱਖਾਂ ਰੁਪਏ ਚੜ੍ਹਾਵਾ ਚੜ੍ਹਦਾ ਸੀ। 20ਵੀਂ ਸਦੀ ਦੇ ਮੁੱਢਲੇ ਦਹਾਕਿਆਂ ਵਿਚ ਗੁਰਦੁਆਰਾ ਜਨਮ ਅਸਥਾਨ ਉੱਤੇ ਮਹੰਤ ਸਾਧੂ ਰਾਮ ਦਾ ਕਬਜ਼ਾ ਸੀ, ਜੋ ਇਕ ਬਦਮਾਸ਼ ਸ਼ਰਾਬੀ ਤੇ ਤੀਵੀਬਾਜ਼ ਸੀ। ਉਹ ਛੇਤੀ ਹੀ ਮਾਰੂ ਰੋਗ ਦਾ ਸ਼ਿਕਾਰ ਹੋ ਕੇ ਮਰ ਗਿਆ। ਉਸ ਦੀ ਮੌਤ ਪਿੱਛੋਂ ਮਹੰਤ ਨਰਾਇਣ ਦਾਸ ਗੱਦੀ ‘ਤੇ ਬੈਠਿਆ।ਉਹ ਵੀ ਪਹਿਲੇ ਮਹੰਤਾਂ ਦੇ ਕੁਕਰਮੀ ਪੂਰਨਿਆਂ ਉੱਤੇ ਹੀ ਤੁਰਨ ਲੱਗ ਪਿਆ। ਸਭ ਤੋਂ ਮਾੜੀ ਗੱਲ ਇਹ ਹੋਈ ਕਿ  ਜਨਮ ਅਸਥਾਨ ਕੰਜਰੀਆਂ ਦੇ ਨਾਚ ਅੰਦਰ ਕਰਾਏ ਜਾਣ ਲੱਗੇ। 1918 ਈ: ਵਿਚ ਗੁਰਦੁਆਰੇ ਦੇ ਦਰਸ਼ਨਾਂ ਲਈ ਆਏ ਸੇਵਾ ਮੁਕਤ (ਈ.ਏ.ਸੀ.) ਦੀ 13 ਸਾਲ ਦੀ ਪੁੱਤਰੀ ਦੀ ਇਕ ਪੁਜਾਰੀ ਨੇ ਪੱਤ ਲੁੱਟੀ। ਏਸੇ ਸਾਲ ਜੜ੍ਹਾਂਵਾਲਾ (ਲਾਇਲਪੁਰ) ਦੀਆਂ 6 ਬੀਬੀਆਂ ਨੂੰ ਰਾਤ ਨੂੰ ਬੁਰਛੇ ਪੁਜਾਰੀਆਂ ਨੇ ਜ਼ਬਰਦਸਤੀ ਪੱਤ ਲੁੱਟੀ। ਇਸ ਤਰ੍ਹਾਂ ਨਨਕਾਣਾ ਸਾਹਿਬ ਦਰਬਾਰ ਵਿਭਚਾਰ ਦਾ ਅੱਡਾ ਬਣ ਗਿਆ ਸੀ।

                        ਸਿੰਘ ਸਭਾਵਾਂ ਤੇ ਸੰਗਤਾਂ ਨੇ ਸਰਕਾਰ ਨੂੰ ਇਨ੍ਹਾਂ ਹਰਕਤਾਂ ਨੂੰ ਰੋਕਣ ਲਈ ਮਤੇ ਪਾਸ ਕਰਕੇ ਭੇਜੇ। ਅਕਤੂਬਰ 1920 ਦੇ ਸ਼ੁਰੂ ਵਿਚ ਧਾਰੋਵਾਲ ਨਗਰ ਇਕ ਭਰਵੇਂ ਇੱਕਠ ਵਿਚ ਮਤਾ ਪਾਸ ਕਰਕੇ ਮਹੰਤ ਨਰਾਇਣ ਦਾਸ ਨੂੰ ਸੁਧਾਰ ਕਰਨ ਲਈ ਆਖਿਆ ਗਿਆ ਪਰ ਮਹੰਤ ਨੇ ਕਿਸੇ ਦੀ ਨਾ ਮੰਨੀ ।ਉਹ ਸਿੱਖਾਂ ਤੋਂ ਆਕੀ ਹੋ ਗਿਆ ਤੇ ਗੁਰਦੁਆਰਾ ਸੁਧਾਰ ਲਹਿਰ ਦਾ ਮੁਕਾਬਲਾ ਕਰਨ ਦੀਆਂ ਤਿਆਰੀਆਂ ਕਰਨ ਲੱਗਾ।ਉਸ ਨੇ 400 ਦੇ ਕਰੀਬ  ਦਸ ਨੰਬਰੀਏ ਬਦਮਾਸ਼ ਅਤੇ 28 ਹੋਰ ਪਠਾਣ ਭਰਤੀ ਕਰ ਲਏ ਤੇ ਗੁਰਦੁਆਰੇ ਅੰਦਰ ਛਵ੍ਹੀਆਂ, ਕੁਹਾੜੇ, ਟਕੂਏ ਆਦਿ ਹਥਿਆਰ ਬਨਾਉਣ ਲਈ ਭੱਠੀਆਂ ਚਾਲੂ ਕਰ ਦਿੱਤੀਆਂ। ਉਸ ਨੇ ਗੁਰਦੁਆਰੇ ਦੀ ਪੂਰੀ ਤਰ੍ਹਾਂ ਕਿਲ਼੍ਹਾ ਬੰਦੀ ਕਰ ਲਈ।

                        ਮਹੰਤ ਦੀਆਂ ਕਾਤਲਾਨਾਂ ਯੋਜਨਾਵਾਂ ਦਾ ਅਕਾਲੀਆਂ ਨੂੰ ਪਤਾ ਲੱਗ ਗਿਆ, ਜਿਨ੍ਹਾਂ ਨੇ ਜਥਿਆਂ ਨੂੰ  ਨਨਕਾਣੇ ਜਾਣ ਦਾ ਫੈਸਲਾ ਕੀਤਾ।  ਭਾਈ ਲਛਮਣ ਸਿੰਘ  ਆਪਣੇ ਪਿੰਡੋਂ ਕੁਝ ਅਕਾਲੀ ਹੋਰ ਨਾਲ ਲੈ ਕੇ 19 ਫ਼ਰਵਰੀ 1921 ਦੀ ਡੂੰਘੀ ਸ਼ਾਮ ਹੋਣ ਵੇਲੇ ਤੁਰੇ ।ਰਸਤੇ ਵਿਚ ਹੋਰ ਆਦਮੀ ਸ਼ਾਮਲ ਹੋਣ ਨਾਲ ਜੱਥੇ ਦੀ ਗਿਣਤੀ 150 ਹੋ ਗਈ। 21 ਫਰਵਰੀ ਨੂੰ ਸਵੇਰ ਦੇ  ਕੋਈ ਛੇ ਵਜੇ ਦੇ ਕਰੀਬ ਉਹ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਦਾਖ਼ਲ ਹੋਏ।ਸਿੰਘਾਂ ਦਰਸ਼ਨੀ ਡਿਓੜ੍ਹੀ ਵੜਨ ਤੋਂ ਪਹਿਲੋਂ, ਸਤਕਾਰ ਵਜੋਂ, ਆਪਣੇ ਸੀਸ ਝੁਕਾਏ, ਫੇਰ ‘ਸਤਿ ਸਿਰੀ ਅਕਾਲ’ ਦੇ ਜੈਕਾਰੇ ਬੁਲਾਏੇ ਅਤੇ ਜਾ ਕੇ ਦਰਬਾਰ ਦੇ ਸਾਹਮਣੇ ਮੱਥਾ ਟੇਕ ਕੇ ਬੈਠ ਗਏ। ਭਾਈ ਲਛਮਣ ਸਿੰਘ  ਗੁਰੂ ਗ੍ਰੰਥ ਦੀ ਤਾਬਿਆ ਬੈਠ ਗਏ ਅਤੇ ਸਾਰੇ ਸਿੰਘ ਸ਼ਬਦ ਪੜ੍ਹਨ ਵਿੱਚ ਮਗਨ ਹੋ ਗਏ।ਏਨੇ ਨੂੰ ਗੋਲੀਆਂ ਵਰ੍ਹਨ ਲੱਗ ਪਈਆਂ। ਭਾਈ ਲਛਮਣ ਸਿੰਘ ਜੀ ਗੋਲੀਆਂ ਨਾਲ ਜ਼ਖ਼ਮੀ ਹੋ ਗਏ । ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਵੀ ਗੋਲੀਆਂ ਲੱਗੀਆਂ।ਵਿਹੜੇ ਵਿੱਚ ਕੋਈ ਪੰਝੀ ਛੱਬੀ ਸਿੰਘ ਸ਼ਹੀਦ ਹੋ ਗਏ। ਕੋਈ ਸੱਠ ਕੁ ਸਿੰਘ ਦਰਬਾਰ ਦੇ ਅੰਦਰ ਸ਼ਹੀਦ ਹੋ ਗਏ। ਜਿਹੜਾ ਵੀ ਫੱਟੜ ਜੀਉਂਦਾ ਨਜ਼ਰ ਆਇਆ, ਉਸ ਨੂੰ ਛਵ੍ਹੀਆਂ ਨਾਲ ਕੁਤਰ ਦਿੱਤਾ ਗਿਆ।ਜ਼ਖ਼ਮੀ ਭਾਈ ਲਛਮਣ ਸਿੰਘ ਨੂੰ ਜੰਡ ਦੇ ਦਰੱਖ਼ਤ ਨਾਲ ਪੁੱਠਾ ਬੰਨ੍ਹਕੇ ਥੱਲੇ ਅੱਗ ਲਾ ਕੇ ਸਾੜ ਦਿੱਤਾ। ਕੁਝ ਸਿੰਘਾਂ ਦਾ ਪਿੱਛਾ  ਸਾਧੂਆਂ ਨੇ ਰੇਲਵੇ ਲਾਈਨਾਂ ਤਕ ਕੀਤਾ ਜਿੱਥੇ ਇਕ ਬੁੱਢਾ ਸਿੱੱਖ ਤੇ ਦੋ ਹੋਰ ਸਿੰਘ ਮਾਰ ਦਿੱਤੇ ਗਏ। ਦੋ ਤਿੰਨ ਸਿੰਘ ਖੇਤਾਂ ਵਿੱਚ ਜਾ ਕੇ ਮਾਰ ਦਿੱਤੇ ਗਏ।

            ਲੱਕੜਾਂ ਤੇ ਤੇਲ ਏਨੇ ਆਦਮੀਆਂ ਨੂੰ ਸਾੜਨ ਲਈ ਨਾਕਾਫ਼ੀ ਸਨ।ਇਸ ਲਈ ਬਾਜ਼ਾਰੋਂ ਰੇੜ੍ਹੀਆਂ ਤੇ ਲੱਦ ਲੱਦ ਹੋਰ ਬਾਲਣ ਤੇ ਤੇਲ ਮੰਗਵਾਇਆ ਗਿਆ। ਮੁਕੱਦਮੇ ਵਿੱਚ ਕੁਝ ਮੁਲਜ਼ਮਾਂ ਦੇ ਬਿਆਨਾਂ ਤੋਂ ਸਾਬਤ ਹੋ ਗਿਆ ਸੀ ਕਿ ਕਈ ਜੀਉਂਦੇ ਸਿੰਘਾਂ ਨੂੰ ਬਲਦੇ ਮੜ੍ਹ ਵਿੱਚ ਸੁੱਟ ਸੁੱਟ ਸਾੜਿਆ ਗਿਆ।ਜਿਹੜੇ ਗੁਰਦੁਆਰੇ ਤੋਂ ਬਾਹਰ ਕਤਲ ਕੀਤੇ ਗਏ ਸਨ, ਉਨ੍ਹਾਂ ਨੂੰ ਇੱਟਾਂ ਦੇ ਭੱਠੇ ਵਿੱਚ ਸੁੱਟਕੇ ਸਾੜਿਆ ਗਿਆ। ਮਹੰਤ ਦੇ ਗੁੰਡਿਆਂ ਦੇ ਜੋ ਵੀ ਕਾਬੂ  ਆਇਆ ਉਹ ਸਿੰਘ ਨਾ ਬਚ ਸਕਿਆ।

ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਵਿੱਚ ਭਾਈ ਮੰਗਲ ਸਿੰਘ ਜੀ ਕ੍ਰਿਪਾਨ ਬਹਾਦਰ ਅਤੇ ਬਾਬਾ ਦਰਬਾਰਾ ਸਿੰਘ ਜੀ ਨੇ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਵਿਲੱਖਣ ਇਤਿਹਾਸ ਲਿਖ ਦਿੱਤਾ। ਸ਼ਹੀਦੀ ਜਥਾ ਚੱਲਣ ਵਾਲੇ ਦਿਨ ਭਾਈ ਮੰਗਲ ਸਿੰਘ ਜੀ ਦਾ ਵਿਆਹ ਉਪਰੰਤ ਮੁਕਲਾਵਾ ਆਇਆ ਸੀ। ਪਰਿਵਾਰ ਵੱਲੋਂ ਉਨ੍ਹਾਂ ਨੂੰ ਜਥੇ ਵਿੱਚ ਜਾਣ ਤੋਂ ਰੋਕਿਆ ਵੀ ਗਿਆ ਪਰ ਉਨ੍ਹਾਂ ਦੀ ਮਨ-ਬਿਰਤੀ ਤੇ ਉਨ੍ਹਾਂ ਦੇ ਧਰਮ ਪਿਤਾ ਭਾਈ ਲਛਮਣ ਸਿੰਘ ਧਾਰੋਵਾਲੀ ਜੀ ਦਾ ਅਮਿੱਟ ਪ੍ਰਭਾਵ ਸੀ। ਉਨ੍ਹਾਂ ਵੀ ਜਥੇ ਦੇ ਸ਼ਹੀਦਾਂ ਵਿੱਚ ਸ਼ਾਮਲ ਹੋ ਕੇ ਨਿਵੇਕਲਾ ਇਤਿਹਾਸ ਸਿਰਜ ਦਿੱਤਾ।ਬਾਬਾ ਦਰਬਾਰਾ ਸਿੰਘ ਜੀ ਦੀ ਉਮਰ ਕੇਵਲ ਨੌਂ ਸਾਲ ਦੇ ਲਗਭਗ ਸੀ। ਬਾਲ ਉਮਰੇ ਹੀ ਮਾਂ ਦਾ ਇੰਤਕਾਲ ਹੋ ਜਾਣ ਕਾਰਨ ਦਾਦੀ ਜੀ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਸਾਖੀਆਂ ਸੁਣਾ ਕੇ ਬਾਲ-ਉਮਰੇ ਹੀ ਉਸ ਦੇ ਮਨ-ਮਸਤਿਕ ਵਿੱਚ ਸ਼ਹੀਦੀ ਚਾਅ ਪੈਦਾ ਕਰ ਦਿੱਤਾ ਸੀ। ਜਦੋਂ ਭਾਈ ਲਛਮਣ ਸਿੰਘ ਜੀ ਧਾਰੋਵਾਲੀ ਅਤੇ ਹੋਰ ਸਿੰਘ ਉਨ੍ਹਾਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦੀ ਜਥੇ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਨਾਂ ਲਿਖਣ ਲਈ ਆਏ ਸਨ ਤਾਂ ਇਸ ਬਾਲਕ ਨੇ ਦ੍ਰਿੜ ਨਿਸ਼ਚੇ ਜ਼ਿਦ ਕਰਕੇ ਆਪਣੇ ਪਿਤਾ ਦੇ ਨਾਲ ਆਪਣਾ ਨਾਂ ਵੀ ਲਿਖਾਇਆ। ਸ਼ਹੀਦੀ ਜਥਾ ਰਵਾਨਾ ਹੋਣ ਸਮੇਂ ਦਾਦੀ ਜੀ ਪਿਤਾ ਜੀ ਅਤੇ ਹੋਰ ਨਜ਼ਦੀਕੀਆਂ ਦੇ ਰੋਕਣ ਦੇ ਬਾਵਜੂਦ ਇਹ ਗੁਰੂ ਦਾ ਲਾਲ ਜਥੇ ਵਿੱਚ ਸ਼ਾਮਲ ਹੋ ਗਿਆ। ਨਨਕਾਣਾ ਸਾਹਿਬ ਪਹੁੰਚ ਕੇ ਬਾਲਕ ਦਰਬਾਰਾ ਸਿੰਘ ਨੂੰ ਚੌਖੰਡੀ ਦੀ ਇੱਕ ਅਲਮਾਰੀ ਵਿੱਚ ਬੰਦ ਕਰ ਦਿੱਤਾ। ਜਦ ਸਾਰੇ ਸਿੰਘ ਸ਼ਹੀਦ ਕਰ ਦਿਤੇ ਗਏ ਤਾਂ ਇਹ ਬੰਦ ਅਲਮਾਰੀ ਵਿੱਚੋਂ ਹੀ ਉੱਚੀ ਉੱਚੀ ਪੁਕਾਰੀ ਜਾਵੇ ਕਿ “ਮੈਂ ਵੀ ਸ਼ਹੀਦ ਹੋਣਾ”। ਪਹਿਲਾਂ ਤਾਂ ਇਹ ਅਵਾਜ਼ਾਂ ਸੁਣ ਕੇ ਚੰਡਾਲ ਡਰ ਗਏ, ਪਰ ਜਦੋਂ ਹੌਂਸਲਾ ਕਰਕੇ ਅਲਮਾਰੀ ਖੋਲ੍ਹੀ ਤਾਂ ਮਾਸੂਮ ਬਾਲਕ ਨੂੰ ਬਾਹਵਾਂ ਅਤੇ ਲੱਤਾਂ ਤੋਂ ਫੜ ਕੇ ਬਲਦੀ ਚਿਖਾ ਵਿੱਚ ਭੁਆ ਕੇ ਸੁੱਟ ਦਿੱਤਾ। ਬਾਲਕ ਦਰਬਾਰਾ ਸਿੰਘ ਆਪਣੇ ਪਿਤਾ ਕਿਹਰ ਸਿੰਘ ਨਾਲ ਹੀ ਸ਼ਹੀਦੀ ਪ੍ਰਾਪਤ ਕਰਕੇ ਸ਼ਹੀਦੀ-ਇਤਿਹਾਸ ਵਿੱਚ ਆਪਣਾ ਨਾਮ ਡਲਕਾਂ ਮਾਰਦੇ ਅੱਖਰਾਂ ਵਿੱਚ ਲਿਖਵਾ ਗਿਆ।

ਜਥੇਦਾਰ ਕਰਤਾਰ ਸਿੰਘ ਝੱਬਰ ਜੋ ਕਿ ਤਕਰੀਬਨ 2200 ਅਕਾਲੀਆਂ ਦਾ ਇਕ ਜੱਥਾ ਲੈ ਕੇ ਜਾ ਰਿਹਾ ਸੀ ਨੂੰ 21 ਫਰਵਰੀ 1921 ਨੂੰ ਪਿੰਡ ਖਿਪਵਾੜਾ ਦੇ ਨੇੜੇ ਡਿਪਟੀ ਕਮਿਸ਼ਨਰ ਨੇ ਖ਼ੁਦ ਰੋਕ ਲਿਆ ਤੇ  ਸਲਾਹ ਮਸ਼ਵਰੇ ਪਿੱਛੋਂ ਝੱਬਰ ਨੂੰ ਜਨਮ ਅਸਥਾਨ ਦੀਆਂ ਚਾਬੀਆਂ ਇਸ ਸ਼ਰਤ ‘ਤੇ ਦੇਣ ਲਈ ਰਾਜ਼ੀ ਹੋਇਆ ਕਿ ਅਕਾਲੀ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਬਣਾ ਦੇਣ ਲਈ ਸਹਿਮਤ ਹੋ ਜਾਣ। ਕੁਝ ਵਿਚਾਰ ਵਟਾਂਦਰੇ ਮਗਰੋਂ ਉਸ ਨੇ ਚਾਬੀਆਂ  7 ਮੈਂਬਰੀ ਕਮੇਟੀ ਹਵਾਲੇ ਕਰ ਦਿਤੀਆਂ। ਨਰਮ ਖ਼ਿਆਲ ਚੀਫ਼ ਖਾਲਸਾ ਦੀਵਾਨ ਦਾ ਆਨਰੇਰੀ ਸਕੱਤਰ ਸ. ਹਰਬੰਸ ਸਿੰਘ ਅਟਾਰੀ ਨੂੰ ਇਸ ਦਾ ਪ੍ਰਧਾਨ ਬਣਾਇਆ ਗਿਆ ।ਅੱਧੀ ਦਰਜਨ ਤੋਂ ਵੱਧ ਗੁਰਦੁਆਰਿਆਂ ਦਾ ਪ੍ਰਬੰਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ।

5 ਅਪ੍ਰੈਲ 1921 ਨੂੰ ਮਹੰਤ ਨਰਾਇਣ ਦਾਸ ਤੇ ਉਸ ਦੇ ਸਾਥੀਆਂ ਵਿਰੁਧ ਸੈਸ਼ਨ ਕੋਰਟ ਵਿਚ ਮੁਕੱਦਮਾ ਸ਼ੁਰੂ ਹੋਇਆ।12 ਅਕਤੂਬਰ1921 ਨੂੰ ਅਦਾਲਤ ਨੇ ਨਰਾਇਣ ਦਾਸ ਤੇ 7 ਹੋਰ ਦੋਸ਼ੀਆਂ ਨੂੰ ਫ਼ਾਂਸੀ ,8 ਨੂੰ ਉਮਰ ਕੈਦ ,16 ਨੂੰ 7 ਸਾਲ ਦੀ ਕੈਦ ਤੇ ਬਾਕੀਆਂ ਨੂੰ ਬਰੀ ਕਰ ਦਿੱਤਾ ਗਿਆ।ਲਾਹੌਰ ਹਾਈ ਕੋਰਟ ਵਿਚ ਅਪੀਲ ਕਰਨ ‘ਤੇ 3 ਮਾਰਚ 1922 ਨੂੰ ਮਹੰਤ ਤੇ ਹੋਰ ਗੁੰਡਿਆਂ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਦਿੱਤੀ ਤੇ 3 ਗੁੰਡਿਆਂ ਨੂੰ 7-7 ਸਾਲ ਤੇ ਬਾਕੀ ਸਭ ਬਰੀ ਕਰ ਦਿੱਤੇ।ਪੰਥ ਨੇ ਸ਼ਹੀਦਾਂ ਨੂੰ ਭਾਰੀ ਮਾਣ ਸਤਿਕਾਰ ਦਿੱਤਾ।ਉਨ੍ਹਾਂ ਦੇ ਨਾਂ ਅਰਦਾਸ ਵਿਚ ਸ਼ਾਮਿਲ ਕੀਤੇ ਗਏ।ਗੁਰਦੁਆਰਾ ਨਨਕਾਣਾ ਸਾਹਿਬ ਵਿਚ ਅਜੇ ਵੀ ਉਹ ਹਥਿਆਰ ਅਤੇ ਪੱਥਰ ਮੌਜੂਦ ਹਨ, ਜਿਨ੍ਹਾਂ ‘ਤੇ ਰੱਖ ਕੇ ਸਿੱਖਾਂ ਨੂੰ ਟੁਕਿਆ ਗਿਆ ਸੀ।ਅਜੇ ਤੀਕ ਇਨ੍ਹਾਂ ਹਥਿਆਰਾਂ ‘ਤੇ ਸ਼ਹੀਦਾਂ ਦਾ ਖ਼ੂਨ ਅਤੇ ਸੁੱਕੇ ਮਾਸ ਦੇ ਟੁਕੜੇ ਲੱਗੇ ਹੋਏ ਹਨ ।

  , 919417533060 gumtalacs@gmail.com

despunjab.in 20 February 2025 20 February 2025
Share This Article
Facebook Twitter Whatsapp Whatsapp Email Print
Previous Article ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
Next Article ਛੱਬੀ ਜਨਵਰੀ 1996..ਡੇਰਾ ਬਾਬਾ ਨਾਨਕ ਕੋਲ ਪਿੰਡ ਸਿੰਘਪੁਰਾ/-ਹਰਪ੍ਰੀਤ ਸਿੰਘ ਜਵੰਦਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?