ਭਗਤਾ ਭਾਈ, 2 ਦਸੰਬਰ (ਰਾਜਿੰਦਰ ਸਿੰਘ ਮਰਾਹੜ)-ਲੈਂਡਮਾਰਗੇਜ ਬੈਂਕ ਰਾਮਪੁਰਾ ਫੂਲ ਦੇ ਸਾਬਕਾ ਡਾਇਰੈਕਟਰ ਜਸਵਿੰਦਰ ਸਿੰਘ ਮਰਾਹੜ ਨੰਬਰਦਾਰ (44) ਸਪੁੱਤਰ ਜਥੇਦਾਰ ਰਣਜੀਤ ਸਿੰਘ ਮਰਾਹੜ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ। ਇਥੇ ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਨੇ ਖੇਤੀਬਾੜੀ ਮਾਰੂ ਬਿੱਲਾਂ ਖ਼ਿਲਾਫ਼ ਚੱਲੇ ਕਿਸਾਨ ਮੋਰਚੇ ਦੌਰਾਨ ਦਿੱਲੀ ਵਿਖੇ ਲੰਬਾ ਸਮਾਂ ਰਹਿ ਕੇ ਇਸ ਸੰਘਰਸ਼ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦੀ ਆਤਮਿਕ ਸ਼ਾਂਤੀ ਹਿੱਤ ਰਖਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ 5 ਦਸੰਬਰ (ਦਿਨ ਵੀਰਵਾਰ) ਨੂੰ ਗੁਰਦੁਆਰਾ ਸ੍ਰੀ ਗੁੰਗਸਰ ਸਾਹਿਬ ਪਿੰਡ ਕੋਠਾ ਗੁਰੂ (ਬਠਿੰਡਾ) ਵਿਖੇ ਪਵੇਗਾ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ਼ ਹਰਿੰਦਰ ਸਿੰਘ ਹਿੰਦਾ ਮਹਿਰਾਜ, ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜ਼ਸ਼ਨ ਚਹਿਲ, ਸ਼ੇਰੇ-ਏ-ਪੰਜਾਬ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ, ਲੈਂਡਮਾਰਗੇਜ ਬੈਂਕ ਰਾਮਪੁਰਾ ਫੂਲ ਦੇ ਸਾਬਕਾ ਚੇਅਰਮੈਨ ਜਿਉਂਣ ਸਿੰਘ ਸੰਧੂ, ਨਛੱਤਰ ਸਿੰਘ ਸਿੱਧੂ (ਭਗਤਾ ਭਾਈ), ਦਸਤਾਰ ਫੈਡਰੇਸ਼ਨ ਦੇ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ ਸਮੇਤ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਜਸਵਿੰਦਰ ਸਿੰਘ ਮਰਾਹੜ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ।
ਕੈਪਸ਼ਨ: ਜਸਵਿੰਦਰ ਸਿੰਘ ਮਰਾਹੜ ਦੀ ਪੁਰਾਣੀ ਫੋਟੋ।
ਸਾਬਕਾ ਡਾਇਰੈਕਟਰ ਜਸਵਿੰਦਰ ਸਿੰਘ ਮਰਾਹੜ ਦਾ ਦਿਹਾਂਤ, ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
Leave a comment