ਚੰਡੀਗੜ੍ਹ, 19 ਜੁਲਾਈ (ਦਪਬ)

‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ। ਇਸ ਦੌਰਾਨ ਪੋਸਟ ਵਿਚ ਉਨ੍ਹਾਂ ਲਿਖਿਆ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਮੇਰਾ ਐਲ.ਐਲ.ਏ. ਦੇ ਅਹੁਦੇ ਤੋਂ ਸਪੀਕਰ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਦਿੱਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਉਤੇ ਖਰ੍ਹਾ ਉਤਰੇਗੀ। ਦੱਸ ਦਈਏ ਕਿ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਵਿਚ ਸੈਰ-ਸਪਾਟਾ ਮੰਤਰੀ ਰਹਿ ਚੁੱਕੇ ਹਨ। ਅਨਮੋਲ ਗਗਨ ਮਾਨ ਦਾ ਪੰਜਾਬੀ ਗਾਇਕਾ ਤੋਂ ਮੰਤਰੀ ਬਣਨ ਦਾ ਸਫ਼ਰ ਕਾਫ਼ੀ ਦਿਲਚਸਪ ਹੈ। ਉਹ 2020 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈ ਸੀ। ਉਸਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਆਗੂਆਂ ਵਿਚੋਂ ਇਕ ਹੈ। ਅਨਮੋਲ ਗਗਨ ਮਾਨ ਨੇ ਪਾਰਟੀ ਦਾ ਪ੍ਰਚਾਰ ਗੀਤ ਵੀ ਤਿਆਰ ਕੀਤਾ ਸੀ।
ਸੋਸ਼ਲ ਮੀਡੀਆ ਉਪਰ ਅਨਮੋਲ ਗਗਨ ਮਾਨ ਦੇ ਸ਼ਬਦ,
ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।
ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।
ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |
