ਮਾਨਸਾ, 27 ਜੁਲਾਈ:
ਸਿਹਤ ਵਿਭਾਗ ਮਾਨਸਾ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਠੂਠਿਆਂਵਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਂਪ ਲਗਾਇਆ ਗਿਆ।
ਕੈਂਪ ਦੌਰਾਨ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਨੇ ਹਾਜ਼ਰੀਨ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਰਾਂ ਦੇ ਆਲੇ ਦੁਆਲੇ, ਗਲੀਆਂ ਨਾਲੀਆਂ ਛੱਤਾਂ ਉੱਪਰ ਪਏ ਘੜੇ, ਖਾਲੀ ਬਰਤਨ, ਟਾਇਰਾਂ ਜਾਂ ਗ਼ਮਲਿਆਂ ਆਦਿ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਹਰ ਸੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ’ਤੇ ਮਨਾਉਂਦਿਆਂ ਕੂਲਰਾਂ ਆਦਿ ਦੀ ਸਫਾਈ ਕੀਤੀ ਜਾਵੇ, ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਮੱਛਰਾਂ ਤੋਂ ਬਚਣ ਲਈ ਸਰੀਰ ਨੂੰ ਕੱਪੜਿਆਂ ਨਾਲ ਚੰਗੀ ਤਰ੍ਹਾਂ ਢਕ ਕੇ ਰੱਖਿਆ ਜਾਵੇ ਜਾਂ ਮੱਛਰਾਂ ਤੋਂ ਬਚਾਅ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਗੁਰਵਿੰਦਰ ਕੌਰ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ
Leave a comment