5 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ। ਇਸ ਦੀ ਸ਼ੁਰੂਆਤ ਡਿਪਟੀ ਡਾਇਰੈਕਟਰ ਡਾ. ਪਰਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਡਬਰ ਵਿਖੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਖੁਰਾਕ ਖਵਾ ਕੇ ਸ਼ੁਰੂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ “ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ” ਮੌਕੇ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਨਵਾੜੀ ਸੈਂਟਰਾਂਂ ਵਿੱਚ ਐਲਬੈਂਡਾਜੋਲ ਦੀ ਗੋਲੀ ਖਵਾਈ ਗਈ ਅਤੇ ਜੋ ਬੱਚੇ ਰਹਿ ਗਏ ਉਨ੍ਹਾਂ ਨੂੰ ਮੋਪ ਅੱਪ ਦਿਵਸ ਵੱਜੋਂ 12 ਫਰਵਰੀ ਨੂੰ ਇਹ ਗੋਲੀ ਖਵਾਈ ਜਾਵੇਗੀ।
ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਬੱਚਿਆਂ ਨੂੰ ਆਪਣੇ ਖਾਣ ਪੀਣ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਤੇ ਪੇਟ ਦੇ ਕੀੜਿਆਂ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਅਲਬੈਂਡਾਜੋਲ ਦੀ ਗੋਲੀ ਜੋ ਪੇਟ ਦੇ ਕੀੜਿਆਂ ਨੂੰ ਮੁਕਤ ਕਰਦੀ ਹੈ ਉਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਬੱਚਿਆਂ ਨੂੰ ਦਿੱਤੀ।
ਇਸ ਮੌਕੇ ਜਿਲਾ ਬਰਨਾਲਾ ਦੇ ਤਕਰੀਬਨ 154000 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾ ਵੱਲੋਂ ਜਿਲੇ ਦੇ ਸਾਰੇ ਸਕੂਲਾਂ ਵਿੱਚ ਇਹ ਗੋਲੀ ਖਵਾਈ ਗਈ । ਡੀ ਵਾਰਮਿੰਗ ਦਿਵਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਤੇ ਮੈਡਮ ਸੁਖਪਾਲ ਕੌਰ ਜਿਲਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਵੱਲੋਂ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਅਲਬੈਨਡਾਜੋਲ ਗੋਲੀ ਖਾਣ ਨਾਲ ਅਨੀਮੀਆ ਤੋਂ ਬਚਿਆ ਜਾ ਸਕਦਾ ਹੈ ਅਤੇ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਇਕ ਤੰਦਰਸੁਤ ਬੱਚਾ ਹੀ ਆਪਣੀ ਪੜਾਈ ਨੂੰ ਸਫਲਤਾ ਨਾਲ ਪੂਰਾ ਕਰਦਾ ਹੈ। ਇਸ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਡਬਰ ਦਾ ਸਮੂਹ ਸਟਾਫ ਹਾਜ਼ਰ ਸੀ