ਮਾਨਸਾ 31 ਜੁਲਾਈ:
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ 1 ਅਗਸਤ ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ ‘ਬ੍ਰੈਸਟ ਫੀਡਿੰਗ ਵੀਕ’ ਹਰ ਸਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਦਾਤ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਬੱਚੇ ਨੂੰ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਬੱਚੇ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।
ਉਨ੍ਹਾਂ ਦੱਸਿਆ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਵੇਂ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆ ਵਿਚਾਰ ਲਿਆਉਣੇ ਚਾਹੀਦੇ ਹਨ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਡਕਾਰ ਜਰੂਰ ਦਿਵਾਉਣਾ ਚਾਹੀਦਾ ਹੈ।
ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ ਵੱਲੋਂ ਸਮੇਂ ਸਮੇਂ ’ਤੇ ਜਾਗਰੂਕਤਾ ਸਮਾਗਮਾਂ ਅਤੇ ਵਿਸ਼ੇਸ਼ ਹਫਤਿਆਂ ਮੌਕੇ ਸਾਰੇ ਜ਼ਿਲੇ੍ਹ ਵਿਚ ਬਲਾਕ ਅਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਆਸ਼ਾ ਫਸਿਲਿਟੇਟਰ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਦੀ ਮਦਦ ਨਾਲ ਪਿੰਡ ਪੱਧਰ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ
Leave a comment