*56 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਏ ਕੰਮਾਂ ਦੇ ਕੀਤੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ
*ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ *ਤੇ ਕੀਤਾ ਜਾਵੇਗਾ ਖਰਚ—ਵਿਧਾਇਕ
ਮਾਨਸਾ, 16 ਅਪ੍ਰੈਲ :
ਸਿੱਖਿਆ ਕ੍ਰਾਂਤੀ ਸਿੱਖਿਆ ਪੱਧਤੀ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਨੇ ਦਾਤੇਵਾਸ ਵਿਖੇ ਵੱਖ—ਵੱਖ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਮੁਖੱ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਾਂ੍ਰਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਾਂ੍ਰਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।
ਆਪਣੇ ਅੱਜ ਦੇ ਦਾਤੇਵਾਸ ਦੌਰੇ ਦੌਰਾਨ ਹਲਕਾ ਵਿਧਾਇਕ ਪ੍ਰਿ਼ੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਕੁੱਲ 56 ਲੱਖ ਤੋਂ ਵਧੇਰੇ ਕੰਮਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ।ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ 1 ਲੱਖ 60 ਹਜ਼ਾਰ ਨਾਲ ਬਣੀ ਚਾਰਦੀਵਾਰੀ ਦੀ ਰਿਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਅਤੇ 2 ਲੱਖ 67 ਹਜ਼ਾਰ ਦੀ ਲਾਗਤ ਨਾਲ ਹੋਰ ਮੇਜਰ ਰਿਪੇਅਰ ਦੇ ਕੰਮ ਕਰਵਾਏ ਗਏ।ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਦਾ ਕੰਮ ਚੱੱਲ ਰਿਹਾ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗਾ।ਇਸ ਉਪਰੰਤ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਵਿਖੇ 4 ਲੱਖ 16 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਅਤੇ 9 ਲੱਖ 55 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਰੇ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।ਇਸ ਤੋਂ ਬਾਅਦ ਵਿਧਾਇਕ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਵਿਖੇ 23 ਲੱਖ 50 ਹਜ਼ਾਰ ਰੁਪਏ ਦੀ ਮਦਦ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਅਤੇ 5 ਲੱਖ ਦੀ ਮਦਦ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕੀਤਾ।
ਹਲਕਾ ਵਿਧਾਇਕ ਨੇ ਸਰਕਾਰੀ ਮਾਡਲ ਸਕੂਲ ਦਾਤੇਵਾਸ ਵਿਖੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਪੜ੍ਹਾਈ ਦੇ ਨਾਲ—ਨਾਲ ਪ੍ਰੈਕਟੀਕਲ ਅਤੇ ਹੋਰ ਸਹਿ—ਗਤੀਵਿਧੀਆਂ ਕਰਵਾਉਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਬਹੁਮੁਖੀ ਪ੍ਰਤਿਭਾ ਸਾਹਮਣੇ ਆ ਸਕੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ਼੍ਰੀ ਸਤੀਸ਼ ਸਿੰਗਲਾ, ਹਲਕਾ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਰਪੰਚ ਦਾਤੇਵਾਸ ਗੁਰਨੈਬ ਸਿੰਘ, ਪ੍ਰਿੰਸੀਪਲ ਸਪ੍ਰਸ ਹਰਵਿੰਦਰ ਸਿੰਘ, ਇੰਚਾਰਜ ਸਸਸ ਸਕੂਲ ਸੁਖਵੀਰ ਕੌਰ, ਪ੍ਰਿੰਸੀਪਲ ਸਰਕਾਰੀ ਮਾਡਲ ਸਕੂਲ ਦਾਤੇਵਾਸ ਅਰੁਣ ਕੁਮਾਰ ਗਰਗ, ਐਸ.ਐਮ.ਸੀ. ਚੇਅਰਮੈਨ ਕਮਲਜੀਤ ਸਿੰਘ ਅਤੇ ਡਾ. ਦਰਸ਼ਨ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਵਰ ਵਿਅਕਤੀ, ਸਕੂਲਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।
ਸਿੱਖਿਆ ਕ੍ਰਾਂਤੀ ਸਿੱਖਿਆ ਪੱਧਤੀ ਨੂੰ ਹੋਰ ਉੱਚਾ ਚੁੱਕਣ ਵਿੱਚ ਹੋਵੇਗੀ ਮਦਦਗਾਰ ਸਾਬਿਤ—ਵਿਧਾਇਕ ਬੁੱਧ ਰਾਮ

Leave a comment