ਨਵੀਂ ਦਿੱਲੀ, 5 ਅਗਸਤ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਇਕ ਮਾਮਲੇ ਵਿਚ ਸ਼ਨੀਵਾਰ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਜ਼ਮਾਨਤੀ ਮੁਚੱਲਕਾ ਸਵੀਕਾਰ ਕਰ ਲਿਆ।
ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਕਿਹਾ ਕਿ ਮੁਲਜ਼ਮ ਨੂੰ ਸੈਸ਼ਨ ਅਦਾਲਤ ਤੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਟਾਈਟਲਰ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।