ਕਾਂਗਰਸ ਧਰਮ ਨਿਰਪੱਖ ਤੇ ਸਾਰੇ ਵਰਗਾਂ ਦਾ ਸਤਿਕਾਰ ਕਰਨ ਵਾਲੀ ਪਾਰਟੀ: ਕਾਂਗੜ
ਭਗਤਾ ਭਾਈ, 15 ਫਰਵਰੀ (ਰਾਜਿੰਦਰ ਸਿੰਘ ਮਰਾਹੜ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਭੋਡੀਪੁਰਾ ‘ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਵਿੱਚ ਸਰਪੰਚ ਦੀ ਚੋਣ ਲੜ ਚੁੱਕੇ ਉਮੀਦਵਾਰ ਜਗਦੀਪ ਸਿੰਘ ਭੋਡੀਪੁਰਾ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ। ਇਥੇ ਜ਼ਿਕਰਯੋਗ ਹੈ ਕਿ ਪਿੰਡ ਭੋਡੀਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਥੋੜ੍ਹੇ ਸਮੇਂ ਵਿਚ ਦੂਜਾ ਵੱਡਾ ਹੁੰਗਾਰਾ ਮਿਲਿਆ ਹੈ। ਪਿਛਲੇ ਮਹੀਨੇ ਪਿੰਡ ਭੋਡੀਪੁਰਾ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਰਾਮ ਸਿੰਘ ਭੋਡੀਪੁਰਾ ਆਪਣੇ ਸਾਥੀਆਂ ਸਣੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ। ਅੱਜ ਦੇ ਸਮਾਗਮ ਤੋਂ ਪਹਿਲਾਂ ਪਿੰਡ ਭੋਡੀਪੁਰਾ ਦੇ ਸਾਬਕਾ ਸਰਪੰਚ ਰਾਮ ਸਿੰਘ ਬਾਦਲ, ਸਾਬਕਾ ਸਰਪੰਚ ਇੰਦਰਜੀਤ ਸਿੰਘ ਜੱਗਾ ਭੋਡੀਪੁਰਾ, ਸਾਬਕਾ ਸਰਪੰਚ ਸੁਖਦੇਵ ਸਿੰਘ ਭੋਡੀਪੁਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਫੌਜੀ ਦੀ ਅਗਵਾਈ ‘ਚ ਕਾਂਗਰਸੀ ਵਰਕਰ ਤੇ ਨੌਜਵਾਨ ਇਕ ਵੱਡੇ ਕਾਫਲੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਪਿੰਡ ਜਲਾਲ ਤੋਂ ਭੋਡੀਪੁਰਾ ਲੈ ਕੇ ਆਏ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਅਤੇ ਕੇਂਦਰੀ ਸਹਿਕਾਰੀ ਬੈਂਕ ਬਠਿੰਡਾ ਦੇ ਸਾਬਕਾ ਚੇਅਰਮੈਨ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਜਗਦੀਪ ਸਿੰਘ ਭੋਡੀਪੁਰਾ, ਪ੍ਰਗਟ ਸਿੰਘ ਕਿੰਗਰਾ ਪ੍ਰਧਾਨ ਸਹਿਕਾਰੀ ਸਭਾ, ਬੂਟਾ ਸਿੰਘ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਅਮਨਦੀਪ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ ਪੰਚ, ਮਨੀ ਦਾਸ, ਕਾਲਾ ਸਿੰਘ, ਗੋਗੀ ਦਾਸ, ਵੀਰ ਸਿੰਘ, ਗੋਰਾ ਸਿੰਘ, ਦੇਵ ਸਿੰਘ, ਜੀਤੀ ਸਿੰਘ, ਜਸਵਿੰਦਰ ਸਿੰਘ ਬੁੱਟਰ, ਨਛੱਤਰ ਸਿੰਘ ਬੁੱਟਰ, ਗੁਰਜੰਟ ਸਿੰਘ ਬੁੱਟਰ, ਭਾਗ ਸਿੰਘ ਬੁੱਟਰ, ਸਤਨਾਮ ਸਿੰਘ ਸੱਤੂ, ਲਖਵਿੰਦਰ ਸਿੰਘ ਲੱਖਾ ਆਦਿ ਪਰਿਵਾਰਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਸ. ਕਾਂਗੜ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਤੇ ਇਹ ਸਾਰੇ ਵਰਗਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਸੂਬੇ ਦਾ ਸਰਵਪੱਖੀ ਵਿਕਾਸ ਕਾਂਗਰਸ ਪਾਰਟੀ ਦੇ ਮੁੱਖ ਚੋਣ ਮੁੱਦੇ ਹਨ। ਉਨ੍ਹਾਂ ਕਿਹਾ ਕਿ ਦੂਸਰੀਆਂ ਪਾਰਟੀਆਂ ਸੱਤਾ ਹਾਸਲ ਕਰਨ ਲਈ ਜਾਤਾਂ, ਧਰਮਾਂ ਦਾ ਆਸਰਾ ਲੈਂਦੀਆਂ ਹਨ ਤੇ ਲੋਕਾਂ ਵਿਚ ਫਿਰਕੂ ਪਾੜੇ ਪਾਉਣ ਦੀ ਕੋਸ਼ਿਸ਼ ਕਰਦੀਆਂ ਹਨ ਜਦੋਂ ਕਿ ਕਾਂਗਰਸ ਧਰਮ ਨਿਰਪੱਖ ਤੇ ਸਾਰੇ ਵਰਗਾਂ ਦੀ ਸਾਂਝੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਉਨ੍ਹਾਂ (ਕਾਂਗੜ) ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦੇ ਗੱਫੇ ਦਿੱਤੇ ਸਨ ਅਤੇ ਸਮਾਂ ਆਉਣ ‘ਤੇ ਪਿੰਡ ਭੋਡੀਪੁਰਾ ਸਮੇਤ ਹਲਕਾ ਦਾ ਹੋਰ ਵਿਕਾਸ ਕੀਤਾ ਜਾਵੇਗਾ। ਕੇਂਦਰੀ ਸਹਿਕਾਰੀ ਬੈਂਕ ਬਠਿੰਡਾ ਦੇ ਸਾਬਕਾ ਚੇਅਰਮੈਨ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਸਮਾਜ ਦੇ ਸਾਰੇ ਵਰਗ ਇਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਉਹ ਇਸ ਨਿਕੰਮੀ ਸਰਕਾਰ ਤੋਂ ਨਿਜਾਤ ਪਾਉਣ ਲਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਬਰਾੜ ਕੋਇਰ ਸਿੰਘ ਵਾਲਾ, ਬਲਾਕ ਸੰਮਤੀ ਭਗਤਾ ਭਾਈ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੋਡੀਪੁਰਾ, ਪ੍ਰਿੰਸੀਪਲ ਜਸਮੀਤ ਸਿੰਘ ਬਰਾੜ ਭਗਤਾ, ਲਖਵੀਰ ਸਿੰਘ ਲੱਖਾ ਭਗਤਾ ਭਾਈ, ਸਰਪੰਚ ਅਮਨਦੀਪ ਸਿੰਘ ਸਲਾਬਤਪੁਰਾ, ਸਾਬਕਾ ਸਰਪੰਚ ਡਾ. ਸਵਰਨਜੀਤ ਸਿੰਘ ਕਾਂਗੜ, ਸਰਪੰਚ ਜਸਵਿੰਦਰ ਸਿੰਘ ਭੋਲਾ ਰਾਮੂਵਾਲਾ, ਸਾਬਕਾ ਸਰਪੰਚ ਪਰਮਿੰਦਰ ਸਿੰਘ ਜਲਾਲ, ਯੂਥ ਆਗੂ ਲੱਕੀ ਜਲਾਲ, ਤੇਜੀ ਜਲਾਲ, ਯਾਦਾ ਜਲਾਲ, ਹਰਵਿੰਦਰ ਸਿੰਘ ਛਿੰਦਾ ਕਿੰਗਰਾ, ਡਾਕਟਰ ਬਲਦੇਵ ਸਿੰਘ ਭੋਡੀਪੁਰਾ ਪੰਚ, ਗੁਰਮੇਲ ਸਿੰਘ ਨੰਬਰਦਾਰ ਭੋਡੀਪੁਰਾ, ਸੋਹਣ ਲਾਲ ਆਕਲੀਆ, ਸਦੀਕ ਮੁਹੰਮਦ ਹਾਕਮ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਕੈਪਸ਼ਨ: ਭੋਡੀਪੁਰਾ ਵਿਖੇ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ ਪਰਿਵਾਰ।