17 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸੀਨੀਅਰ ਸਕੈਡਰੀ ਸਕੂਲ ਬੀਰੋਕੇ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਬੱਚਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾ ਆਧਿਆਪਕਾ ਨੂੰ ਕਿਹਾ ਕਿ ਬੱਚੇ ਨਾਲ ਕੁੱਟਮਾਰ ਨਹੀ ਕਰਨੀ ਤੇ ਨਾ ਹੀ ਗਲਤ ਸ਼ਬਦ ਤੇ ਸਰੀਰਕ ਸਜਾ ਦੇਣੀ ਹੈ ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਰਜਿੰਦਰ ਵਰਮਾ ਵਲੋ ਬੱਚਿਆ ਨੂੰ ਨਵੇ ਟਰੈਫਿਕ ਨਿਯਮਾ ਬਾਰੇ ਦੱਸਿਆ ਕਿ ਜੇਕਰ 18ਸਾਲ ਘੱਟ ਬੱਚਿਆ ਵਲੋ ਟਰੈਫਿਕ ਨਿਯਮਾ ਦੀ ਉਲਘਣਾ ਕੀਤੀ ਜਾਦੀ ਹੈ ਤਾ ਤਿੰਨ ਸਾਲ ਦੀ ਸਜਾ ਮਾਤਾ ਪਿਤਾ ਨੂੰ ਤੇ ਪੱਚੀ ਹਜਾਰ ਰੁਪਏ ਜੁਰਮਾਨਾ ਹੋਵੇਗਾ ਇਸ ਮੋਕੇ ਸਕੂਲ ਦੇ ਸਟਾਫ ਮੈਂਬਰ ਮੌਜੂਦ ਸਨ।