14 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸੀ-ਪਾਈਟ ਸੈਂਟਰ ਕਾਲਝਰਾਣੀ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡੀਸੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਮੈਡਮ ਕੰਚਨ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਚੈਕਮੇਟ ਸਕਿਉਰਿਟੀ ਲਿਮਟਿਡ ਵੱਲੋਂ ਸਕਿਊਰਿਟੀ ਗਾਰਡ ਦੀਆਂ ਅਸਾਮੀਆਂ ਚੋਣ ਕੀਤੀ ਗਈ। ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 204 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਕੁੱਲ 76 ਪ੍ਰਾਰਥੀਆਂ ਨੂੰ ਸੌਰਟ ਲਿਸਟ ਕੀਤਾ ਗਿਆ।
ਇਸ ਦੌਰਾਨ ਕਰੀਅਰ ਕੌਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਸਕਿਊਰਿਟੀ ਗਾਰਡ ਦੀਆਂ ਅਸਾਮੀਆਂ ਦੀ ਨਿਯੁਕਤੀ ਪੰਜਾਬ ਅਤੇ ਗੁਜਰਾਤ ਲਈ ਕੀਤੀ ਗਈ ਹੈ ਤੇ ਚੁਣੇ ਪ੍ਰਾਰਥੀਆਂ ਨੂੰ 16 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦਿੱਤੀ ਜਾਵੇਗੀ।
ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪਾ ਦਾ ਆਯੋਜਨ ਕੀਤਾ ਜਾਵੇਗਾ, ਜਿਸ ਲਈ ਪ੍ਰਾਰਥੀ ਰੋਜਗਾਰ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।
ਇਸ ਮੌਕੇ ਸੀ-ਪਾਈਟ ਸੰਸਥਾਂ ਦੇ ਸੈਂਟਰ ਹੈੱਡ ਸ਼੍ਰੀ ਲਖਵਿੰਦਰ ਸਿੰਘ ਨੇ ਚੈਕਮੇਟ ਸਕਿਊਰਿਟੀ ਬਠਿੰਡਾ ਤੇ ਰੋਜਗਾਰ ਦਫਤਰ ਤੋਂ ਪਹੁੰਚੇ ਪਤਵੰਤਿਆਂ ਦਾ ਦਿਲੋਂ ਧੰਨਵਾਦ ਕੀਤਾ।

 
             
             
                                 
                             