10 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਪੰਜਾਬ ਦੇ ਰਾਜ ਪੁਰਸਕਾਰ ਨਾਲ ਸਨਮਾਨਿਤ ਹੋਏ ਮਾਨਸਾ ਦੇ ਖੂਨਦਾਨੀ ਸੁਨੀਲ ਗੋਇਲ ਅੱਜ ਮਿਤੀ 10 ਅਕਤੂਬਰ 2024 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ 100 ਵਾਰ ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਨਮਾਨਿਤ ਕਰਨ ਲਈ ਪਟਿਆਲਾ ਵਿਖੇ ਹੋਟਲ ਪਾਮ ਰਿਜੋਰਟਸ ਵਿਖੇ ਇਕ ਰਾਜ ਪੱਧਰੀ ਸਮਾਗਮ ਰੱਖਿਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਡਾਕਟਰ ਬਲਵੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸੁਨੀਲ ਗੋਇਲ ਨੂੰ 111 ਵਾਰ ਖ਼ੂਨਦਾਨ ਕਰਨ ਲਈ ਪੰਜਾਬ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਸੇਵਾ ਭਾਰਤੀ ਮਾਨਸਾ ਦੇ ਸੈਕਟਰੀ ਡਾਕਟਰ ਕਿ੍ਰਸਨ ਸੇਠੀ, ਕੈਸ਼ੀਅਰ ਯੂਕੇਸ਼ ਗੋਇਲ ਅਤੇ ਸਹਿਯੋਗ ਵੈਲਫ਼ੇਅਰ ਸੁਸਾਇਟੀ ਮਾਨਸਾ ਦੇ ਕੈਸ਼ੀਅਰ ਸੁਰਿੰਦਰ ਜਿੰਦਲ, ਸੈਕਟਰੀ ਹੈਪੀ ਜਿੰਦਲ ਨੇ ਇਨ੍ਹਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਹ ਹਰ ਸਮੇਂ ਜ਼ਰੂਰਤਮੰਦ ਮਰੀਜ਼ਾਂ ਲਈ ਖੂਨਦਾਨ ਤੋਂ ਇਲਾਵਾ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਰਹਿੰਦੇ ਹਨ।