16 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਉਹਨਾਂ ਦੇ ਸਪੁੱਤਰ ਸੁਮੀਤ ਖੁੱਡੀਆਂ ਅਤੇ ਅਨਿਲ ਠਾਕਰ ਚੇਅਰਮੈਨ ਨੇ ਫਰੂਟ ਮੰਡੀ ਵਿਚ ਪੁੱਜ ਕੇ ਦੁਕਾਨਦਾਰਾਂ ਵੋਟਾਂ ਮੰਗੀਆਂ। ਇਸ ਮੌਕੇ ਉਹਨਾਂ ਫਰੂਟ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਤੁਸੀਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜੋ ਉਹ ਤੁਹਾਡੇ ਮਸਲੇ ਹੱਲ ਕਰਨ ਲਈ ਬਚਨ ਵੱਧ ਹੋਣਗੇ। ਉਹਨਾਂ ਕਿਹਾ ਆਮ ਆਦਮੀ ਪਾਰਟੀ ਹੀ ਪਹਿਲੀ ਪਾਰਟੀ ਹੈ ਜਿਸ ਵਿੱਚ ਦੁਕਾਨਦਾਰਾਂ, ਰੇਹੜੀ ਵਾਲਿਆਂ ਅਤੇ ਆਮ ਘਰਾਂ ਦੇ ਧੀਆਂ ਪੁੱਤ ਦਾ ਮਾਨ ਸਨਮਾਨ ਅਤੇ ਕਦਰ ਹੋ ਰਹੀ ਹੈ। ਉਹਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਧਨਾਡ ਤੇ ਜਗੀਰਦਾਰਾਂ ਲੋਕਾਂ ਦੀਆਂ ਪਾਰਟੀਆਂ ਹਨ, ਜਿਹੜੀਆਂ ਹੁਣ ਬਠਿੰਡਾ ਲੋਕ ਸਭਾ ਹਲਕੇ ਤੋਂ ਪੈਸੇ ਦੀ ਤਾਕਤ ਨਾਲ ਚੋਣ ਜਿੱਤਣ ਦੇ ਦਗਮਜੇ ਮਾਰ ਰਹੀਆਂ ਹਨ। ਪਰ ਬਠਿੰਡਾ ਲੋਕ ਸਭਾ ਹਲਕੇ ਦੇ ਲੋਕ ਅਜਿਹੇ ਜਗੀਰਦਾਰ ਉਮੀਦਵਾਰਾਂ ਨੂੰ ਹਰਾ ਕੇ ਉਹਨਾਂ ਦਾ ਹੰਕਾਰ ਤੋੜ ਦੇਣਗੇ, ਜਿਸ ਤਰ੍ਹਾਂ ਲੰਬੀ ਹਲਕੇ ਵਿਚ ਪੰਜ ਵਾਰ ਦੇ ਮੁੱਖ ਮੰਤਰੀ ਨੂੰ ਲੋਕਾਂ ਨੇ ਹਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਬਿਹਤਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਖਾਤਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਲੀਮੈਂਟ ਵਿਚ ਭੇਜਣ। ਉਨ੍ਹਾਂ ਕਿਹਾ ਕਿ ਖੁੱਡੀਆਂ ਪਰਿਵਾਰ ਦੇ ਦਰਵਾਜ਼ੇ ਹਮੇਸ਼ਾਂ ਉਨ੍ਹਾਂ ਲਈ ਖੁੱਲ੍ਹੇ ਹਨ।