ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ
ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ
ਬਠਿੰਡਾ, 11 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚੋਂ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸਥਾਨਕ ਲਾਰਡ ਰਾਮਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐਸਐਸਪੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਲੜਾਈ ਲੜਨ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਚ ਜ਼ਮੀਨੀ ਪੱਧਰ ‘ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।
ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਯੋਗ ਅਗਵਾਈ ਵਾਲੀ ਸਰਕਾਰ ਦਾ ਇੱਕੋ-ਇੱਕ ਏਜੰਡਾ ਹੈ ਪੰਜਾਬ ਅੰਦਰੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨਾ।
ਇਸ ਮੌਕੇ ਐਸਐਸਪੀ ਨੇ ਵਿਦਿਅਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਪੂਰਨ ਸਹਿਯੋਗ ਦੇਣ ਅਤੇ ਨਸ਼ੇ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ।
ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਆਦਿ ਹਾਜ਼ਰ ਸਨ।