ਵਿਧਾਇਕ ਬੁੱਧ ਰਾਮ ਨੇ ਪਿੰਡ ਗੋਬਿੰਦਪੁਰਾ ਅਤੇ ਕੁਲਰੀਆਂ ਵਿਖੇ ਨਵੇਂ ਬਣੇ
ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਮਾਨਸਾ, 14 ਅਗਸਤ:
ਆਮ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣਾ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੋਬਿੰਦਪੁਰਾ ਅਤੇ ਕੁੱਲਰੀਆਂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਪਿੰਡ ਗੋਬਿੰਦਪੁਰਾ ਅਤੇ ਕੁੱਲਰੀਆਂ ਦੀ ਤਰ੍ਹਾਂ ਸੂਬੇ ਭਰ ਵਿੱਚ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਸਾਰੇ ਟੈਸਟ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਕੋਈ ਵੀ ਮਰੀਜ਼ ਬਿਨ੍ਹਾਂ ਕਿਸੇ ਪੱਖਪਾਤ ਜਾਂ ਸਿਫਾਰਸ਼ ਤੋਂ ਇੰਨ੍ਹਾਂ ਕਲੀਨਿਕਾਂ ਵਿਚ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ ਡਾਕਟਰੀ ਸਟਾਫ਼ ਲੋਕਾਂ ਦੀ ਸੇਵਾ ਹਾਜ਼ਰ ਰਹੇਗਾ ਅਤੇ ਮੁੱਢਲੀਆਂ ਡਾਕਟਰੀ ਸਹੂਲਤਾਂ ਲੈਣ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਫੈਸਲਾ ਕੀਤਾ ਹੈ। ਇਸ ਮੌਕੇ ਪਿੰਡ ਗੋਬਿੰਦਪੁਰਾ ਅਤੇ ਕੁੱਲਰੀਆਂ ਵਿੱਚ ਇਕੱਤਰ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਇਕੱਤਰ ਪਿੰਡ ਨਿਵਾਸੀਆਂ ਤੋਂ ਇਲਾਵਾ ਦੇ ਸ਼ਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ, ਚਮਕੌਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਰੇਟ, ਸੋਹਣਾ ਸਿੰਘ ਕਲੀਪੁਰ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਸਰਪੰਚ ਰਾਜਵੀਰ ਸਿੰਘ ਕੁੱਲਰੀਆਂ, ਗੁਰਵਿੰਦਰ ਸਿੰਘ ਕੁੱਲਰੀਆਂ ,ਚਰਨਜੀਤ ਸਿੰਘ ਕਿਸ਼ਨਗੜ੍ਹ, ਜਗਤਾਰ ਸਿੰਘ ਕਾਹਨਗੜ, ਬਿੱਕਰ ਸਿੰਘ ਭਾਵਾ, ਜਸਵੀਰ ਸਿੰਘ, ਨੈਬ ਸਿੰਘ, ਗੁਰਵਿੰਦਰ ਸਿੰਘ ਇਕਾਈ ਪ੍ਰਧਾਨ ਗੋਬਿੰਦਪੁਰਾ, ਕੁਲਦੀਪ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ, ਬਬਰਾ ਸਿੰਘ ਨੰਬਰਦਾਰ, ਸੁਖਦੇਵ ਸਿੰਘ ਤੋਂ ਇਲਾਵਾ ਗੁਰਚੇਤਨ ਪ੍ਰਕਾਸ਼ ਐਸ .ਐਮ.ਓ.ਬੁਢਲਾਡਾ, ਆਮ ਆਦਮੀ ਕਲੀਨਿਕ ਦਾ ਸਟਾਫ ਡਾਕਟਰ ਪਾਰਸ ਕੁਮਾਰ, ਅਰਵਿੰਦਰ ਸਿੰਘ ਫਾਰਮੇਸੀ ਅਫਸਰ, ਮਨਪ੍ਰੀਤ ਕੌਰ, ਮੰਗਲ ਸਿੰਘ, ਬਲਵਿੰਦਰ ਸਿੰਘ ਹਾਜ਼ਰ ਸਨ।
ਤਸਵੀਰਾਂ
ਵਿਧਾਇਕ ਵਿਧਾਇਕ ਬੁੱਧ ਰਾਮ ਪਿੰਡ ਗੋਬਿੰਦਪੁਰਾ ਅਤੇ ਕੁੱਲਰੀਆਂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦੇ ਹੋਏ।
ਸੂਬੇ ਭਰ ਵਿੱਚ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਹੋਇਆ ਵਾਧਾ-ਵਿਧਾਇਕ ਬੁੱਧ ਰਾਮ
Leave a comment