ਮਾਨਸਾ, 18 ਜੁਲਾਈ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਲੜੀ ਦੇ ਤਹਿਤ ਮਾਨਸਾ ਸ਼ਹਿਰ ਦੇ ਸੈਂਟਰਲ ਪਾਰਕ ਵਿਖੇ ਬਣੇ ਸੇਵਾ ਕੇਂਦਰ ਨੂੰ ਸਵੇਰੇ 08 ਵਜੇ ਤੋਂ ਰਾਤ 08 ਵਜੇ ਤੱਕ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ |
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਹ ਫੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਕਰੀ ਪੇਸ਼ਾ ਲੋਕ ਅਤੇ ਹੋਰ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਵੀ ਹੁਣ ਆਪਣੇ ਨੌਕਰੀ ਸਮੇਂ ਤੋਂ ਬਾਅਦ ਸੇਵਾ ਕੇਂਦਰ ਨਾਲ ਸਬੰਧਤ ਕੰਮਾਂ ਲਈ ਇੱਥੇ ਆ ਸਕਦੇ ਹਨ |
ਉਨ੍ਹਾਂ ਕਿਹਾ ਕਿ ਇਹ ਸੇਵਾ ਕੇਂਦਰ ਸਵੇਰੇ 08 ਵਜੇ ਤੋਂ ਰਾਤ 08 ਵਜੇ ਤੱਕ ਖੁੱਲ੍ਹਾ ਰਹੇਗਾ ਤਾਂ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ | ਉਨ੍ਹਾਂ ਲੋਕਾਂ ਨੂੰ ਇਸ ਸੁਵਿਧਾ ਦਾ ਲਾਹਾ ਲੈਣ ਦੀ ਅਪੀਲ ਕੀਤੀ |
ਸੈਂਟਰਲ ਪਾਰਕ ਮਾਨਸਾ ਵਿਖੇ ਬਣਿਆ ਸੇਵਾ ਕੇਂਦਰ ਸਵੇਰੇ 08 ਤੋ ਰਾਤ 08 ਵਜੇ ਤੱਕ ਖੁੱਲ੍ਹੇਗਾ-ਡਿਪਟੀ ਕਮਿਸ਼ਨਰ

Leave a comment