ਮਾਨਸਾ 10 ਜਨਵਰੀ (ਨਾਨਕ ਸਿੰਘ ਖੁਰਮੀ)
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਦੇ ਪਿੰਡ ਭੈਣੀਬਾਘਾ ਦੇ ਵਿੱਚ ਕਿਸਾਨਾਂ ਅਤੇ ਔਰਤਾਂ ਵੱਲੋਂ ਪਿੰਡ ਦੇ ਵਿੱਚ ਮਾਰਚ ਕੀਤਾ ਗਿਆ ਜਿਸ ਤੋਂ ਬਾਅਦ ਬਠਿੰਡਾ ਪਟਿਆਲਾ ਮਾਰਗ ਤੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀਆਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਹੋਏ ਹਨ ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹਨ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ਜਾਣਗੇ। ਇਸ ਦੌਰਾਨ ਕਿਸਾਨ ਨੇਤਾ ਜਗਦੇਵ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜੋ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਹਨ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ ਜਿਨਾਂ ਦੇ ਵਿੱਚ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ ਬਿਜਲੀ ਐਕਟ 2020 ਰੱਦ ਕਰਨਾ ਅਤੇ ਕਿਸਾਨਾਂ ਦਾ ਪੂਰਨ ਕਰਜ ਮਾਫ ਕਰਨਾ ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਜੋ ਖਰੜੇ ਰਾਜ ਸਰਕਾਰਾਂ ਨੂੰ ਭੇਜੇ ਗਏ ਹਨ ਉਹਨਾਂ ਨੂੰ ਵਾਪਸ ਲੈਣ ਦੀਆਂ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਦੋਂ ਕਿ ਕਿਸਾਨਾਂ ਨੂੰ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਬੈਠੇ ਹੋਏ ਉਹਨਾਂ ਤੇ ਅੱਤਿਆਚਾਰ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਕਿਸਾਨਾਂ ਦਾ ਅੰਦੋਲਨ ਹੋਰ ਵੀ ਤੇਜ਼ ਹੋਵੇਗਾ। ਇਸ ਮੌਕੇ ਰੂਪ ਸਿੰਘ ਦੀਦਾਰ ਸਿੰਘ ਡਾਕਟਰ ਜੱਗਾ ਸਿੰਘ ਸਾਧੂ ਸਿੰਘ ਅਤਰ ਸਿੰਘ ਡਾਕਟਰ ਗੁਰਜੰਟ ਸਿੰਘ ਗੁਰਮੀਤ ਸਿੰਘ ਨਾਜਰ ਸਿੰਘ ਬਿੱਟੂ ਸਿੰਘ ਦਰਸ਼ਨ ਸਿੰਘ ਨਸੀਬ ਕੌਰ ਸਿੰਦਰਪਾਲ ਕੌਰ ਸੰਦੀਪ ਕੌਰ ਵੀਰਪਾਲ ਕੌਰ ਹਰਪ੍ਰੀਤ ਕੌਰ ਆਦੀ ਨੇ ਸੰਬੋਧਨ ਕੀਤਾ