14 ਜੁਲਾਈ (ਰਾਜਦੀਪ ਜੋਸ਼ੀ) ਬਠਿੰਡਾ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦੀ ਪ੍ਰਧਾਨ ਲਾਭ ਕੌਰ ਪਥਰਾਲਾ ਤੇ ਜਰਨਲ ਸਕੱਤਰ ਪਰਮਜੀਤ ਕੌਰ ਚੱਕ ਰੁਲਦੂ ਸਿੰਘ ਵਾਲਾ ਸਰਕਲ ਪ੍ਰਧਾਨ ਵੀਰਪਾਲ ਕੌਰ, ਸਰਕਲ ਪ੍ਰਧਾਨ ਇੰਦਰਜੀਤ ਕੌਰ, ਕਮਲ ਕੁਮਾਰੀ ਸਰਕਲ ਪ੍ਰਧਾਨ ਪਰਮਿੰਦਰ ਕੌਰ ਸੋਨੂੰ ਸੰਗਤ, ਪ੍ਰਵੀਨ ਬਾਲਾ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਸਾਰੀ ਜਥੇਬੰਦੀ ਹਰਗੋਬਿੰਦ ਕੌਰ ਦੇ ਨਾਲ ਖੜ੍ਹੀ ਹੈ । ਜਿੰਨਾਂ ਚਿਰ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ । ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ , ਉਹਨਾਂ ਦੀਆਂ ਮੰਗਾਂ ਅਤੇ ਮਸਲਿਆਂ ਦੀ ਗੱਲ ਕਰਦੇ ਸਨ । ਇਸੇ ਕਰਕੇ ਉਹ ਪੰਜਾਬ ਸਰਕਾਰ ਦੀ ਅੱਖ ਵਿੱਚ ਰੜਕਦੇ ਸਨ । ਇਸੇ ਕਰਕੇ ਉਹਨਾਂ ਨੂੰ ਨੌਕਰੀ ਤੋਂ ਕੱਢਿਆ ਗਿਆ । ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੀਆਂ ।