ਸਾਬਕਾ ਸਰਪੰਚ ਸਾਥੀਆਂ ਸਣੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋ ਪ੍ਰਭਾਵਿਤ ਹੋ ਕੇ ਕੀਤੀ ਸਮੂਲੀਅਤ
ਸ੍ਰੀ ਅਨੰਦਪੁਰ ਸਾਹਿਬ 06 ਅਗਸਤ (ਚਾਨਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਸਗਰਾਈ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ, ਪੰਚ ਚਰਨਦਾਸ, ਸਿੱਧੂ ਤੇ ਚੰਨਣ ਸਿੰਘ ਨੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਤਾਰ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੇ ਹਨ। ਪੰਜਾਬ ਸਰਕਾਰ ਲੋਕ ਭਲਾਈ ਦੇ ਵੱਡੇ ਵੱਡੇ ਫੈਸਲੇ ਲੈ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਕੌਈ ਅੰਤਰ ਨਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹੁਣ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਾਂ, ਅਤੇ ਇਹ ਸਮੂਲੀਅਤ ਵਿਕਾਸ ਤੇ ਮੋਹਰ ਹੈ। ਆਗੂਆਂ ਦੀ ਨਿਰੰਤਰ ਆਮ ਆਦਮੀ ਪਾਰਟੀ ਵਿੱਚ ਹੋ ਰਹੀ ਸਮੂਲੀਅਤ ਨਾਲ ਹਲਕੇ ਵਿੱਚ ਦਿਨ ਪ੍ਰਤੀ ਦਿਨ ਬਦਲ ਰਹੇ ਸਮੀਕਰਨ ਮਜਬੂਤ ਹੋ ਰਹੀ ਆਮ ਆਦਮੀ ਪਾਰਟੀ ਦੇ ਸੰਕੇਤ ਹਨ। ਲੋਕਾਂ ਵੱਲੋਂ ਵਿਕਾਸ ਅਤੇ ਸਰਕਾਰ ਦੀ ਕਾਰਗੁਜਾਰੀ ਦੀ ਸ਼ਲਾਘਾ ਕਰਦੇ ਹੋਏ ਇਹ ਫੈਸਲੇ ਲਏ ਜਾ ਰਹੇ ਹਨ।
ਸ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਸਮਰਥਨ ਦੇਣ ਵਾਲੇ ਆਗੂਆਂ, ਪਤਵੰਤਿਆਂ ਦਾ ਭਰਵਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿਨਾਂ ਭੇਦ-ਭਾਵ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।
ਇਸ ਮੌਕੇ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜਿਨ੍ਹਾ ਯੋਜਨਾ ਕਮੇਟੀ, ਰਾਮ ਕੁਮਾਰ ਮੁਕਾਰੀ ਚੇਅਰਮੈਨ ਇੰਪਰੂਪਮੈਂਟ ਟਰੱਸਟ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਜਸਪਾਲ ਸਿੰਘ ਢਾਹੇ, ਸੋਹਣ ਸਿੰਘ ਬੈਂਸ, ਠੇਕੇਦਾਰ ਹਰਮਨਜੀਤ ਸਿੰਘ, ਸਰਬਜੀਤ ਬੈਂਸ, ਜੀਵਨ ਕੁਮਾਰ ਜਰਨੈਲ ਸਿੰਘ, ਕੁਲਦੀਪ ਖ਼ਾਨਪੁਰ, ਨਰੇਸ਼ ਕੁਮਾਰ, ਸਰੂਪ ਸਿੰਘ ਸਾਬਕਾ ਸਰਪੰਚ ਮੌਜੂਦ ਸਨ।
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋ ਪ੍ਰਭਾਵਿਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਤਵੰਤਿਆਂ ਦਾ ਕੀਤਾ ਸਵਾਗਤ
Leave a comment