*ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਕੀਤਾ ਜਾ ਰਿਹੈ ਜਾਗਰੂਕ*
ਮਾਨਸਾ, 11 ਜੁਲਾਈ:
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਐਸ.ਡੀ.ਐਮ. ਤੇ ਤਹਿਸੀਲ ਕੰਪਲੈਕਸ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਕੂਲਰਾਂ ਦੇ ਪਾਣੀ ਦੀ ਸਫਾਈ ਜ਼ਰੂਰੀ ਹੈ। ਇਸ ਦੇ ਨਾਲ ਹੀ ਛੱਤਾਂ ਜਾਂ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ ਅਤੇ ਬਿਮਾਰੀਆਂ ਫੈਲਣ ਤੋਂ ਬਚਾਅ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ, ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਸਬੰਧੀ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਮਿਉਂਸਪਲ ਕਮੇਟੀ ਨੂੰ ਫੋਗਿੰਗ ਕਰਨ ਅਤੇ ਜੇਕਰ ਕਿਸੇ ਵੀ ਏਰੀਏ ਵਿੱਚ ਡੇਂਗੂ ਅਤੇ ਮਲੇਰੀਏ ਦਾ ਕੇਸ ਪਾਇਆ ਜਾਂਦਾ ਹੈ ਤਾਂ ਉਸਦੇ ਆਲੇ ਦੁਆਲੇ ਘਰਾਂ ਦਾ ਤੁਰੰਤ ਫੀਵਰ ਸਰਵੇ ਕਰਵਾਉਣ ਦੀ ਹਦਾਇਤ ਹੈ।
ਉਨ੍ਹਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਤਕਲੀਫ ਹੁੰਦੀ ਹੈ ਤਾਂ ਇਸ ਦੀ ਤੁਰੰਤ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਖੇਤਰ, ਜਨਤਕ ਥਾਵਾਂ ਅਤੇ ਦਫਤਰਾਂ ਆਦਿ ਵਿਖੇ ਜਾ ਕੇ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਪੱਧਰ ‘ਤੇ ਘਰ ਘਰ ਜਾ ਕੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਅਤੇ ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਮਯੰਕ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਸੂਚਨਾ ਅਫਸਰ, ਸ੍ਰੀ ਸੰਤੋਸ਼ ਭਾਰਤੀ ਐਪੀਡੀਮੈਲੋਜਿਸਟ, ਰਾਮ ਕੁਮਾਰ ਅਤੇ ਸੰਜੀਵ ਕੁਮਾਰ ਸਿਹਤ ਸੁਪਰਵਾਈਜ਼ਰ, ਬਲਜੀਤ ਸਿੰਘ ਸਿਹਤ ਕਰਮਚਾਰੀ, ਗੁਰਿੰਦਰ ਜੀਤ ਸਿਹਤ ਕਰਮਚਾਰੀ, ਕ੍ਰਿਸ਼ਨ ਲਾਲ ਇੰਸੈਕਟ ਕੂਲੈਕਟਰ, ਜਸਪਾਲ ਸਿੰਘ ਸੁਪਰਵਾਈਜ਼ਰ ਮਿਉਂਸਪਲ ਕਮੇਟੀ ਮਾਨਸਾ, ਖੁਸ਼ਦੀਪ ਸਿੰਘ ਅਤੇ ਅਜੇ ਕੁਮਾਰ ਨਰਸਿੰਗ ਸਟੂਡੈਂਟ ਮਾਲਵਾ ਕਾਲਜ, ਏ ਐਨ ਐਮਜ਼ ਅਤੇ ਆਸ਼ਾ ਵਰਕਰਜ਼ ਤੋਂ ਇਲਾਵਾ ਯੂਥ ਵੈਲਫੇਅਰ ਕਲੱਬ ਮਾਨਸਾ ਤੋਂ ਜਸਵੀਰ ਸਿੰਘ ਸੈਕਟਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਹਾਜ਼ਰ ਸਨ।