ਭੀਖੀ,15ਮਈ (ਕਰਨ ਸਿੰਘ ) ਸੀ.ਬੀ.ਐਸ.ਈ. ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਜਿਸ ਵਿੱਚ 10 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅਤੇ 16 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਸਕੂਲ ਪ੍ਰਿੰਸੀਪਲ ਦਿਲਪ੍ਰੀਤ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖਵਿੰਦਰ ਸਿੰਘ ਨੇ 95.4, ਪ੍ਰਭਜੋਤ ਬਾਵਾ ਨੇ 95.2, ਹਰਸ਼ਨੀਤ ਕੌਰ ਨੇ 94.8, ਸਿਮਰਪ੍ਰੀਤ ਕੌਰ ਨੇ 94.4, ਜੈਸਮੀਨ ਕੌਰ ਨੇ 93, ਜਸਮੀਨ ਕੌਰ ਨੇ 93, ਦਿਲਪ੍ਰੀਤ ਕੌਰ ਨੇ 91.8, ਜਸਪ੍ਰੀਤ ਕੌਰ ਨੇ 90.8, ਜਪਿੰਦਰ ਕੌਰ ਨੇ 90.6, ਜਸ਼ਨਪ੍ਰੀਤ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਸੁਰੇਸ਼ ਸਿੰਗਲਾ ਅਤੇ ਡਾਇਰੈਕਟਰ ਰਾਜੇਸ਼ ਕਾਂਸਲ ਨੇ ਕਿਹਾ ਕਿ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਨਤੀਜਾ ਸ਼ਾਨਦਾਰ ਰਿਹਾ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਸਕੂਲ ਅੰਦਰ ਸਿੱਖਿਆ ਸਬੰਧੀ ਸੈਮੀਨਾਰ ਕਰਵਾਏ ਜਾਂਦੇ ਹਨ ਅਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਹਰ ਮੁਸ਼ਕਿਲ ਨੂੰ ਹੱਲ ਕੀਤਾ ਜਾਂਦਾ ਹੈ। ਇਸ ਮੌਕੇ ਉਨਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਫੋਟੋ: ਦ ਹੈਰੀਟੇਜ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਚੋਂ ਅੱਵਲ ਰਹੇ ਵਿਦਿਆਰਥੀ।